ਨੰਗਲ ਸ਼ਹਿਰ ’ਚ ਭਾਜਪਾ ਆਗੂਆਂ ਦੀ ਵਿਸ਼ੇਸ਼ ਮੀਟਿੰਗ/ ਸਾਬਕਾ ਮੰਤਰੀ ਮਦਨ ਮੋਹਨ ਮਿੱਤਲ ਨੇ ਕੀਤੀ ਸ਼ਿਰਕਤ/ ਮੀਟਿੰਗ ਦੌਰਾਨ ਆਉਣ ਵਾਲੇ ਸਮੇਂ ਬਾਰੇ ਵਿਚਾਰ-ਚਰਚਾ

0
1

 

ਸਾਬਕਾ ਮੰਤਰੀ ਮਦਨ ਮੋਹਨ ਮਿੱਤਲ ਤੇ ਅਰਵਿੰਦ ਮਿੱਤਲ ਅੱਜ ਲੰਮੀ ਬਿਮਾਰੀ ਤੋਂ ਬਾਅਦ ਨੰਗਲ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਪਾਰਟੀ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਆਪਣੇ ਸੰਬੋਧਨ ਵਿਚ ਅਰਵਿੰਦ ਮਿੱਤਲ ਨੇ ਕਿਹਾ ਕਿ ਉਹਨਾਂ ਵੱਲੋਂ ਬੀਜੇਪੀ ਦੇ ਵਰਕਰਾਂ ਨਾਲ ਮਿਲ ਕੇ ਅਗਲੀ ਰੂਪ ਰੇਖਾ ਤੈਅ ਕਰਨ ਦੀ ਪਹਿਲ ਕਦਮੀ ਕੀਤੀ ਗਈ ਹੈ ਤੇ ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ।
ਉਨ੍ਹਾਂ ਅੱਗੇ ਕਿਹਾ ਕਿ ਨੰਗਲ ਸ਼ਹਿਰ ਦੇ ਨਾਲ ਨਾਲ ਸ਼੍ਰੀ ਅਨੰਦਪੁਰ ਸਾਹਿਬ ਕੀਰਤਪੁਰ ਸਾਹਿਬ ਵੀ ਬੀਜੇਪੀ ਦੇ ਵਰਕਰਾਂ ਨੂੰ ਮਿਲ ਕੇ ਸੰਗਠਨ ਨੂੰ ਹੋਰ ਮਜਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਲੋਕਾਂ ਦੇ ਚੰਗਾ ਹੁੰਗਾਰਾ ਮਿਲ ਰਿਹਾ ਹੈ, ਜਿਸ ਦੇ ਚਲਦਿਆਂ ਆਉਣ ਵਾਲੀਆਂ ਚੋਣਾਂ ਵਿੱਚ ਬੀਜੇਪੀ ਚੰਗਾ ਪ੍ਰਦਰਸ਼ਨ ਕਰੇਗੀ।

LEAVE A REPLY

Please enter your comment!
Please enter your name here