ਪੰਜਾਬ ਮਾਨਸਾ ਡੀਸੀ ਦਫਤਰ ਅੱਗੇ ਕਿਸਾਨਾਂ ਦਾ ਪ੍ਰਦਰਸ਼ਨ/ ਬੀਕੇਯੂ ਉਗਰਾਹਾਂ ਦੇ ਸੱਦੇ ’ਤੇ ਅਣਮਿੱਥੇ ਦਾ ਮੋਰਚਾ ਸ਼ੁਰੂ/ ਮੰਗਾਂ ਮੰਨੇ ਜਾਣ ਤਕ ਧਰਨਾ ਜਾਰੀ ਰੱਖਣ ਦਾ ਐਲਾਨ By admin - August 30, 2026 0 2 Facebook Twitter Pinterest WhatsApp ਕਿਸਾਨੀ ਮੰਗਾਂ ਨੂੰ ਮਨਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪੰਜਾਬ ਭਰ ਅੰਦਰ ਜ਼ਿਲ੍ਹਾ ਹੈਡ ਕੁਆਰਟਰਾਂ ਤੇ ਅਣਮਿਥੇ ਸਮੇਂ ਲਈ ਧਰਨੇ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਗਏ ਨੇ। ਇਸੇ ਤਹਿਤ ਮਾਨਸਾ ਜਿਲ੍ਹਾ ਕਚਹਿਰੀ ਦੇ ਵਿੱਚ ਸ਼ੁਰੂ ਕੀਤੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤਕ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨ ਨਹੀਂ ਲੈਂਦੀ ਧਰਨੇ ਪ੍ਰਦਰਸ਼ਨ ਜਾਰੀ ਰਹਿਣਗੇ। ਧਰਨੇ ਵਿਚ ਪਹੁੰਚੇ ਕਿਸਾਨ ਨੇਤਾ ਰਾਮ ਸਿੰਘ ਭੈਣੀ ਬਾਘਾ ਤੇ ਮਹਿੰਦਰ ਸਿੰਘ ਰੋਮਾਣਾ ਨੇ ਕਿਹਾ ਕਿ ਇਹਨਾਂ ਧਰਨੇ ਪ੍ਰਦਰਸ਼ਨਾਂ ਦੇ ਦੌਰਾਨ ਕਿਸਾਨਾਂ ਮਜ਼ਦੂਰਾਂ ਦੀਆਂ 13 ਮੰਗਾਂ ਨੂੰ ਮਨਵਾਉਣ ਦੇ ਲਈ ਮੋਰਚੇ ਲਗਾਏ ਗਏ ਨੇ ਜਿਸ ਵਿੱਚ ਭਾਰਤ ਅਮਰੀਕਾ ਡੀਲ ਨੂੰ ਰੱਦ ਕਰਵਾਉਣਾ ਪੰਜਾਬ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਮੁੜ ਤੋਂ ਲੈਂਡ ਪੋਲਿੰਗ ਨੀਤੀ ਨੂੰ ਰੱਦ ਕਰਵਾਉਣਾ, ਕਿਸਾਨਾਂ ਦੇ ਸਿਰ ਚੜੇ ਸਮੁੱਚੇ ਕਰਜੇ ਨੂੰ ਮਾਫ ਕਰਵਾਉਣਾ ਅਤੇ ਹੜਾਂ ਦੇ ਦੌਰਾਨ ਕਿਸਾਨਾਂ ਦੀਆਂ ਫਸਲਾਂ ਅਤੇ ਮਜ਼ਦੂਰਾਂ ਦੇ ਹੋਏ ਘਰਾਂ ਦੇ ਨੁਕਸਾਨ ਦਾ ਮੁਆਵਜ਼ਾ ਜਾਰੀ ਕਰਵਾਉਣ ਦੇ ਲਈ ਕਿਸਾਨਾਂ ਵੱਲੋਂ ਅਣਮਿਥੇ ਸਮੇਂ ਦੇ ਮੋਰਚੇ ਸ਼ੁਰੂ ਕੀਤੇ ਗਏ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨਾਲ ਸੰਬੰਧਿਤ ਇਹਨਾਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਜਾਰੀ ਰਹਿਣਗੇ ਕਿਸਾਨ ਆਗੂਆਂ ਨਹੀਂ ਕਿਹਾ ਕਿ ਜਿਸ ਤਰ੍ਹਾਂ ਕੇਂਦਰ ਸਰਕਾਰ ਤੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਸੀ ਉਸੇ ਤਰ੍ਹਾਂ ਮੁੜ ਤੋਂ ਕਿਸਾਨਾਂ ਨੂੰ ਭਾਰਤ ਅਮਰੀਕਾ ਡੀਲ ਰੱਦ ਕਰਵਾਉਣ ਦੇ ਲਈ ਸੜਕਾਂ ਤੇ ਆਉਣਾ ਪਵੇਗਾ ਤਾਂ ਕਿ ਅਜਿਹੇ ਸਮਝੌਤਿਆਂ ਨੂੰ ਰੱਦ ਕਰਵਾ ਕੇ ਦੇਸ਼ ਦੇ ਕਿਸਾਨ ਮਜ਼ਦੂਰ ਅਤੇ ਛੋਟੇ ਵਪਾਰੀ ਨੂੰ ਬਚਾਇਆ ਜਾ ਸਕੇ।