ਪੰਜਾਬ ਫਰੀਦਕੋਟ ਪੁਲਿਸ ਦਾ ਨਸ਼ਿਆਂ ਖਿਲਾਫ ਵੱਡਾ ਐਕਸ਼ਨ/ ਨਸ਼ਟ ਕਰਵਾਏ ਤਸਕਰਾਂ ਤੋਂ ਬਰਾਮਦ ਨਸ਼ੀਲੇ ਪਦਾਰਥ/ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਨੂੰ ਸਹਿਯੋਗ ਦੀ ਅਪੀਲ By admin - September 5, 2026 0 1 Facebook Twitter Pinterest WhatsApp ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪੁਲਿਸ ਵੱਲੋਂ ਜਿੱਥੇ ਨਸ਼ਾ ਤਸਕਰਾਂ ਨੂੰ ਫੜ ਕੇ ਜੇਲ੍ਹਾਂ ਅੰਦਰ ਡੱਕਿਆ ਜਾ ਰਿਹਾ ਹੈ, ਉੱਥੇ ਹੀ ਭਾਰੀ ਵਿਚ ਨਸ਼ਿਆਂ ਦੀ ਬਰਾਮਦਗੀ ਵੀ ਹੋ ਰਹੇ ਹਨ। ਇਸ ਤੋਂ ਇਲਾਵਾ ਪੁਲਿਸ ਵੱਲੋਂ ਬਰਾਮਦ ਕੀਤੇ ਨਸ਼ਿਆਂ ਨੂੰ ਨਸ਼ਟ ਵੀ ਕੀਤਾ ਜਾ ਰਿਹਾ ਹੈ। ਇਸੇ ਤਹਿਤ ਪੁਲਿਸ ਵੱਲੋਂ ਅੱਜ ਵੱਖ ਵੱਖ ਮਾਮਲਿਆਂ ਵਿਚ ਬਰਾਮਦ ਕੀਤੀ ਗਈ 4 ਕਿੱਲੋ 900 ਗਰਾਮ ਪੋਸਤ, 3 ਕਿੱਲੋ 434 ਗਰਾਮ ਹੈਰੋਇਨ ਨੂੰ ਨਸ਼ਟ ਕੀਤਾ ਗਿਆ ਹੈ। ਐਸਐਸਪੀ ਗੁਰਬੰਸ ਸਿੰਘ ਬੈਂਸ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਸਹਿਯੋਗ ਦੀ ਮੰਗ ਕੀਤੀ ਤਾਂ ਜੋ ਨਸ਼ਿਆਂ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ। ਐਸਐਸਪੀ ਗੁਰਬੰਸ ਸਿੰਘ ਬੈਂਸ ਨੇ ਅੱਗੇ ਕਿਹਾ ਕਿ ਨਸ਼ਿਆਂ ਨੂੰ ਜੜ੍ਹ ਤੋ ਖਤਮ ਕਰਨ ਲਈ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਵਚਨਬੱਧਤਾ ਨਾਲ ਕੰਮ ਕਰਦੇ ਹੋਏ ਪਿਛਲੇ ਕੁਝ ਸਮੇਂ ਅੰਦਰ ਹੀ ਐਨ.ਡੀ.ਪੀ.ਐਸ ਐਕਟ ਤਹਿਤ ਵੱਡੀ ਮਾਤਰਾ ਵਿੱਚ ਬ੍ਰਾਮਦਗੀ ਕੀਤੀ ਗਈ ਹੈ। ਪੁਲਿਸ ਵੱਲੋ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੌਰਾਨ ਮਾਰਚ-2025 ਤੋ ਲੈ ਕੇ ਹੁਣ ਤੱਕ 1791 ਮੁਕੱਦਮੇ ਦਰਜ ਕਰਕੇ 2615 ਦੋਸ਼ੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਜਾਰੀ ਮੁਹਿੰਮ ਤਹਿਤ ਜਿਲ੍ਹਾ ਲੈਵਲ ਡਰੱਗ ਡਿਸਪੋਜਲ ਕਮੇਟੀ ਮੈਬਰਾਂ ਵੱਲੋਂ ਸੇਲ ਲਿਮਟਿਡ ਪਾਵਰ ਪਲਾਟ ਸੇਡਾ ਸਿੰਘ ਵਾਲਾ ਵਿਖੇ 4 ਕਿਲੋ 900 ਗ੍ਰਾਮ ਤੋ ਵੱਧ ਪੋਸਤ, 3 ਕਿਲੋ 434 ਗ੍ਰਾਮ ਹੈਰੋਇਨ, 10 ਨਸ਼ੀਲੀਆਂ ਗੋਲੀਆਂ/ਕੈਪਸੂਲ, ਨੂੰ ਨਸ਼ਟ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਨਸ਼ੇ ਦੀ ਇਹ ਭਾਰੀ ਮਾਤਰਾ, ਜੋ 31 ਐਨ.ਡੀ.ਪੀ.ਐੱਸ. ਮਾਮਲਿਆਂ ਨਾਲ ਸਬੰਧਤ ਹੈ, ਜਿਸ ਨੂੰ ਕਿ ਅੱਜ ਪੂਰੀ ਪਾਰਦਰਸ਼ਤਾ ਨਾਲ ਨਸ਼ਟ ਕੀਤਾ ਗਿਆ ਹੈ। ਉਹਨਾ ਦੱਸਿਆ ਕਿ ਫਰੀਦਕੋਟ ਪੁਲਿਸ ਵੱਲੋਂ ਪੰਜਾਬ ਸਰਕਾਰ ਵੱਲੋਂ ਨਸ਼ਿਆ ਖਿਲਾਫ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਵਿੱਚ ਪੂਰੀ ਤਰ੍ਹਾ ਕਾਰਗਰ ਸਾਬਤ ਹੋਈ ਹੈ, ਜਿਸ ਦੇ ਤਹਿਤ ਫਰੀਦਕੋਟ ਪੁਲਿਸ ਵੱਲੋਂ ਪਿਛਲੇ ਕੁਝ ਸਮੇਂ ਵਿੱਚ ਐਨ.ਡੀ.ਪੀ.ਐਸ ਐਕਟ ਤਹਿਤ ਵੱਡੀ ਮਾਤਰਾ ਵਿੱਚ 21 ਕੁਇੰਟਲ 51 ਕਿਲੋ ਪੋਸਤ, 54 ਕਿਲੋ ਹੈਰੋਇਨ, ਬ੍ਰਾਮਦਗੀ ਕੀਤੀ ਗਈ ਹੈ। ਜਿਹਨਾਂ ਵਿੱਚ ਬਰਾਮਦ ਹੋਏ ਨਸ਼ੀਲੇ ਪਦਾਰਥਾ ਨੂੰ ਅੱਜ ਨਸ਼ਟ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆ ਖਿਲਾਫ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਵਿੱਚ ਪੂਰੀ ਤਰ੍ਹਾ ਕਾਰਗਰ ਸਾਬਤ ਹੋਈ ਹੈ, ਜਿਸ ਦੌਰਾਨ ਫਰੀਦਕੋਟ ਪੁਲਿਸ ਵੱਲੋ ਮਾਰਚ 2025 ਤੋ ਲੈ ਕੇ ਹੁਣ ਤੱਕ 1791 ਮੁਕੱਦਮੇ ਦਰਜ ਕਰਕੇ 2615 ਦੋਸ਼ੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਪਿਛਲੇ ਮਹਿਜ 19 ਮਹੀਨਿਆ ਦੌਰਾਨ ਨਸ਼ਾ ਤਸਕਰਾ ਦੀ 09 ਕਰੋੜ ਤੋ ਜਿਆਦਾ ਕੀਮਤ ਦੀ ਜਾਇਦਾਤ ਸਬੰਧਿਤ ਅਥਾਰਟੀ ਪਾਸੋ ਮੰਨਜੂਰੀ ਹਾਸਿਲ ਕਰਨ ਉਪਰੰਤ ਫਰੀਜ ਕਰਵਾਈ ਗਈ ਹੈ ਇਸਦੇ ਨਾਲ ਹੀ ਐਸ.ਐਸ.ਪੀ ਫਰੀਦਕੋਟ ਨੇ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਪੁਲਿਸ ਪ੍ਰਸ਼ਾਸ਼ਨ ਦਾ ਸਹਿਯੋਗ ਦੇਣ ਅਤੇ ਨਸ਼ਾ ਤਸਕਰ ਜਾਂ ਸਪਲਾਇਰ ਦੀ ਜਾਣਕਾਰੀ ਸਾਂਝੀ ਕਰਨ ਕਰਨ ਲਈ ਪੰਜਾਬ ਸਰਕਾਰ ਵੱਲੋ ਜਾਰੀ ਕੀਤੀ ਗਈ ਸੇਫ ਪੰਜਾਬ ਐਂਟੀ-ਡਰੱਗ ਹੈਲਪਲਾਈਨ ਨੰਬਰ 97791-00200 ਦੀ ਵਰਤੋ ਕਰਨ, ਤੁਹਾਡੀ ਪਹਿਚਾਣ ਪੂਰੀ ਤਰ੍ਹਾ ਗੁਪਤ ਰੱਖੀ ਜਾਵੇਗੀ।