ਬੱਸੀ ਪਠਾਣਾਂ ਤੋਂ ਆਪ ਉਮੀਦਵਾਰ ਹੋਣਗੇ ਗੁਰਪ੍ਰੀਤ ਜੀਪੀ/ ਰੱਖੜੀ ਮੌਕੇ ਕਰਵਾਏ ਸਮਾਗਮ ਦੌਰਾਨ ਜ਼ਾਹਰ ਕੀਤੀ ਇੱਛਾ/ ਪਿੰਡ ਲਖਨਪੁਰ ਵਿਖੇ 500 ਭੈਣਾਂ ਤੋਂ ਬਣਵਾਈ ਰੱਖੜੀ

0
5

ਸਾਬਕਾ ਵਿਧਾਇਕ ਤੇ ਐਸਪੀ ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਨੇ ਬੱਸੀ ਪਠਾਣਾਂ ਤੋਂ ਚੋਣ ਲੜਣ ਦੀ ਇੱਛਾ ਜਤਾਈ ਹੈ। ਫਤਹਿਗੜ੍ਹ ਸਾਹਿਬ ਦੇ ਪਿੰਡ ਲਖਨਪੁਰ ਵਿਖੇ ਰੱਖੜੀ ਮੌਕੇ ਕਰਵਾਏ ਗਏ ਸਮਾਗਮ ਵਿਚ ਸ਼ਿਰਕਤ ਕਰਨ ਪਹੁੰਚੇ ਗੁਰਪ੍ਰੀਤ ਜੀਪੀ ਨੇ ਕਿਹਾ ਕਿ ਮੈਨੂੰ ਹਲਕੇ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ, ਜਿਸ ਦੇ ਚਲਦਿਆਂ ਆਉਂਦੀਆਂ ਚੋਣਾਂ ਦੌਰਾਨ ਪਾਰਟੀ ਵੱਲੋਂ ਬੱਸੀ ਪਠਾਣਾਂ ਤੋਂ ਟਿਕਟ ਦਿੱਤੇ ਜਾਣ ਦੀ ਪੂਰੀ ਉਮੀਦ ਹੈ। ਸਮਾਗਮ ਦੌਰਾਨ ਉਨ੍ਹਾਂ ਨੇ 500 ਭੈਣਾਂ ਤੋਂ ਰੱਖੜੀ ਬਣਵਾਈ ਅਤੇ ਧੀਆਂ ਨੂੰ ਦੋਹਫੇ ਵਜੋਂ ਨਕਦ ਰਾਸ਼ੀ ਦੇਣ ਦੇ ਨਾਲ ਨਾਲ ਹਰ ਤਰ੍ਹਾਂ ਦੀ ਹਿਫਾਜਤ ਦੇ ਵਚਨ ਵੀ ਦਿੱਤਾ।
ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਉਹ ਆਗਾਮੀ ਚੋਣਾਂ ਵਿੱਚ ਬੱਸੀ ਪਠਾਣਾ ਤੋਂ ਹੀ ਚੋਣ ਲੜਨ ਦੇ ਇੱਛੁਕ ਹਨ। ਜੀ.ਪੀ. ਨੇ ਦਾਅਵਾ ਕੀਤਾ ਕਿ ਪਾਰਟੀ ਵੱਲੋਂ ਕਰਵਾਏ ਜਾ ਰਹੇ ਅੰਦਰੂਨੀ ਸਰਵੇਖਣਾਂ ਵਿੱਚ ਉਨ੍ਹਾਂ ਦੀ ਸਥਿਤੀ ਕਾਫ਼ੀ ਮਜ਼ਬੂਤ ਹੈ ਅਤੇ ਉਹ ਸਰਵੇ ਵਿੱਚ ਅੱਗੇ ਚੱਲ ਰਹੇ ਹਨ। ਉਨ੍ਹਾਂ ਅਨੁਸਾਰ ਇਲਾਕੇ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਦਾ ਭਰਪੂਰ ਸਮਰਥਨ ਉਨ੍ਹਾਂ ਨੂੰ ਮਿਲ ਰਿਹਾ ਹੈ। ​ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਪਾਰਟੀ ਦੇ ਵਫ਼ਾਦਾਰ ਸਿਪਾਹੀ ਹਨ ਅਤੇ ਅੰਤਿਮ ਫ਼ੈਸਲਾ ਪਾਰਟੀ ਹਾਈਕਮਾਂਡ ਵੱਲੋਂ ਹੀ ਕੀਤਾ ਜਾਵੇਗਾ। ਹਾਈਕਮਾਂਡ ਜੋ ਵੀ ਜ਼ਿੰਮੇਵਾਰੀ ਸੌਂਪੇਗੀ, ਉਹ ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਹਲਕੇ ਵਿੱਚ ਉਨ੍ਹਾਂ ਦੀਆਂ ਗਤੀਵਿਧੀਆਂ ਵਧਣ ਨਾਲ ਸਿਆਸੀ ਸਰਗਰਮੀਆਂ ਵੀ ਤੇਜ਼ ਹੋ ਗਈਆਂ ਹਨ।

LEAVE A REPLY

Please enter your comment!
Please enter your name here