ਪੰਜਾਬ ਸ੍ਰੀ ਕੇਸਗੜ੍ਹ ਪਹੁੰਚੇਗਾ ਮੀਰੀ ਪੀਰੀ ਖਾਲਸਾ ਮਾਰਚ/ ਸ਼੍ਰੋਮਣੀ ਕਮੇਟੀ ਵਲੋਂ ਤਿਆਰੀਆਂ ਮੁਕੰਮਲ/ ਰੰਗ ਬਿਰੰਗੇ ਫੁੱਲਾਂ ਨਾਲ ਸਜਾਇਆ ਤਖਤ ਸਾਹਿਬ By admin - September 4, 2026 0 1 Facebook Twitter Pinterest WhatsApp ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਕੱਢਿਆ ਜਾ ਰਿਹਾ ‘ਮੀਰੀ ਪੀਰੀ ਖਾਲਸਾ ਮਾਰਚ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਰਿਹਾ ਹੈ, ਜਿਸ ਦੇ ਸਵਾਗਤ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਜੀਸੀਪੀ ਮੈਂਬਰ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਬਖ਼ਸ਼ਿਸ਼ ਕੀਤਾ ਮੀਰੀ-ਪੀਰੀ ਦਾ ਸਿਧਾਂਤ ਸਿੱਖ ਕੌਮ ਲਈ ਭਗਤੀ ਅਤੇ ਸ਼ਕਤੀ ਦਾ ਸੁਮੇਲ ਹੈ, ਜੋ ਸਾਨੂੰ ਜੁਲਮ ਵਿਰੁੱਧ ਡਟਣ ਅਤੇ ਰੂਹਾਨੀਅਤ ਨਾਲ ਜੁੜਨ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਖਾਲਸਾ ਮਾਰਚ ਨੌਜਵਾਨ ਪੀੜ੍ਹੀ ਨੂੰ ਆਪਣੇ ਗੌਰਵਮਈ ਵਿਰਸੇ ਅਤੇ ਇਤਿਹਾਸ ਨਾਲ ਜੋੜਨ ਲਈ ਅਹਿਮ ਯੋਗਦਾਨ ਪਾਉਂਦੇ ਹਨ। ਭਾਈ ਚਾਵਲਾ ਨੇ ਇਲਾਕੇ ਦੀਆਂ ਸਮੂਹ ਧਾਰਮਿਕ, ਸਮਾਜਿਕ ਸਭਾਵਾਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 4 ਸਤੰਬਰ ਨੂੰ ਸ਼ਾਮ 5 ਵਜੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਹੁਮ-ਹੁਮਾ ਕੇ ਪਹੁੰਚਣ ਅਤੇ ਇਸ ਅਲੌਕਿਕ ਮਾਰਚ ਦਾ ਨਿੱਘਾ ਤੇ ਸ਼ਾਨਦਾਰ ਸਵਾਗਤ ਕਰਨ। ਇਸ ਮੌਕੇ ਹਾਜ਼ਰ ਇਲਾਕਾ ਨਿਵਾਸੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਨੇ ਮਾਰਚ ਦੇ ਸਵਾਗਤ ਲਈ ਪੂਰਨ ਉਤਸ਼ਾਹ ਹੈ ਰਸਤੇ ਵਿੱਚ ਮਾਰਚ ਦਾ ਸਵਾਗਤ ਕਰਨ ਲਈ ਵੱਖ-ਵੱਖ ਥਾਵਾਂ ‘ਤੇ ਠੰਡੇ-ਮਿੱਠੇ ਜਲ ਅਤੇ ਲੰਗਰਾਂ ਦੇ ਖਾਸ ਪ੍ਰਬੰਧ ਕੀਤੇ ਗਏ।