ਪੰਜਾਬ ਲੁਧਿਆਣਾ ਦੇ ਸਾਹਨੇਵਾਲ ’ਚ ਏਟੀਐਮ ਅੰਦਰ ਲੁੱਟ/ ਪਿਸਤੌਲ ਦਿਖਾ ਕੇ ਅੰਜ਼ਾਮ ਦਿੱਤੀ ਘਟਨਾ/ ਸੀਸੀਟੀਵੀ ਤਸਵੀਰਾਂ ਵਾਇਰਲ, ਪੁਲਿਸ ਕਰ ਰਹੀ ਜਾਂਚ By admin - August 29, 2026 0 1 Facebook Twitter Pinterest WhatsApp ਲੁਧਿਆਣਾ ਸ਼ਹਿਰ ਅੰਦਰਆਏ ਦਿਨ ਲੁੱਟ ਅਤੇ ਚੋਰੀ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਨੇ। ਤਾਜ਼ਾ ਮਾਮਲਾ ਲੁਧਿਆਣਾ ਦੇ ਸਾਹਨੇਵਾਲ ਤੋਂ ਸਾਹਮਣੇ ਆਇਆ ਹੈ ਜਿੱਥੇ ਪੰਜਾਬ ਨੈਸ਼ਨਲ ਬੈਂਕ ਦੇ ਏਟੀਐਮ ਵਿੱਚ ਪੈਸੇ ਜਮ੍ਹਾਂ ਕਰਵਾਉਣ ਗਏ ਵਿਅਕਤੀ ਨਾਲ ਹੀ ਲੁੱਟ ਹੋ ਗਈ। ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਭਾਜਪਾ ਆਗੂ ਗਗਨਦੀਪ ਸਿੰਘ ਸਨੀ ਕੈਂਥ ਨੇ ਘਟਨਾ ਦੀ ਸਖਤ ਨਿੰਦਾ ਕਰਦਿਆਂ ਪੁਲਿਸ ਤੇ ਢਿੱਲੀ ਕਾਰਵਾਈ ਦੀ ਇਲਜ਼ਾਮ ਹਨ। ਹਾਲਾਂਕਿ ਇਸ ਸੀਸੀਟੀਵੀ ਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਨੌਜਵਾਨ ਮੂੰਹ ਬੰਨ ਕੇ ਖੜਾ ਹੋਇਆ ਵਿਖਾਈ ਦੇ ਰਿਹਾ ਤੇ ਉਸ ਦੇ ਵੱਲੋਂ ਵਿਅਕਤੀ ਨਾਲ ਲੁੱਟਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਇਸ ਮਾਮਲੇ ਵਿੱਚ ਲੁਧਿਆਣਾ ਜ਼ਿਲ੍ਹਾ ਦਿਹਾਤੀ ਦੇ ਭਾਜਪਾ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਨੇ ਸਵਾਲ ਚੁੱਕੇ ਨੇ ਅਤੇ ਕਿਹਾ ਕਿ ਪੁਲਿਸ ਨੇ ਮਾਮਲਾ ਦਰਜ ਕਰਨ ਦੀ ਬਜਾਏ ਇਸ ਵਿਅਕਤੀ ਨੂੰ ਹੀ ਸਮਝੌਤੇ ਲਈ ਉਕਸਾਇਆ ਹੈ। ਉਹਨਾਂ ਕਿਹਾ ਕਿ ਰਿਵਾਲਵਰ ਦੀ ਨੌਕ ਤੇ ਇਹ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਅਤੇ ਬਾਵਜੂਦ ਇਸਦੇ ਹਾਲੇ ਤੱਕ ਮਾਮਲਾ ਨਹੀਂ ਦਰਜ ਕੀਤਾ ਗਿਆ।