ਫਤਹਿਗੜ੍ਹ ਸਾਹਿਬ ਵਿਖੇ ਕਰਮਚਾਰੀ ਦਲ ਦੀ ਮੀਟਿੰਗ/ ਸਰਕਾਰ ਖਿਲਾਫ ਤਿੱਖੇ ਸੰਘਰਸ਼ ਦਾ ਐਲਾਨ/ ਸੰਗੂਰਰ ਵਿਖੇ ਹੋਵੇਗੀ ਸੂਬਾ ਪੱਧਰੀ ਵਿਸ਼ਾਲ ਰੈਲੀ

0
1

ਪੰਜਾਬ ਸਟੇਟ ਕਰਮਚਾਰੀ ਦਲ (ਪੰਜਾਬ) ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ।  ਇਸ ਸਬੰਧੀ ਫੈਸਲਾ ਜ਼ਿਲ੍ਹਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਜੱਥੇਬੰਦੀ ਦੇ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਕੀਤਾ ਗਿਆ। ਜਥੇਬੰਦੀ ਪ੍ਰਧਾਨ ਸੁੱਚਾ ਸਿੰਘ ਰੈਲੋਂ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ ਮੀਟਿੰਗ ਵਿੱਚ ਪੰਜਾਬ ਸਟੇਟ ਕਰਮਚਾਰੀ ਦਲ ਦੇ ਸੂਬਾ ਪ੍ਰਧਾਨ ਹਰੀ ਸਿੰਘ ਟੌਹੜਾ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਲਮਕਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।
ਉਨ੍ਹਾਂ ਕਿਹਾ ਕਿ ਸਰਕਾਰ ਦੇ ਵਿਵਹਾਰ ਦੇ ਚਲਦਿਆਂ ਰਾਜ ਭਰ ਦੇ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ਼ ਅਤੇ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਦੀ ਇਸ ਵਾਅਦਾਖ਼ਿਲਾਫ਼ੀ ਵਿਰੁੱਧ ਮੁਲਾਜ਼ਮ ਫ਼ਰੰਟ ਨੇ ਆਰ-ਪਾਰ ਦੇ ਸੰਘਰਸ਼ ਦਾ ਉਲੇਖ ਕੀਤਾ ਹੈ।
ਐਲਾਨੇ ਗਏ ਪ੍ਰੋਗਰਾਮ ਅਨੁਸਾਰ 8 ਸਤੰਬਰ 2026 ਮਿਨੀਸਟੀਰੀਅਲ ਕਰਮਚਾਰੀ ਪੂਰਨ ਹੜਤਾਲ ‘ਤੇ ਰਹਿਣਗੇ। 11 ਸਤੰਬਰ 2026 ਰਾਜ ਭਰ ਵਿੱਚ ਵਿਧਾਇਕਾਂ  ਅਤੇ ਮੰਤਰੀਆਂ ਦੇ ਘੇਰਾਓ ਕੀਤੇ ਜਾਣਗੇ। 30 ਸਤੰਬਰ 2026: ਇੱਕ ਵਿਸ਼ੇਸ਼ ਸ਼ੈਸ਼ਨ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਸੱਦਾ ਪੱਤਰ ਭੇਜ ਕੇ ਮੰਗਾਂ ਨਾ ਪੂਰੀਆਂ ਹੋਣ ਦਾ ਜਵਾਬ ਮੰਗਿਆ ਜਾਵੇਗਾ। 10 ਅਕਤੂਬਰ 2026: ਸੰਗਰੂਰ ਵਿਖੇ ਸੂਬਾ ਪੱਧਰੀ ਵਿਸ਼ਾਲ ਰੈਲੀ ਕਰਕੇ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾਵੇਗਾ।

LEAVE A REPLY

Please enter your comment!
Please enter your name here