ਪੰਜਾਬ ਜਲੰਧਰ ਦੇ ਰਾਮਾ ਮੰਡੀ ਚੌਂਕ ’ਤੇ ਵੱਡਾ ਹਾਦਸਾ/ ਕਾਰ ਨੂੰ ਤੇਲ ਟੈਂਕਰ ਨੇ ਮਾਰੀ ਟੱਕਰ/ ਜਾਨੀ ਹਾਨੀ ਤੋਂ ਬਚਾਅ, ਵੱਡਾ ਨੁਕਸਾਨ ਟਲਿਆ By admin - September 4, 2026 0 1 Facebook Twitter Pinterest WhatsApp ਜਲੰਧਰ ਦੇ ਰਾਮਾ ਮੰਡੀ ਚੌਂਕ ’ਤੇ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਇਕ ਤੇਲ ਟੈਂਕਰ ਦੀ ਖੜ੍ਹੀ ਕਾਰ ਨਾਲ ਟੱਕਰ ਹੋ ਗਈ। ਟੱਕਰ ਐਨੀ ਜ਼ੋਰਦਾਰ ਸੀ ਕਿ ਕਾਰ ਦਾ ਪਿਛਲਾ ਹਿੱਸਾ ਬੂਰੀ ਤਰ੍ਹਾਂ ਨੁਕਸਾਨਿਆ ਗਿਆ। ਖੁਸ਼ਕਿਸਮਤੀ ਨਾਲ ਹਾਦਸੇ ਦੌਰਾਨ ਕੋਈ ਜ਼ਖਮੀ ਹੋਇਆ। ਹਾਦਸੇ ਤੋਂ ਬਾਅਦ ਜਾਮ ਲੱਗ ਗਿਆ, ਜਿਸ ਨੂੰ ਮੌਕੇ ਤੇ ਪਹੁੰਚੀ ਪੁਲਿਸ ਨੇ ਦਰੁਸਤ ਕਰਵਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰ ਸਵਾਰ ਨੌਜਵਾਨ ਨੇ ਦੱਸਿਆ ਕਿ ਉਹ ਪੰਕਚਰ ਟਾਇਰ ਬਦਲਣ ਲਈ ਹਾਈਵੇਅ ਦੇ ਕਿਨਾਰੇ ਖੜ੍ਹਾ ਸੀ ਕਿ ਪਿੱਛੇ ਤੋਂ ਆ ਰਹੇ ਇੱਕ ਤੇਲ ਟੈਂਕਰ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਮੌਕੇ ‘ਤੇ ਭੀੜ ਇਕੱਠੀ ਹੋ ਗਈ। ਤੇਲ ਟੈਂਕਰ ਡਰਾਈਵਰ ਬਾਊ ਮੁਤਾਬਕ ਉਹ ਲੁਧਿਆਣਾ ਤੋਂ ਆ ਰਿਹਾ ਸੀ। ਕਾਰ ਸੜਕ ਦੇ ਕਿਨਾਰੇ ਖੜ੍ਹੀ ਸੀ ਅਤੇ ਦੂਜੇ ਪਾਸੇ ਵਾਹਨ ਸਨ। ਜਿਵੇਂ ਹੀ ਉਸਨੇ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸਨੂੰ ਕਾਰ ਨਜ਼ਰ ਆਈ। ਉਸ ਨੇ ਬ੍ਰੇਕ ਲਗਾਈ ਪਰ ਟੈਂਕਰ ਫਿਰ ਵੀ ਕਾਰ ਨਾਲ ਟਕਰਾ ਗਿਆ। ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਰਾਮਾ ਮੰਡੀ ਪੁਲਿਸ ਟੀਮ ਨੇ ਜਾਂਚ ਸ਼ੁਰੂ ਕਰ ਦਿੱਤੀ। ਟੈਂਕਰ ਡਰਾਈਵਰ ਦੇ ਦੱਸਣ ਮੁਤਾਬਕ ਮਾਲਕਾਂ ਨੂੰ ਹਾਦਸੇ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ, ਜਿਨ੍ਹਾਂ ਦੇ ਆਉਣ ਬਾਅਦ ਹੀ ਕਾਰ ਮਾਲਕ ਨੂੰ ਨੁਕਸਾਨ ਦਾ ਮੁਆਵਜ਼ਾ ਦੇਣ ਬਾਰੇ ਆਖਰੀ ਫੈਸਲਾ ਲਿਆ ਜਾਵੇਗਾ।