ਪੰਜਾਬ ਬੀਜੇਪੀ ਐਸਸੀ ਮੋਰਚਾ ਪ੍ਰਧਾਨ ਬਣੇ ਸ਼ੀਤਲ ਅੰਗੂਰਾਲ/ ਕੇਵਲ ਸਿੰਘ ਢਿੱਲੋਂ ਦੀ ਹਾਜ਼ਰੀ ਸੰਭਾਲਿਆ ਅਹੁਦਾ/ ਅਗਲੀ ਸਰਕਾਰ ਭਾਜਪਾ ਦੀ ਬਣਨ ਦਾ ਦਾਅਵਾ By admin - September 4, 2026 0 1 Facebook Twitter Pinterest WhatsApp ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਨਵ-ਨਿਯੁਕਤ ਪ੍ਰਧਾਨ ਸ਼ੀਤਲ ਅਗੁਰਾਲ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਸ਼ੀਤਲ ਅਗੁਰਾਲ ਦੇ ਅਹੁਦਾ ਸੰਭਾਲ ਮੌਕੇ ਪਹੁੰਚੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਅੰਦਰ ਭਾਜਪਾ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਦੇ ਚਲਦਿਆਂ ਆਉਂਦੀ ਸਰਕਾਰ ਭਾਜਪਾ ਦੀ ਹੀ ਬਣੇਗੀ। ਸੰਗਰੂਰ ’ਚ ਮੁੱਖ ਮੰਤਰੀ ਦਾ ਵਿਰੋਧ ਕਰਦੇ ਸਖਸ਼ ਨਾਲ ਕੁੱਟਮਾਰ ਬਾਰੇ ਉਨ੍ਹਾਂ ਕਿਹਾ ਕਿ ਐਸਐਸਪੀ ਸੰਗਰੂਰ ਨਾਲ ਗੱਲਬਾਤ ਹੋਈ ਹੈ, ਜਿਨ੍ਹਾਂ ਨੇ ਨਿਰਪੱਖ ਜਾਂਚ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਰੋਧ ਕਰਨਾ ਸੰਵਿਧਾਨਕ ਹੱਕ ਹੈ, ਇਸ ਲਈ ਸਖਸ਼ ਦੀ ਕੁੱਟਮਾਰ ਬਹੁਤ ਦੀ ਨਿੰਦਣਯੋਗ ਘਟਨਾ ਹੈ। ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਰੇ ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੇ ਦੌਰੇ ਨਾਲ ਭਾਜਪਾ ਨੂੰ ਕੋਈ ਫਰਕ ਨਹੀਂ ਪੈਣਾ। ਕੈਪਟਨ ਦੇ ਬਿਆਨ ਬਾਰੇ ਕੇਵਲ ਸਿੰਘ ਢਿੱਲੋ ਨੇ ਕਿਹਾ ਕਿ ਉਹਨਾਂ ਦਾ ਉਹ ਭਾਵ ਨਹੀਂ ਸੀ ਜੋ ਬਣਾਇਆ ਜਾ ਰਿਹਾ ਹੈ।