ਹਸਪਤਾਲ ’ਚ ਦਾਖਲ ਮੋਹਨਜੀਤ ਸ਼ੇਰੋ ਨੂੰ ਮਿਲੇ ਮਜੀਠੀਆ/ ਅਕਾਲੀ ਦਲ ਲੀਂਗਲ ਸੈੱਲ ਤਰਫੋਂ ਮਦਦ ਦਾ ਭਰੋਸਾ/ ਘਟਨਾਕ੍ਰਮ ਲਈ ਸਰਕਾਰ ਵੱਲ ਸਾਧੇ ਤਿੱਖੇ ਨਿਸ਼ਾਨੇ

0
1

ਅਕਾਲੀ ਆਗੂ ਬਿਕਰਮ ਮਜੀਠੀਆ ਅੱਜ ਹਸਪਤਾਲ ਵਿਚ ਦਾਖਲ ਮੋਹਨਜੀਤ ਸ਼ੇਰੋਂ ਦਾ ਹਾਲ ਜਾਣਨ ਲਈ ਪਹੁੰਚੇ। ਇਸੇ ਦੌਰਾਨ ਬਿਕਰਮ ਮਜੀਠੀਆ ਨੇ ਮੋਹਨਜੀਤ ਸੇਰੋਂ ਨੂੰ ਅਕਾਲੀ ਦਲ ਦੀ ਤਰਫੋਂ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਬਿਕਰਮ ਮਜੀਠੀਆ ਨੇ ਸਰਕਾਰ ਵੱਲ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਮੋਹਨਜੀਤ ਸੇਰੋਂ ਦਾ ਕਸੂਰ ਸਿਰਫ ਐਨਾ ਹੀ ਸੀ ਕਿ ਉਸ ਨੇ ਮਵੁੱਖ ਮੰਤਰੀ ਨੂੰ ਨਸ਼ਿਆਂ ਬਾਰੇ ਸਵਾਲ ਪੁੱਛ ਲਿਆ ਸੀ। ਉਨ੍ਹਾਂ ਕਿਹਾ ਕਿ ਇਹ ਬੋਲਣ ਦੀ ਆਜ਼ਾਦੀ ਦੇ ਸੰਵਿਧਾਨਕ ਹੱਕ ਤੇ ਹਮਲਾ ਹੈ, ਇਸ ਲਈ ਘਟਨਾ ਲਈ ਜ਼ਿੰਮੇਵਾਰ ਕੈਬਨਿਟ ਮੰਤਰੀ ਤੇ ਪੁਲਿਸ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ।

LEAVE A REPLY

Please enter your comment!
Please enter your name here