ਗੁਰਦਾਸਪੁਰ ’ਚ ਪੁਲਿਸ ਮੁਲਾਜ਼ਮ ’ਤੇ ਹਮਲਾ/ ਹਮਲੇ ਦੀਆਂ ਸੀਸੀਟੀਵੀ ਤਸਵੀਰਾਂ ਵਾਇਰਲ/ ਭੈਣ, ਪਤਨੀ ਤੇ ਮਾਂ ਨੇ ਮੰਗਿਆ ਇਨਸਾਫ

0
1

 

ਗੁਰਦਾਸਪੁਰ ਦੇ ਬੱਬੇਹਾਲੀ ਛਿੰਝ ਮੇਲੇ ਉਤੇ ਡਿਊਟੀ ਦੇ ਕੇ ਜਾ ਰਹੇ ਪੁਲਿਸ ਮੁਲਾਜ਼ਮ ਤੇ ਜਾਨਲੇਵਾ ਹਮਲਾ ਮਾਮਲੇ ਵਿਚ ਪੀੜਤ ਦੇ ਪਰਿਵਾਰ ਨੇ ਇਨਸਾਫ ਮੰਗਿਆ ਹੈ। ਪੀੜਤ ਦੇ ਪਰਿਵਾਰ ਨੇ ਇਕ ਸੀਸੀਟੀਵੀ ਫੁਟੇਜ ਜਾਰੀ ਕੀਤੀ ਹੈ, ਜਿਸ ਵਿਚ ਹਮਲਾਵਰ ਮੋਟਰ ਸਾਈਕਲ ਨੂੰ ਟੱਕਰ ਮਾਰਨ ਬਾਅਦ ਹਮਲਾ ਕਰਦੇ ਦਿਖਾਈ ਦੇ ਰਹੇ ਹਨ। ਪੀੜਤ ਪਰਿਵਾਰ ਦਾ ਇਲਜ਼ਾਮ ਹੈ ਕਿ ਹਮਲਾਵਰਾ ਪਹਿਲਾਂ ਵੀ ਹਮਲਾ ਕਰ ਚੁੱਕੇ ਨੇ, ਇਸ ਲਈ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਪੁਲਿਸ ਨੇ ਪੰਜ ਜਣਿਆਂ ਖਿਲਾਫ ਕੇਸ ਦਰਜ ਕਰ ਕੇ ਇਕ ਜਣੇ ਨੂੰ ਗ੍ਰਿਫਤਾਰ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸ ਦਈਏ ਕਿ ਇਕ ਸਤੰਬਰ ਨੂੰ ਬੱਬੇ ਹਾਲੀ ਅੱਡੇ ਤੇ ਪੁਲਿਸ ਮੁਲਾਜ਼ਮ ਤੇ ਹਮਲਾ ਕਰਕੇ ਕੁਝ ਲੋਕਾਂ ਨੇ ਉਸ ਨੂੰ ਗੰਭੀਰ ਰੂਪ ਵਿੱਚ ਜਖਮੀ ਕਰ ਦਿੱਤਾ ਸੀ ਅਤੇ ਉਸਦੀ ਭੈਣ ਤੇ ਵੀ ਹਮਲਾ ਕੀਤਾ ਗਿਆ ਸੀ। ਪੁਲਿਸ ਨੇ ਮਾਮਲੇ ਵਿੱਚ ਪੰਜ ਦੋਸ਼ੀਆਂ ਨੂੰ ਨਾਮਜਦ ਕਰਕੇ ਇੱਕ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਮੁਲਾਜ਼ਮ ਨੇ ਦੋਸ਼ ਲਗਾਇਆ ਸੀ ਕਿ ਨਸ਼ਾ ਵੇਚਣ ਵਾਲਿਆਂ ਦੀ ਸ਼ਿਕਾਇਤ ਕਰਨ ਕਾਰਨ ਇਹ ਹਮਲਾ ਕੀਤਾ ਗਿਆ ਹੈ ਪਰ ਦੂਜੇ ਧਿਰ ਦੇ ਇੱਕ ਨੌਜਵਾਨ ਨੇ ਵੀਡੀਓ ਵਾਇਰਲ ਕਰਕੇ ਇਹ ਦੋਸ਼ ਲਗਾਇਆ ਸੀ ਕਿ ਉਹਨਾਂ ਦੀ ਪੁਰਾਣੀ ਰੰਜਿਸ਼ ਚਲਦੀ ਆ ਰਹੀ ਹੈ ਅਤੇ ਮਾਮਲੇ ਅਦਾਲਤ ਵਿੱਚ ਵੀ ਚਲ ਰਹੇ ਹਨ। ਹੁਣ ਪੁਲਿਸ ਮੁਲਾਜ਼ਮ ਦੀ ਭੈਣ ਨੇ ਵੀ ਕੈਮਰੇ ਸਾਹਮਣੇ ਆ ਕੇ ਸਾਰੀ ਗੱਲ ਦੱਸੀ ਹੈ। ਉੱਥੇ ਹੀ ਪੀੜਿਤ ਮੁਲਾਜ਼ਮ ਦੀ ਪਤਨੀ ਅਤੇ ਮਾਤਾ ਵੀ ਕੈਮਰੇ ਸਾਹਮਣੇ ਆਏ ਹਨ ਤੇ ਇਨਸਾਫ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here