ਬਹੁਚਰਚਿਤ ਗੁਰੀ ਚਹਿਲ ਰੇਪ ਕੇਸ ’ਚ ਨਵਾਂ ਮੌੜ/ ਪੀੜਤ ਮਹਿਲਾ ਵੱਲੋਂ ਕੈਂਸਲੇਸ਼ਨ ਰਿਪੋਰਟ ਦਾ ਵਿਰੋਧ/ ਮੋਹਾਲੀ ਅਦਾਲਤ ’ਚ ਪੇਸ਼ ਹੋ ਕੇ ਰੱਖਿਆ ਆਪਣਾ ਪੱਖ

0
1

ਗੁਰੀ ਚਹਿਲ ਨਾਲ ਜੁੜੇ ਬਹੁਚਰਚਿਤ ਰੇਪ ਕੇਸ ਵਿਚ ਨਵਾਂ ਮੌੜ ਆਇਆ ਹੈ। ਪੀੜਤ ਮਹਿਲਾ ਨੇ ਪੁਲਿਸ ਵੱਲੋਂ ਅਦਾਲਤ ਵਿਚ ਪੇਸ਼ ਕੀਤੀ ਕੈਂਸਲੇਸ਼ਨ ਰਿਪੋਰਟ ਦਾ ਵਿਰੋਧ ਕੀਤਾ ਹੈ। ਆਪਣੇ ਵਕੀਲ ਸਮੇਤ ਅਦਾਲਤ ਵਿਚ ਪੇਸ਼ ਹੋਈ ਪੀੜਤ ਮਹਿਲਾ ਨੇ ਪੁਲਿਸ ਦੀ ਕੈਂਸਲੇਸ਼ਨ ਰਿਪੋਰਟ ਦਾ ਵਿਰੋਧ ਕਰਦਿਆਂ ਅਦਾਲਤ ਅੱਗੇ ਆਪਣਾ ਪੱਖ ਰੱਖਿਆ ਹੈ। ਪੀੜਤ ਪੱਖ ਦਾ ਦੋਸ਼ ਹੈ ਕਿ ਮਾਮਲੇ ਦੀ ਜਾਂਚ ਦੌਰਾਨ ਉਸ ਨੂੰ ਯੋਗ ਤਰੀਕੇ ਨਾਲ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ ਅਤੇ ਪੁਲਿਸ ਵੱਲੋਂ ਮਾਮਲੇ ਨੂੰ ਰੱਦ ਕਰਨ ਸਬੰਧੀ ਰਿਪੋਰਟ ਪੇਸ਼ ਕਰ ਦਿੱਤੀ ਗਈ ਹੈ। ਪੀੜਤਾ ਨੇ ਕੈਂਸਲੇਸ਼ਨ ਰਿਪੋਰਟ ’ਤੇ ਇਤਰਾਜ਼ ਜਤਾਉਂਦਿਆਂ ਇਸ ਨੂੰ ਸਵੀਕਾਰ ਨਾ ਕਰਨ ਦੀ ਮੰਗ ਕੀਤੀ ਹੈ।
ਮਾਮਲੇ ਦੀ ਸੁਣਵਾਈ ਦੌਰਾਨ ਪੀੜਤ ਪੱਖ ਵੱਲੋਂ ਆਪਣੇ ਤੱਥ ਅਤੇ ਦਲੀਲਾਂ ਅਦਾਲਤ ਦੇ ਸਾਹਮਣੇ ਰੱਖੀਆਂ ਗਈਆਂ। ਹੁਣ ਮਾਮਲੇ ਵਿੱਚ ਅਦਾਲਤ ਵੱਲੋਂ ਪੇਸ਼ ਕੀਤੀ ਗਈ ਕੈਂਸਲੇਸ਼ਨ ਰਿਪੋਰਟ ਅਤੇ ਪੀੜਤ ਪੱਖ ਦੇ ਇਤਰਾਜ਼ਾਂ ’ਤੇ ਵਿਚਾਰ ਕੀਤਾ ਜਾਵੇਗਾ। ਪੀੜਤ ਪੱਖ ਦਾ ਕਹਿਣਾ ਹੈ ਕਿ ਉਸ ਨੂੰ ਇਨਸਾਫ਼ ਦੀ ਉਮੀਦ ਹੈ ਅਤੇ ਉਹ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕਰ ਰਹੇ ਹਨ।

LEAVE A REPLY

Please enter your comment!
Please enter your name here