ਗੁਰਦਾਸਪੁਰ ’ਚ ਭਖਾਰੀਆਂ ਦੀ ਭਰਮਾਰ/ ਬੱਚਿਆਂ ਸਮੇਤ ਭੀਖ ਮੰਗਦੀਆਂ ਔਰਤਾਂ, ਵੀਡੀਓ ਵਾਇਰਲ/ ਬਾਲ ਸੁਰੱਖਿਆ ਵਿਭਾਗ ਵੱਲੋਂ ਕਾਰਵਾਈ ਦਾ ਭਰੋਸਾ

0
1

 

ਗੁਰਦਾਸਪੁਰ ਸ਼ਹਿਰ ਅੰਦਰ ਭੀਖ ਮੰਗਣ ਗਰੋਹ ਦੀਆਂ ਸਰਗਰਮੀਆਂ ਦਾ ਸਿਲਸਿਲਾ ਥੰਮ ਨਹੀਂ ਰਿਹਾ। ਪ੍ਰਸ਼ਾਸਨ ਵੱਲੋਂ ਲਾਈ ਗਈ ਪਾਬੰਦੀ ਦੇ ਬਾਵਜੂਦ ਸ਼ਹਿਰ ਅੰਦਰ ਇਕ ਔਰਤਾਂ ਦਾ ਅਜਿਹਾ ਗਰੋਹ ਸਰਗਰਮ ਹੈ, ਜੋ ਛੋਟੇ ਬੱਚਿਆਂ  ਸਮੇਤ ਭੀੜ-ਭਾੜ ਵਾਲੀਆਂ ਥਾਵਾਂ ਤੇ ਭੀਖ ਮੰਗਦੇ ਹਨ। ਇਹ ਗਰੋਹ ਸਵੇਰ ਵੇਲੇ ਬੱਚਿਆਂ ਨੂੰ ਬਾਜ਼ਾਰਾਂ ਵਿਚ ਛੱਡਾ ਜਾਂਦਾ ਹੈ ਅਤੇ ਸ਼ਾਮ ਨੂੰ ਲੈ ਜਾਂਦਾ ਹੈ। ਅਜਿਹੀ ਹੀ ਲੋਕਾਂ ਦੀ ਇਕ ਵੀਡੀਓ ਵੀ ਵਾਇਰਲ ਹੋਈ, ਜਿਸ ਵਿਚ ਔਰਤਾਂ ਛੋਟੇ ਬੱਚਿਆਂ ਨਾਲ ਭੀਖ ਮੰਗਦੀਆਂ ਦਿਖਾਈ ਦੇ ਰਹੀਆਂ ਨੇ। ਇਸ ਸਬੰਧੀ ਪੁੱਛੇ ਜਾਣ ਤੇ ਬਾਲ ਸੁਰੱਖਿਆ ਵਿਭਾਗ ਦੇ ਅਧਿਕਾਰੀ ਨੇ ਕਾਰਵਾਈ ਕਰਨ ਦੀ ਗੱਲ ਕਹੀ ਹੈ।
ਚਾਇਲਡ ਪ੍ਰੋਟੈਕਸ਼ਨ ਵਿਭਾਗ ਦਾ ਦਾਅਵਾ ਹੈ ਕਿ ਅਜਿਹੇ ਬੱਚਿਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਉਹਨਾਂ ਵੱਲੋਂ ਲਗਾਤਾਰ ਕਾਰਵਾਈਆਂ ਕੀਤੀਆਂ ਜਾਂਦੀਆਂ ਹਨ ਪਰ ਬਾਵਜੂਦ ਇਸਦੇ ਇਹ ਕੰਮ ਰੁਕ ਨਹੀਂ ਰਿਹਾ। ਅਜਿਹੀ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ, ਜਿਸ ਵਿਚ ਕੁਝ ਔਰਤਾਂ ਬੱਚਿਆਂ ਨੂੰ ਕੁੱਛੜ ਚੁੱਕੀ ਭੀਖ ਮੰਗਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ।  ਇਸ ਬਾਰੇ ਚਾਇਲਡ ਪ੍ਰੋਟੈਕਸ਼ਨ ਅਫਸਰ ਸੁਨੀਲ ਜੋਸ਼ੀ ਨੇ ਕਿਹਾ ਕਿ ਬੱਚਿਆਂ ਕੋਲੋਂ ਭੀਖ ਮੰਗਵਾਉਣਾ ਜਾਂ ਬੱਚਿਆਂ ਨੂੰ ਨਾਲ ਲੈ ਕੇ ਭੀਖ ਮੰਗਣਾ ਗੈਰ ਕਾਨੂੰਨੀ ਹੈ ਅਤੇ ਅਜਿਹਾ ਕਰਨ ਵਾਲਿਆਂ ਦੇ ਖਿਲਾਫ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

LEAVE A REPLY

Please enter your comment!
Please enter your name here