ਗੁਰਦਾਸਪੁਰ ਪੁਲਿਸ ਹੱਥ ਲੱਗੀ ਵੱਡੀ ਸਫਲਤਾ/ ਢਾਈ ਕਿਲੋ ਹੈਰੋਇਨ ਤੇ ਦੋ ਪਿਸਤੌਲਾਂ ਬਰਾਮਦ/ ਤਿੰਨ ਗ੍ਰਿਫਤਾਰ, ਇਕ ਫਰਾਰ, ਅਗਲੇਰੀ ਜਾਂਚ ਜਾਰੀ

0
4

ਗੁਰਦਾਸਪੁਰ ਪੁਲਿਸ ਨੇ ਹਥਿਆਰ ਤੇ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਵੱਖ ਵੱਖ ਮਾਮਲਿਆਂ ਵਿਚ ਤਿੰਨ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ ਜਦਕਿ ਇਕ ਫਰਾਰ ਹੋਣ ਵਿਚ ਸਫਲ ਹੋ ਗਿਆ, ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਢਾਈ ਕਿੱਲੋ ਦੇ ਕਰੀਬ ਹੈਰੋਇਨ ਤੇ 2 ਪਿਸਟਲ ਬਰਾਮਦ ਕੀਤੇ ਹਨ। ਪੁਲਿਸ ਨੇ ਮੁਲਜਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਹਿਲੇ ਮਾਮਲੇ ਵਿਚ ਪੁਲਿਸ ਨੇ ਦੋ ਕਿਲੋ 184 ਗ੍ਰਾਮ ਹੈਰੋਇਨ ਸਮੇਤ ਇਕ ਟਰੱਕ ਡਰਾਈਵਰ ਨੂੰ ਗਿਰਫਤਾਰ ਕੀਤਾ ਹੈ। ਇਸ ਕੋਲੋਂ ਇੱਕ ਪਿਸਤੋਲ ਵੀ ਬਰਾਮਦ ਹੋਈ ਹੈ ਹਾਲਾਂਕਿ ਇਸ ਦਾ ਇੱਕ ਸਾਥੀ ਦੌੜਨ ਵਿੱਚ ਕਾਮਯਾਬ ਹੋ ਗਿਆ।  ਇਸੇ ਤਰ੍ਹਾਂ ਦੇ ਇੱਕ ਹੋਰ ਮਾਮਲੇ ਵਿੱਚ ਧਾਰੀਵਾਲ ਦੀ ਪੁਲਿਸ ਵੱਲੋਂ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਹਥਿਆਰਾਂ ਹੈਰੋਇਨ ਅਤੇ ਹਥਿਆਰਾਂ ਸਮੇਤ ਗਿਰਫਤਾਰ ਕੀਤਾ ਹੈ।
ਐਸਐਸ ਪੀ ਗੁਰਦਾਸਪੁਰ ਆਦਿੱਤਯ ਦੇ ਦੱਸਣ ਮੁਤਾਬਕ ਗੁਰਦਾਸਪੁਰ ਅਤੇ ਥਾਣਾ ਬਹਿਰਾਮਪੁਰ ਦੀ ਪੁਲਿਸ ਪਾਰਟੀ ਵੱਲੋਂ ਦੌਰਾਨੇ ਗਸ਼ਤ ਬਾਰਡਰ ਏਰੀਆ ਵਿੱਚ 2 ਸ਼ੱਕੀ ਨੌਜਵਾਨਾਂ ਨੂੰ ਆਉਂਦੇ ਵੇਖ ਕੇ ਪੁਛਗਿੱਛ ਕਰਨੀ ਚਾਹੀ ਤਾਂ ਉਕ ਨੌਜਵਾਨ ਫਰਾਰ ਹੋਣ ਵਿਚ ਸਫਲ ਹੋ ਗਿਆ ਜਦਕਿ ਦੂਜੇ ਨਿਸ਼ਾਨ ਸਿੰਘ ਉਰਫ ਸੋਨੂੰ ਨੂੰ ਕਾਬੂ ਕਰ ਕੇ ਤਲਾਸ਼ੀ ਲੈਣ ਤੇ ਉਸ ਕੋਲੋਂ 4 ਪੈਕਟ ਹੈਰੋਇੰਨ ਬਰਾਮਦ ਹੋਈ, ਜਿਸ ਦਾ ਵਜ਼ਨ 2 ਕਿਲੋ 184 ਗ੍ਰਾਮ ਬਣਿਆ ਅਤੇ 1 ਪਿਸਟਲ .30 ਬੋਰ ਸਮੇਤ ਮੈਗਜ਼ੀਨ ਮਾਰਕਾ BERTTA ਅਤੇ 4 ਰੌਂਦ ਜਿੰਦਾ ਬ੍ਰਾਰਾਮਦ ਹੋਏ। ਮੁਢਲੀ ਪੁੱਛ-ਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀਆ ਵੱਲੋਂ ਇਹ ਹੈਰੋਇੰਨ ਅਤੇ ਅਸਲੇ ਦੀ ਖੇਪ ਡਰੋਨ ਰਾਹੀਂ ਪਾਕਿਸਤਾਨ ਸਮੱਗਲਰਾਂ ਤੋਂ ਮੰਗਵਾਈ ਹੈ।
ਐਸਐਸਪੀ ਨੇ ਦੱਸਿਆ ਕਿ ਇਸੇ ਤਰ੍ਹਾਂ ਦੀ ਇੱਕ ਹੋਰ ਮਾਮਲੇ ਵਿੱਚ ਧਾਰੀਵਾਲ ਦੀ ਪੁਲਿਸ ਵੱਲੋਂ ਗਸ਼ਤ ਦੌਰਾਨ ਮੋਟਰਸਾਈਕਲ ਤੇ ਸਵਾਰ 2 ਨੌਜਵਾਨਾ ਨੂੰ ਸ਼ੱਕ ਅਧਾਰ ਤੇ ਰੋਕ ਕੇ ਚੈਕਿੰਗ ਕੀਤੀ ਗਈ, ਜੋ ਚੈਕਿੰਗ ਦੌਰਾਨ ਇਨ੍ਹਾਂ ਪਾਸੋਂ 262 ਗ੍ਰਾਮ ਹੈਰੋਇਨ, 5000/- ਰੁਪਏ ਡਰੱਗ ਮਨੀ, 1 ਰਿਵਾਲਵਰ 32 ਬੋਰ ਅਤੇ 6 ਰੌਦ ਜਿੰਦਾ ਬ੍ਰਾਰਾਮਦ ਕੀਤੇ ਗਏ।  ਗ੍ਰਿਫਤਾਰ ਦੋਸ਼ੀਆ ਦਾ ਰਿਮਾਂਡ ਹਾਸਿਲ ਕਰਕੇ ਹੋਰ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ ਅਤੇ ਇਹਨਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਜ਼ ਨੂੰ ਵੈਰੀਫਾਈ ਕੀਤਾ ਜਾਵੇਗਾ।

LEAVE A REPLY

Please enter your comment!
Please enter your name here