ਬਰਨਾਲਾ ਡੀਸੀ ਦਫਤਰ ਅੱਗੇ ਕਿਸਾਨਾਂ ਦਾ ਪੱਕਾ ਮੋਰਚਾ/ ਕਰਜ਼ਾ ਮੁਕਤੀ ਸਮੇਤ 13 ਮੰਗਾਂ ਨੂੰ ਮੰਨਣ ਦੀ ਮੰਗ/ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ

0
1

ਬੀਕੇਯੂ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਦੇ ਸੱਦੇ ‘ਤੇ ਅੱਜ ਤੋਂ ਪੰਜਾਬ ਭਰ ਦੇ ਸਾਰੇ ਡੀਸੀ ਦਫ਼ਤਰਾਂ ਅੱਗੇ ਕਿਸਾਨਾਂ ਵੱਲੋਂ ਅਣਮਿੱਥੇ ਸਮੇਂ ਲਈ ਪੱਕੇ ਮੋਰਚੇ ਲਗਾ ਦਿੱਤੇ ਗਏ ਹਨ। ਇਸੇ ਤਹਿਤ ਅੱਜ ਬਰਨਾਲਾ ਵਿਖੇ ਵੀ ਡੀਸੀ ਦਫਤਰ ਅੱਗੇ ਧਰਨਾ ਲਾਇਆ ਗਿਆ। ਇਸ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰ ਅਤੇ ਸੂਬਾ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ ਗਈ। ਧਰਨਾ ਨੂੰ ਸੰਬੋਧਨ ਕਰਦਿਆਂ ਬੀਕੇਯੂ ਏਕਤਾ ਉਗਰਾਹਾਂ ਦੇ ਆਗੂ ਚਮਕੌਰ ਸਿੰਘ ਨੈਣੇਵਾਲ ਨੇ ਦੱਸਿਆ ਕਿ ਇਹ ਧਰਨੇ ਕਿਸੇ ਇੱਕ-ਦੋ ਦਿਨ ਲਈ ਨਹੀਂ, ਬਲਕਿ ਅਣਮਿੱਥੇ ਸਮੇਂ ਲਈ ਲਗਾਏ ਗਏ ਪੱਕੇ ਮੋਰਚੇ ਹਨ।
ਆਗੂਆਂ ਨੇ ਦੋਸ਼ ਲਾਇਆ ਕਿ ਇਹ ਸਮਝੌਤਾ ਸਿਰਫ਼ ਕਿਸਾਨਾਂ ਹੀ ਨਹੀਂ, ਸਗੋਂ ਛੋਟੇ ਦੁਕਾਨਦਾਰਾਂ ਅਤੇ ਮੁਲਾਜ਼ਮਾਂ ਲਈ ਵੀ ਮੌਤ ਦੇ ਪਰਵਾਨੇ ਵਰਗਾ ਹੈ। ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਵੱਡੀਆਂ ਕਾਰਪੋਰੇਟ ਕੰਪਨੀਆਂ ਨੂੰ ਦੇਣ ਦੀ ਨੀਤੀ ਅਤੇ ਡਰੋਨਾਂ ਰਾਹੀਂ ਕੀਤੀ ਜਾ ਰਹੀ ਮੈਪਿੰਗ (ਲੈਂਡ ਪੋਲਿੰਗ ਪੋਲਿਸੀ) ਨੂੰ ਤੁਰੰਤ ਰੱਦ ਕੀਤਾ ਜਾਵੇ। ਕਿਸਾਨਾਂ ਅਤੇ ਮਜ਼ਦੂਰਾਂ ਦੇ ਸਿਰ ਚੜ੍ਹਿਆ ਸਮੁੱਚਾ ਕਰਜ਼ਾ ਖ਼ਤਮ ਕੀਤਾ ਜਾਵੇ ਅਤੇ ਕਰਜ਼ੇ ਕਾਰਨ ਖ਼ੁਦਕੁਸ਼ੀ ਕਰ ਚੁੱਕੇ ਕਿਸਾਨ-ਮਜ਼ਦੂਰ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਤੇ ਨੌਕਰੀ ਦਿੱਤੀ ਜਾਵੇ। ਵਿਸ਼ਵ ਬੈਂਕ ਦੀਆਂ ਨੀਤੀਆਂ ਤਹਿਤ ਪਾਣੀ ਦੇ ਹੋ ਰਹੇ ਵਪਾਰੀਕਰਨ ਅਤੇ ਪ੍ਰਦੂਸ਼ਣ ਨੂੰ ਰੋਕ ਕੇ ਪਾਣੀ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਸਰਕਾਰ ਆਪਣੇ ਹੱਥ ਲਵੇ।
ਕਿਸਾਨ ਆਗੂ ਨੇ ਦੱਸਿਆ ਕਿ ਸੰਘਰਸ਼ ਨੂੰ ਲੰਮਾ ਚਲਾਉਣ ਲਈ ਪਿੰਡਾਂ ਵਿੱਚੋਂ ਰਾਸ਼ਨ, ਟੈਂਟ ਅਤੇ ਲੰਗਰ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਟਰਾਲੀਆਂ ਵਿੱਚ ਰਾਸ਼ਨ ਅਤੇ ਹੋਰ ਜ਼ਰੂਰੀ ਸਮਾਨ ਲੈ ਕੇ ਕਿਸਾਨ ਧਰਨਾ ਸਥਾਨਾਂ ‘ਤੇ ਪਹੁੰਚ ਚੁੱਕੇ ਹਨ ਅਤੇ ਰਾਤ ਦਾ ਠਹਿਰਾਅ ਵੀ ਧਰਨੇ ਵਾਲੀ ਥਾਂ ‘ਤੇ ਹੀ ਹੋਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ 13 ਮੰਗਾਂ ਦਾ ਹੱਲ ਨਹੀਂ ਹੁੰਦਾ, ਇਹ ਮੋਰਚਾ ਨਿਰੰਤਰ ਜਾਰੀ ਰਹੇਗਾ।

LEAVE A REPLY

Please enter your comment!
Please enter your name here