ਰੋਪੜ ਪੁਲਿਸ ਵੱਲੋਂ ਏਟੀਐਮ ਚੋਰ ਗਰੋਹ ਦਾ ਪਰਦਾਫਾਸ਼/ ਵੱਖ ਵੱਖ ਥਾਈ ਏਟੀਐਮਜ਼ ਨੂੰ ਬਣਾ ਰਹੇ ਸੀ ਨਿਸ਼ਾਨਾ/ ਪੁਲਿਸ ਨੇ ਦੋ ਜਣਿਆਂ ਨੂੰ ਗ੍ਰਿਫਤਾਰ ਕਰ ਕੇ ਜਾਂਚ ਆਰੰਭੀ

0
6

ਰੋਪੜ ਪੁਲਿਸ ਨੇ ਏਟੀਐਮ ਨੂੰ ਨਿਸ਼ਾਨਾ ਬਣਾਉਣ ਵਾਲੇ ਚੋਰ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਰੋਹ ਦੋ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜਮਾਂ ਕੋਲੋਂ ਵਾਰਦਾਤ ਸਮੇਂ ਵਰਤੀ ਜਾਂਦੀ ਕਾਰ ਵੀ ਬਰਾਮਦ ਕੀਤੀ ਹੈ। ਇਹ ਗਰੋਹ ਵੱਖ ਵੱਖ ਥਾਵਾਂ ਤੇ ਏਟੀਐਮ ਟੁੱਟਣ ਦੀਆਂ ਵਾਰਦਾਤਾਂ ਵਿਚ ਸ਼ਾਮਲ ਸੀ। ਫੜੇ ਗਏ ਮੁਲਜ਼ਮਾਂ ਦੀ ਪਛਾਣ  19 ਸਾਲਾ ਸਿਮਰਨਜੀਤ ਸਿੰਘ ਉਰਫ਼ ਅਭੀ, ਵਾਸੀ ਜ਼ਿਲ੍ਹਾ ਤਰਨਤਾਰਨ, 20 ਸਾਲਾ ਕੁਲਵਿੰਦਰ ਸਿੰਘ ਉਰਫ਼ ਕਿੰਦਾ ਉਰਫ਼ ਕੁੱਲਾ ਵਾਸੀ ਮੋਗਾ ਵਜੋਂ ਹੋਈ ਹੈ। ਪੁਲਿਸ ਜਾਂਚ ਮੁਤਾਬਕ ਮੁਲਜ਼ਮ ਛੇਤੀ ਅਮੀਰ ਹੋਣ ਦੇ ਮਕਸਦ ਨਾਲ ਵਾਰਦਾਤਾਂ ਅੰਜ਼ਾਮ ਦਿੰਦੇ ਸਨ।
ਪੁਲਿਸ ਵੱਲੋਂ ਸੀ.ਸੀ.ਟੀ.ਵੀ. ਫੁਟੇਜ ਅਤੇ ਤਕਨੀਕੀ ਸਾਧਨਾਂ ਦੀ ਮਦਦ ਨਾਲ ਮਾਮਲਿਆਂ ਨੂੰ ਟਰੇਸ ਕਰਕੇ ਮੁਲਜ਼ਮਾਂ ਤੱਕ ਪਹੁੰਚ ਕੀਤੀ ਗਈ ਹੈ। ਪੁਲਿਸ ਅਨੁਸਾਰ 24 ਅਤੇ 25 ਅਗਸਤ 2026 ਦੀ ਦਰਮਿਆਨੀ ਰਾਤ ਨੂੰ ਸਵਿਫਟ ਕਾਰ ਨੰਬਰ PB-46AA-3868 ਵਿੱਚ ਸਵਾਰ ਵਿਅਕਤੀਆਂ ਵੱਲੋਂ HDFC ਬੈਂਕ, ਸ਼ੂਗਰ ਮਿਲ ਰੋਡ, ਮੋਰਿੰਡਾ ਵਿਖੇ ਸਥਿਤ ਏ.ਟੀ.ਐਮ. ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ। ਇਸ ਸਬੰਧੀ ਥਾਣਾ ਸਿਟੀ ਮੋਰਿੰਡਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ।
ਇਸੇ ਤਰ੍ਹਾਂ 11 ਅਤੇ 12 ਅਗਸਤ 2026 ਦੀ ਦਰਮਿਆਨੀ ਰਾਤ ਨੂੰ ਏ.ਟੀ.ਐਮ. ਨੂੰ ਤੋੜ ਕੇ ਚੋਰੀ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਵੀ ਉਪਰੋਕਤ ਮੁਲਜ਼ਮਾਂ ਦੀ ਸ਼ਮੂਲੀਅਤ ਸਾਹਮਣੇ ਆਈ ਹੈ। ਪੁਲਿਸ ਵੱਲੋਂ ਮੁਲਜ਼ਮਾਂ ਕੋਲੋਂ ਵਾਰਦਾਤਾਂ ਵਿੱਚ ਵਰਤੀ ਗਈ ਸਵਿਫਟ ਕਾਰ ਬਰਾਮਦ ਕੀਤੀ ਗਈ ਹੈ। ਪੁਲਿਸ ਅਨੁਸਾਰ ਮੁਲਜ਼ਮਾਂ ਵੱਲੋਂ ਏ.ਟੀ.ਐਮ. ਦੀ ਰੇਕੀ ਕਰਨ ਤੋਂ ਬਾਅਦ ਰਾਤ ਸਮੇਂ ਵਾਰਦਾਤ ਨੂੰ ਅੰਜਾਮ ਦਿੱਤਾ ਜਾਂਦਾ ਸੀ।
ਰੂਪਨਗਰ ਪੁਲਿਸ ਵੱਲੋਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ, ਟੈਕਨੀਕਲ ਸਰਵੇਲੈਂਸ ਅਤੇ ਹੋਰ ਵਿਗਿਆਨਕ ਤਰੀਕਿਆਂ ਦੀ ਮਦਦ ਨਾਲ ਮਾਮਲਿਆਂ ਦੀ ਜਾਂਚ ਕੀਤੀ ਗਈ। ਪੁਲਿਸ ਨੇ ਕਿਹਾ ਕਿ ਸਰਕਾਰੀ ਅਤੇ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਾਲੇ ਅਤੇ ਅਪਰਾਧਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ।

LEAVE A REPLY

Please enter your comment!
Please enter your name here