ਤਰਨ ਤਾਰਨ ਵੱਲੋਂ ਫਰਜ਼ੀ ਨਸ਼ਾ ਛੁਡਾਊ ਕੇਂਦਰ ਸੀਲ/ 16 ਦੇ ਕਰੀਬ ਮਰੀਜ਼ਾਂ ਦਾ ਕੀਤਾ ਰੈਸਕਿਊ/ ਪੁਲਿਸ ਤੇ ਸਿਹਤ ਵਿਭਾਗ ਦੀ ਸਾਂਝੀ ਕਾਰਵਾਈ

0
1

ਤਰਨ ਤਾਰਨ ਪੁਲਿਸ ਤੇ ਸਿਹਤ ਵਿਭਾਗ ਵੱਲੋਂ ਭਿੱਖੀਵਿੰਡ ਵਿਖੇ ਫਰਜ਼ੀ ਨਸ਼ਾ ਛੁਡਾਊ ਕੇਂਦਰ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਸ ਨੇ ਰੇਡ ਮਾਰ ਕੇ ਇੱਥੇ ਰੱਖੇ ਗਏ 16 ਮਰੀਜ਼ਾਂ ਦੀ ਰੈਸਕਿਉ ਕੀਤਾ ਹੈ। ਪੁਲਿਸ ਨੇ ਕੇਂਦਰ ਨੂੰ ਸੀਲ ਕਰ ਦਿੱਤਾ ਹੈ। ਪੁਲਿਸ ਨੇ ਇੱਥੇ ਰੱਖੇ ਗਏ ਮਰੀਜ਼ਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿਖੇ ਤਬਦੀਲ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦੀ ਮੁਢਲੀ ਜਾਂਚ ਮੁਤਾਬਕ ਇਹ ਨਸ਼ਾ ਛੁਡਾਊ ਕੇਂਦਰ ਬਿਨਾਂ ਲੋੜੀਂਦੀ ਮਨਜ਼ੂਰੀ ਤੇ ਬਿਨਾਂ ਸਿਖਲਾਈ ਪ੍ਰਾਪਤ ਕਰਮਚਾਰੀਆਂ ਤੋਂ ਚਲਾਇਆ ਜਾ ਰਿਹਾ ਸੀ।
ਇਹ ਕਾਰਵਾਈ ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਅਤੇ ਸਿਵਲ ਸਰਜਨ ਤਰਨ ਤਾਰਨ ਡਾ. ਸੰਦੀਪ ਧਵਨ ਦੇ ਨਿਰਦੇਸ਼ਾਂ ਤਹਿਤ ਕੀਤੀ ਗਈ। ਛਾਪੇਮਾਰੀ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ‘ਚ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੂਪਮ ਚੌਧਰੀ, ਐੱਸ. ਡੀ. ਐੱਮ. ਭਿੱਖੀਵਿੰਡ ਜਗਦੀਪ ਸਿੰਘ, ਡੀ. ਐੱਸ. ਪੀ. ਭਿੱਖੀਵਿੰਡ ਅਤੁਲ ਸੋਨੀ, ਨੋਡਲ ਅਫ਼ਸਰ ਡੀ-ਐਡਿਕਸ਼ਨ ਸੈਂਟਰ ਡਾ. ਪਵਨਦੀਪ, ਕਾਊਂਸਲਰ ਪਰਮਿੰਦਰ ਸਿੰਘ ਅਤੇ ਸਰਬਜੀਤ ਸਿੰਘ ਸ਼ਾਮਲ ਸਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ. ਡੀ. ਐੱਮ. ਭਿੱਖੀਵਿੰਡ ਜਗਦੀਪ ਸਿੰਘ ਨੇ ਦੱਸਿਆ ਕਿ ਭਿੱਖੀਵਿੰਡ ਵਿੱਚ ਗੈਰ-ਕਾਨੂੰਨੀ ਢੰਗ ਨਾਲ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰ ਨੂੰ ਸੀਲ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਦੇ ਕਿ ਜਾਂਚ ਦੌਰਾਨ ਨਸ਼ਾ ਛੁਡਾਊ ਕੇਂਦਰ ਨੂੰ ਬਿਨਾਂ ਲੋੜੀਂਦੀ ਮਨਜ਼ੂਰੀ ਤੇ ਬਿਨਾਂ ਸਿਖਲਾਈ ਪ੍ਰਾਪਤ ਕਰਮਚਾਰੀਆਂ ਚਲਾਇਆ ਜਾ ਰਿਹਾ ਸੀ। ਇਸ ਤੋਂ ਇਲਾਵਾ ਇਲਾਜ, ਰਿਹਾਇਸ਼ ਅਤੇ ਸੁਰੱਖਿਆ ਸੰਬੰਧੀ ਬੁਨਿਆਦੀ ਮਾਪਦੰਡਾਂ ਦੀ ਉਲੰਘਣਾ ਕਰਨ ਦੀ ਗੱਲ ਵੀ ਸਾਹਮਣੇ ਆਈ ਸੀ। ਉਨ੍ਹਾਂ ਕਿਹਾ ਕਿ ਵਿ ਸੈਂਟਰ ਨੂੰ ਸੀਲ ਕਰਨ ਮਗਰੋਂ ਨਸ਼ਾ ਛੱਡਣ ਲਈ  ਰੱਖੇ ਗਏ  16 ਮਰੀਜ਼ਾਂ ਨੂੰ ਸਰਕਾਰੀ ਨਸ਼ਾ ਮੁਕਤੀ ਕੇਂਦਰ ਤਰਨ ਤਾਰਨ ਭੇਜ ਦਿੱਤਾ ਗਿਆ ਹੈ। ਇਸਦੇ ਨਾਲ ਹੀ ਸੈਂਟਰ ਨੂੰ ਚਲਾਉਣ ਵਾਲੇ ਵਿਅਕਤੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here