ਪੰਜਾਬ ਸ੍ਰੀ ਚਮਕੌਰ ਸਾਹਿਬ ਵਿਖੇ ਨਤਮਸਤਕ ਹੋਏ ਜਸਬੀਰ ਗੜ੍ਹੀ/ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਲਿਆ ਅਸ਼ੀਰਵਾਦ/ ਕਾਂਗਰਸ ਪਾਰਟੀ ਵੱਲ ਸਾਧੇ ਤਿੱਖੇ ਨਿਸ਼ਾਨੇ By admin - August 31, 2026 0 2 Facebook Twitter Pinterest WhatsApp ਆਮ ਆਦਮੀ ਪਾਰਟੀ ਵੱਲੋਂ ਚਮਕੌਰ ਸਾਹਿਬ ਦੇ ਨਵੇਂ ਹਲਕਾ ਇੰਚਾਰਜ ਬਣਾਏ ਗਏ ਜਸਬੀਰ ਸਿੰਘ ਗੜ੍ਹੀ ਨੇ ਅੱਜ ਪ੍ਰਸਿੱਧ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ। ਉਨ੍ਹਾਂ ਦੇ ਨਾਲ ਹਲਕੇ ਦੇ ਆਗੂ ਅਤੇ ਆਪ ਅਨੁਸੂਚਿਤ ਜਾਤੀ ਵਿੰਗ ਦੇ ਪ੍ਰਧਾਨ ਜੀ.ਪੀ. ਸਿੰਘ ਵੀ ਮੌਜੂਦ ਸਨ। ਚਮਕੌਰ ਸਾਹਿਬ ਪਹੁੰਚਣ ’ਤੇ ਜਸਬੀਰ ਸਿੰਘ ਗੜ੍ਹੀ ਦਾ ਵੱਡੇ ਕਾਫ਼ਲੇ ਨਾਲ ਸਵਾਗਤ ਕੀਤਾ ਗਿਆ। ਹਲਕਾ ਇੰਚਾਰਜ ਬਣਨ ਤੋਂ ਬਾਅਦ ਆਪਣੇ ਪਹਿਲੇ ਦੌਰੇ ਦੌਰਾਨ ਉਨ੍ਹਾਂ ਨੇ ਕਾਂਗਰਸ ਪਾਰਟੀ ’ਤੇ ਤਿੱਖੇ ਨਿਸ਼ਾਨੇ ਸਾਧੇ। ਇਸ ਤੋਂ ਬਾਅਦ ਉਨ੍ਹਾਂ ਨੇ ਚਮਕੌਰ ਸਾਹਿਬ ਦੇ ਮੰਦਰ ਵਿਖੇ ਵੀ ਮੱਥਾ ਟੇਕਿਆ। ਉਪਰੰਤ ਉਨ੍ਹਾਂ ਦਾ ਕਾਫ਼ਲਾ ਮੋਰਿੰਡਾ ਸ਼ਹਿਰ ਪਹੁੰਚਿਆ, ਜਿੱਥੇ ਉਨ੍ਹਾਂ ਨੇ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਉਹ ਇਸ ਸਮੇਂ ਗੁਰਦੁਆਰਾ ਸਾਹਿਬ ਵਿਖੇ ਸੇਵਾ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਲਈ ਆਏ ਹਨ, ਪਰ ਕਾਂਗਰਸ ਪਾਰਟੀ ਨੇ ਸਿੱਖਾਂ ਦਾ ਬਹੁਤ ਵੱਡਾ ਨੁਕਸਾਨ ਕੀਤਾ ਹੈ। ਜਸਬੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਚਮਕੌਰ ਸਾਹਿਬ ਲਈ ਕੋਈ ਬਾਹਰੀ ਵਿਅਕਤੀ ਨਹੀਂ ਹਨ। ਵਿਧਾਇਕ ਡਾ. ਚਰਨਜੀਤ ਸਿੰਘ ਚੰਨੀ ਦੀ ਗੈਰਹਾਜ਼ਰੀ ਸਬੰਧੀ ਉਨ੍ਹਾਂ ਕਿਹਾ ਕਿ ਜਲਦ ਹੀ ਉਹ ਆਪਣੀ ਸਮੁੱਚੀ ਟੀਮ ਸਮੇਤ ਉਨ੍ਹਾਂ ਨੂੰ ਮਿਲਣਗੇ।