ਫਤਹਿਗੜ੍ਹ ਸਾਹਿਬ ਵਿਖੇ ਅਣਪਛਾਤੀ ਲਾਸ਼ ਬਰਾਮਦ/ ਦੁਸ਼ਹਿਰਾ ਗਰਾਊਂਡ ਨੇੜੇ ਪਈ ਮਿਲੀ ਲਾਸ਼/ ਪੁਲਿਸ ਨੇ ਮੋਰਚਰੀ ’ਚ ਰਖਵਾ ਕੇ ਜਾਂਚ ਆਰੰਭੀ

0
1

ਸ੍ਰੀ ਫਤਹਿਗੜ੍ਹ ਸਾਹਿਬ ਦੇ ਦੁਸ਼ਹਿਰਾ ਗਰਾਊਡ ਇਲਾਕੇ ਵਿਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਲੋਕਾਂ ਨੇ ਇੱਥੇ ਖਾਲੀ ਪਲਾਟ ਵਿਚ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਵੇਖੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦੀ ਮੁਢਲੀ ਜਾਂਚ ਮੁਤਾਬਕ ਮ੍ਰਿਤਕ ਪਰਵਾਸੀ ਜਾਪਦਾ ਹੈ, ਜਿਸ ਦੀ ਪਛਾਣ  ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਮੁਤਾਤਕ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਡਾਕਟਰੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗਾ। ਫਿਲਹਾਲ ਪੁਲਿਸ ਵੱਲੋਂ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਮ੍ਰਿਤਕ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

LEAVE A REPLY

Please enter your comment!
Please enter your name here