ਫਤਹਿਗੜ੍ਹ ਸਾਹਿਬ ਵਿਖੇ ਵਾਰਿਸ ਪੰਜਾਬ ਇਸਤਰੀ ਵਿੰਗ ਦੀ ਮੀਟਿੰਗ/ ਸੂਬਾ ਪ੍ਰਧਾਨ ਬੀਬੀ ਹਰਪ੍ਰੀਤ ਕੌਰ ਨੇ ਕੀਤੀ ਸ਼ਿਰਕਤ/ ਔਰਤਾਂ ਨੂੰ ਪਾਰਟੀ ਨਾਲ ਜੋੜਣ ਲਈ ਕੀਤੀ ਵਿਚਾਰ-ਚਰਚਾ

0
1

ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਦੇ ਇਸਤਰੀ ਵਿੰਗ ਦੀ ਇੱਕ ਵਿਸ਼ੇਸ਼ ਮੀਟਿੰਗ ਫਤਿਹਗੜ੍ਹ ਸਾਹਿਬ ਵਿਖੇ ਬੀਬੀ ਸਰਬਜੀਤ ਕੌਰ ਦੀ ਅਗਵਾਈ ਹੇਠ ਕਰਵਾਈ ਗਈ। ਮੀਟਿੰਗ ਵਿੱਚ ਇਸਤਰੀ ਵਿੰਗ ਦੀ ਸੂਬਾ ਪ੍ਰਧਾਨ ਬੀਬੀ ਹਰਪ੍ਰੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ, ਪੰਜਾਬ ਦੇ ਮੌਜੂਦਾ ਹਾਲਾਤ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਬੀਬੀ ਹਰਪ੍ਰੀਤ ਕੌਰ ਨੇ ਕਿਹਾ ਕਿ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਪੰਜਾਬ ਨੂੰ ਇਸ ਦੇ ਅਸਲ ਵਾਰਸਾਂ ਦੀ ਲੋੜ ਹੈ, ਇਸ ਲਈ ਔਰਤਾਂ ਨੂੰ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਅੱਗੇ ਆਉਣਾ ਚਾਹੀਦਾ ਹੈ।
ਉਨ੍ਹਾਂ ਦੋਸ਼ ਲਗਾਇਆ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਪੰਜਾਬ ਦੇ ਹਿੱਤਾਂ ਨੂੰ ਅਣਦੇਖਿਆ ਕੀਤਾ ਹੈ ਅਤੇ ਪੰਜਾਬ ਦੀ ਨੌਜਵਾਨੀ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਹੁਣ ਲੋਕਾਂ ਨੂੰ ਸੋਚ-ਸਮਝ ਕੇ ਸਹੀ ਫੈਸਲਾ ਲੈਣ ਦੀ ਲੋੜ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦੇ ਲੋਕਾਂ ਵੱਲੋਂ ਲਿਆ ਗਿਆ ਸਹੀ ਸਿਆਸੀ ਫੈਸਲਾ ਹੀ ਸੂਬੇ ਨੂੰ ਮੁੜ ਖੁਸ਼ਹਾਲ ਅਤੇ ਮਜ਼ਬੂਤ ਪੰਜਾਬ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਬੀਬੀ ਹਰਪ੍ਰੀਤ ਕੌਰ ਨੇ ਇਸਤਰੀ ਵਿੰਗ ਦੀਆਂ ਆਗੂਆਂ ਅਤੇ ਵਰਕਰਾਂ ਨੂੰ ਵੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।
ਇਸ ਮੌਕੇ ਸੀਨੀਅਰ ਆਗੂ ਐਡਵੋਕੇਟ ਵਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਨਾਲ ਲੰਮੇ ਸਮੇਂ ਤੋਂ ਲੁੱਟ-ਖਸੁੱਟ ਹੋ ਰਹੀ ਹੈ ਅਤੇ ਹੁਣ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਪੰਜਾਬ ਦੇ ਲੋਕਾਂ ਨੂੰ ਤਰ੍ਹਾਂ-ਤਰ੍ਹਾਂ ਦੇ ਲਾਲਚ ਦੇ ਕੇ ਵੋਟਾਂ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਹੁਤ ਸਮਝਦਾਰ ਹੋ ਚੁੱਕੇ ਹਨ ਅਤੇ ਉਹ ਸਿਆਸੀ ਪਾਰਟੀਆਂ ਦੇ ਦਾਅਵਿਆਂ ਅਤੇ ਵਾਅਦਿਆਂ ਨੂੰ ਸਮਝਣ ਦੀ ਸਮਰੱਥਾ ਰੱਖਦੇ ਹਨ। ਐਡਵੋਕੇਟ ਢਿੱਲੋਂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਜਿਹੀਆਂ ਸਿਆਸੀ ਤਾਕਤਾਂ ਨੂੰ ਮੂੰਹ ਤੋੜ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ ਦੀ ਰਾਖੀ ਅਤੇ ਸੂਬੇ ਦੇ ਭਵਿੱਖ ਲਈ ਲੋਕਾਂ ਨੂੰ ਇੱਕਜੁੱਟ ਹੋ ਕੇ ਫੈਸਲਾ ਲੈਣਾ ਪਵੇਗਾ।

LEAVE A REPLY

Please enter your comment!
Please enter your name here