ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਰਿਹਾਈ ਲਈ ਸਮਾਗਮ/ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ/ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

0
2

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਉਨ੍ਹਾਂ ਦੀ ਰਿਹਾਈ ਲਈ ਵਿਸ਼ੇਸ਼ ਅਰਦਾਸ ਕੀਤੀ ਗਈ। ਇਹ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਨੇ ਹਾਜ਼ਰੀ ਭਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਪਣੀਆਂ ਭਾਵਨਾਵਾਂ ਪ੍ਰਗਟ ਕੀਤੀਆਂ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਸਿੱਖ ਸੰਗਤਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ, ਪਰ ਸਮੇਂ ਦੀਆਂ ਸਰਕਾਰਾਂ ਵੱਲੋਂ ਇਸ ਮਾਮਲੇ ਵਿੱਚ ਟਾਲ-ਮਟੋਲ ਕੀਤੀ ਜਾ ਰਹੀ ਹੈ। ਭਾਈ ਚਾਵਲਾ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦਿੱਤੇ ਗਏ ਬਿਆਨਾਂ ਦੇ ਬਾਵਜੂਦ ਹੁਣ ਤੱਕ ਕੋਈ ਠੋਸ ਅਮਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਲੰਮੇ ਸਮੇਂ ਤੋਂ ਇਸ ਮਾਮਲੇ ਦੇ ਸਥਾਈ ਹੱਲ ਦੀ ਉਡੀਕ ਕਰ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਸਰਕਾਰਾਂ ਨੂੰ ਇਸ ਸਬੰਧੀ ਗੰਭੀਰਤਾ ਨਾਲ ਵਿਚਾਰ ਕਰਦਿਆਂ ਜ਼ਰੂਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣੀ ਚਾਹੀਦੀ ਹੈ। ਇਸ ਮੌਕੇ ਸੰਗਤਾਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕਰਦਿਆਂ ਸਰਕਾਰਾਂ ਤੋਂ ਮਸਲੇ ਦਾ ਜਲਦ ਹੱਲ ਕਰਨ ਦੀ ਮੰਗ ਕੀਤੀ ਗਈ।

LEAVE A REPLY

Please enter your comment!
Please enter your name here