ਪੰਜਾਬ ਗੁਰਦਾਸਪੁਰ ਦੇ ਧਾਰੀਵਾਲ ’ਚ ਲੁਟੇਰਿਆਂ ਦੇ ਬੁਲੰਦ ਹੌਂਸਲੇ/ ਗੇਟ ਖੁੱਲ੍ਹਾ ਦੇਖ ਕੇ ਸ਼ਰੇਆਮ ਘਰ ਅੰਦਰ ਵੜਿਆ ਨਕਾਬਪੋਸ਼/ ਵੇਹੜੇ ’ਚ ਬੈਠੀ ਬਜ਼ੁਰਗ ਦੀਆਂ ਵਾਲੀਆਂ ਝਪਟ ਕੇ ਫਰਾਰ By admin - August 31, 2026 0 7 Facebook Twitter Pinterest WhatsApp ਗੁਰਦਾਸਪੁਰ ਸ਼ਹਿਰ ਅੰਦਰ ਲੁਟੇਰਿਆਂ ਦੇ ਹੌਂਸਲੇ ਇਸ ਕਦਰ ਬੁਲੰਦ ਹੋ ਰਹੇ ਹਨ ਕਿ ਉਹ ਦਿਨ ਦਿਹਾੜੇ ਲੋਕਾਂ ਦੇ ਘਰਾਂ ਅੰਦਰ ਵੜ ਕੇ ਵਾਰਦਾਤਾਂ ਅੰਜ਼ਾਮ ਦੇਣ ਲੱਗੇ ਹਨ। ਅਜਿਹਾ ਹੀ ਮਾਮਲਾ ਥਾਣਾ ਧਾਰੀਵਾਲ ਅਧੀਨ ਆਉਂਦੇ ਪਿੰਡ ਕੋਟ ਸੰਤੋਖ ਰਾਏ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਘਰ ਦਾ ਗੇਟ ਖੁੱਲਾ ਦੇਖ ਕੇ ਮੋਟਰਸਾਈਕਲ ’ਤੇ ਆਏ ਦੋ ਨਕਾਬਪੋਸ਼ ਨੌਜਵਾਨਾਂ ਵਿੱਚੋਂ ਇੱਕ ਗੇਟ ਦੇ ਅੰਦਰ ਵੜ ਗਿਆ ਤੇ ਬਰਾਂਡੇ ਵਿੱਚ ਬੈਠੀ ਬਜ਼ੁਰਗ ਮਹਿਲਾ ਦੇ ਪੈਰੀ ਹੱਥ ਲਗਾਏ ਤੇ ਫਿਰ ਕੰਨਾਂ ਦੀਆਂ ਬਾਲੀਆਂ ਲਾਹ ਕੇ ਬਾਹਰ ਮੋਟਰ ਸਾਇਕਲ ਸਟਾਰਟ ਕਰ ਕੇ ਖੜ੍ਹੇ ਸਾਥੀ ਦੇ ਪਿੱਛੇ ਬਹਿ ਕੇ ਫਰਾਰ ਹੋ ਗਿਆ। ਲੁੱਟ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਬਜ਼ੁਰਗ ਨੇ ਰੌਲਾ ਵੀ ਪਾਇਆ ਅਤ ਉਸ ਦਾ ਲੜਕਾ ਅਮਰੀਕ ਸਿੰਘ ਨੇ ਕੁੱਝ ਲੋਕਾਂ ਦੀ ਮਦਦ ਨਾਲ ਲੁਟੇਰਿਆਂ ਦਾ ਪਿੱਛਾ ਵੀ ਕੀਤਾ ਪਰ ਉਹ ਭੱਜਣ ਵਿਚ ਸਫਲ ਹੋ ਗਏ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋ ਗਈ । ਪੀੜਿਤ ਪਰਿਵਾਰ ਵੱਲੋਂ 112 ਨੰਬਰ ਤੇ ਕੰਪਲੇਂਟ ਲਿਖਾਈ ਗਈ ਤਾਂ ਥਾਣਾ ਧਾਲੀਵਾਲ ਦੇ ਐਸਐਚਓ ਆਪਣੀ ਪੁਲਿਸ ਪਾਰਟੀ ਨਾਲ ਮੌਕੇ ਤੇ ਪਹੁੰਚੇ ਜਿੱਥੇ ਉਹਨਾਂ ਨੇ ਸਾਰੀ ਘਟਨਾ ਦਾ ਜਾਇਜ਼ਾ ਲਿਆ। ਬਜ਼ੁਰਗ ਔਰਤ ਦੇ ਲੜਕੇ ਅਮਰੀਕ ਸਿੰਘ ਅਤੇ ਸਾਬਕਾ ਸਰਪੰਚ ਲਖਵਿੰਦਰ ਸਿੰਘ ਨੇ ਦੱਸਿਆ ਕਿ ਦਿਨ ਦੁਪਹਿਰ ਵੇਲੇ ਹੀ ਇਹ ਭਰੇ ਬਾਜ਼ਾਰ ਘਟਨਾ ਵਾਪਰੀ ਹੈ, ਜਿਸ ਕਾਰਨ ਲੋਕਾਂ ਅੰਦਰ ਦਹਿਸ਼ਤ ਪਾਈ ਜਾ ਰਹੀ ਹੈ। ਉਨ੍ਹਾਂ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਇਹਨਾਂ ਝਪਟਮਾਰਾਂ ਨੂੰ ਛੇਤੀ ਕਾਬੂ ਕੀਤਾ ਜਾਵੇ। https://knocknews.tv/wp-content/uploads/2026/08/4-4.mp4