ਭਗਵਾੜਾ ’ਚ ਸਵਾਰੀਆਂ ਨਾਲ ਭਰੀ ਕਾਰ ਨੂੰ ਹਾਦਸਾ/ ਰੇਲਿੰਗ ਨਾਲ ਟਕਰਾ ਕੇ ਖੇਤਾਂ ’ਚ ਡਿੱਗੀ ਕਾਰ/ 6 ਜਣੇ ਗੰਭੀਰ ਜ਼ਖਮੀ, ਪੁਲਿਸ ਕਰ ਰਹੀ ਜਾਂਚ

0
4

ਫਗਵਾੜਾ-ਚੰਡੀਗੜ੍ਹ ਬਾਈਪਾਸ ‘ਤੇ ਪਿੰਡ ਖੰਗੂੜਾ ਨੇੜੇ ਉਸ ਵੇਲੇ ਭਿਆਨਕ ਹਾਦਸਾ ਵਾਪਰ ਗਿਆ ਜਦੋਂ ਇਕ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਰੇਲਿੰਗ ਨਾਲ ਟਕਰਾਉਣ ਤੋਂ ਬਾਅਦ ਖੇਤਾਂ ਵਿਚ ਪਲਟ ਗਈ। ਇਸ ਹਾਦਸੇ ਵਿਚ ਕਾਰ ਵਿਚ ਸਵਾਰ 6 ਲੋਕ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਕਾਰ ਸਵਾਰ ਅੰਮ੍ਰਿਤਸਰ ਤੋਂ ਬਲਾਚੌਰ ਵੱਲ ਜਾ ਰਹੇ ਸਨ। ਹਾਦਸੇ ਦੀ ਵਜ੍ਹਾਂ ਕਾਰ ਡਰਾਈਵਰ ਨੂੰ ਨੀਂਦ ਆਉਣਾ ਮੰਨਿਆ ਜਾ ਰਿਹਾ ਹੈ। ਪੁਲਿਸ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜ਼ਖਮੀਆਂ ਦੇ ਪਰਿਵਾਰਕ ਮੈਂਬਰ ਸਤਪਾਲ ਨੇ ਦੱਸਿਆ ਕਿ ਉਹ ਬਿਆਸ ਡੇਰਾ ਤੋਂ ਬਲਾਚੌਰ ਵਾਪਸ ਆ ਰਹੇ ਸਨ। ਉਨ੍ਹਾਂ ਦੀ ਕਾਰ ਫਗਵਾੜਾ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ, ਪਰ ਰਾਹਗੀਰਾਂ ਨੇ ਸੜਕ ਸੁਰੱਖਿਆ ਬਲ ਅਤੇ ਪੁਲਿਸ ਨੂੰ ਹਾਦਸੇ ਦੀ ਸੂਚਨਾ ਦਿੱਤੀ। ਹਾਦਸੇ ਦੀ ਸੂਚਨਾ ਮਿਲਣ ‘ਤੇ, ਸੜਕ ਸੁਰੱਖਿਆ ਅਧਿਕਾਰੀ ਬਲਜੀਤ ਰਾਮ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਜ਼ਖਮੀਆਂ ਨੂੰ ਹਸਪਤਾਲ ਭੇਜ ਦਿੱਤਾ, ਅਤੇ ਸਬੰਧਤ ਪੁਲਿਸ ਸਟੇਸ਼ਨ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here