ਕੁਰਾਲੀ ਪੁਲਿਸ ਵੱਲੋਂ ਕਤਲ ਦਾ ਦੋਸ਼ੀ ਗ੍ਰਿਫਤਾਰ/ ਅਣਖ ਖਾਤਰ ਕੀਤਾ ਸੀ ਭੈਣ ਦਾ ਕਤਲ/ ਪੁਲਿਸ ਨੇ ਕੁੱਝ ਹੀ ਘੰਟਿਆ ਅੰਦਰ ਕਾਬੂ ਕੀਤਾ ਮੁਲਜ਼ਮ

0
6

ਕੁਰਾਲੀ ਪੁਲਿਸ ਨੇ ਸ਼ਹਿਰ ਦੇ ਬਡਾਲੀ ਰੋਡ ਤੇ ਅਣਖ ਖਾਤਰ ਭੈਣ ਦਾ ਕਤਲ ਕਰਨ ਵਾਲੇ ਭਰਾ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਘਟਨਾ ਤੋਂ ਕੁੱਝ ਹੀ ਘੰਟਿਆਂ ਅੰਦਰ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਸੋਨੂੰ ਪੁੱਤਰ ਸੁਰੇਸ਼ ਕੁਮਾਰ ਆਪਣੀ ਭੈਣ ਸਰੋਜ ਦੇ ਪ੍ਰੇਮ ਵਿਆਹ ਤੋਂ ਪ੍ਰੇਸ਼ਾਨ ਸੀ ਜਿਸ ਦੇ ਚਲਦਿਆਂ ਉਸ ਨੇ ਆਪਣੀ ਭੈਣ ਦਾ ਕਤਲ ਕਰ ਦਿੱਤਾ। ਇਸ ਹਮਲੇ ਵਿਚ ਭੈਣ ਦਾ ਸਹੁਰਾ ਓਮ ਨਾਥ ਜ਼ਖਮੀ ਹੋ ਗਿਆ ਸੀ। ਪੁਲਿਸ ਨੇ ਮੁਸ਼ਤੈਦੀ ਨਾਲ ਕੰਮ ਕਰਦਿਆਂ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਕੀਤੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡੀਐੱਸਪੀ ਹਰਕੀਰਤ ਸਿੰਘ ਨੇ ਮੁਲਜ਼ਮ ਸੋਨੂੰ ਨੂੰ ਸ਼ੱਕ ਸੀ ਕਿ ਉਸਦੀ ਭੈਣ ਮ੍ਰਿਤਕਾ ਸਰੋਜ ਰਾਣੀ ਤੇ ਜ਼ਖਮੀ ਓਮ ਨਾਥ ਦੇ ਪੁੱਤਰ ਬਿੱਟੂ ਨਾਲ ਪ੍ਰੇਮ ਵਿਆਹ ਕਰਵਾ ਰਹੀ ਹੈ ਅਤੇ ਇਸ ਲਈ ਉਹ ਉਨ੍ਹਾਂ ਦੇ ਘਰ ਪਹੁੰਚੀ ਹੋਈ ਹੈ। ਡੀ ਐੱਸ ਪੀ ਹਰਕੀਰਤ ਸਿੰਘ ਨੇ ਦੱਸਿਆ ਕਿ ਇਸ ਸ਼ੱਕ ਕਾਰਨ ਹੀ ਸੋਨੂੰ ਤੇਜ਼ਧਾਰ ਹਥਿਆਰ ਲੈ ਕੇ ਓਮ ਨਾਥ ਦੇ ਘਰ ਗਿਆ ਅਤੇ ਉਥੇ ਜਾ ਕੇ ਘਟਨਾਂ ਨੂੰ ਅੰਜ਼ਾਮ ਦਿਤਾ ਜਿਸ ਵਿੱਚ ਸਰੋਜ ਰਾਣੀ ਦੀ ਮੌਤ ਹੋ ਗਈ ਜਦਕਿ ਓਮ ਰਾਏ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਦਾਖ਼ਲ ਹੈ।
ਡੀ ਐੱਸ ਪੀ ਹਰਕੀਰਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਮੁਲਜ਼ਮ ਦੀ ਤੁਰੰਤ ਭਾਲ ਸ਼ੁਰੂ ਕੀਤੀ ਅਤੇ ਉਸਨੂੰ ਵਾਰਦਾਤ ਦੇ ਕੁਝ ਘੰਟਿਆਂ ਬਾਅਦ ਹੀ ਕਾਬੂ ਕਰ ਲਿਆ। ਮੁਲਜ਼ਮ ਨੂੰ ਅੱਜ ਖਰੜ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਮਾਨਯੋਗ ਅਦਾਲਤ ਨੇ ਉਸਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਪੁਲਿਸ ਵਲੋਂ ਮਾਮਲੇ ਸਬੰਧੀ ਹੋਰ ਪੁੱਛਗਿਛ ਅਤੇ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here