ਫਿਰੋਜ਼ਪੁਰ ’ਚ ਆਮ ਆਦਮੀ ਪਾਰਟੀ ਨੂੰ ਵੱਡਾ ਹੁਲਾਰਾ/ ਚਰਚਿਤ ਚਿਹਰੇ ਗੁਰਪ੍ਰੀਤ ਸੇਖੋਂ ਨੇ ਫੜਿਆ ਪਾਰਟੀ ਦਾ ਪੱਲਾ/ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਰਪਾਓ ਪਾ ਕੇ ਕੀਤਾ ਸਵਾਗਤ

0
2

ਗੈਂਗਸਟਰ ਦੀ ਦੁਨੀਆਂ ਤੋਂ ਅਲਵਿਦਾ ਕਹਿ ਕੇ ਮੁੱਖਧਾਰਾ ਦੀ ਸਮਾਜ ਸੇਵਾ ਅਤੇ ਰਾਜਨੀਤੀ ਵਿੱਚ ਕਦਮ ਰੱਖਣ ਵਾਲੇ ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਗਏ ਹਨ। ਫਿਰੋਜ਼ਪੁਰ ਜ਼ਿਲ੍ਹੇ ਦੇ ਹਲਕਾ ਜ਼ੀਰਾ ਵਿਖੇ ਆਯੋਜਿਤ ਇੱਕ ਵਿਸ਼ਾਲ ਜਨਤਕ ਇਕੱਠ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਪਹੁੰਚ ਕੇ ਗੁਰਪ੍ਰੀਤ ਸਿੰਘ ਸੇਖੋਂ ਨੂੰ ਪਾਰਟੀ ਦਾ ਸਰੋਪਾਓ ਭੇਟ ਕਰਕੇ ‘ਆਪ’ ਪਰਿਵਾਰ ਵਿੱਚ ਜੀ ਆਇਆਂ ਨੂੰ ਆਖਿਆ।
ਫਿਰੋਜ਼ਪੁਰ ਦੇ ਹਲਕਾ ਜ਼ੀਰਾ ਵਿਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਇਲਾਕੇ ਦੇ ਚਰਚਿਤ ਚਿਹਰੇ ਗੁਰਪ੍ਰੀਤ ਸਿੰਘ ਸੇਖੋਂ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ  ਸਿਰੋਪਾਓ ਪਾ ਕੇ ਸੇਖੋਂ ਦਾ ਪਾਰਟੀ ਵਿਚ ਸਵਾਗਤ ਕੀਤਾ।  ਗੁਰਪ੍ਰੀਤ ਸੇਖੋਂ ਦੀ ਸ਼ਮੂਲੀਅਤ ਨੂੰ ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਅੰਦਰ ਆਮ ਆਦਮੀ ਪਾਰਟੀ ਲਈ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਗੁਰਪ੍ਰੀਤ ਸਿੰਘ ਸੇਖੋਂ ਦਾ ਨਾਂ ਕਈ ਸਾਲਾਂ ਤਕ ਕਥਿਤ ਅਪਰਾਧਕ ਦੁਨੀਆ ਨਾਲ ਵੀ ਜੋੜਿਆ ਜਾਂਦਾ ਰਿ ਪਰ ਪਿਛਲੇ ਕੁਝ ਸਾਲਾਂ ਤੋਂ ਉਹ ਖੁਦ ਨੂੰ ਸਮਾਜ ਸੇਵਾ ਤੇ ਸਿਆਸਤ ਰਾਹੀਂ ਨਵੀਂ ਪਛਾਣ ਦੇਣ ਲਈ ਸਰਗਰਮ ਹਨ। ਉਨ੍ਹਾਂ ਨੇ ਪਿਛਲੀਆਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ’ਚ ਪਰਿਵਾਰਕ ਮੈਂਬਰਾਂ ਨੂੰ ਜਿਤਾ ਕੇ ਆਪਣੀ ਸਿਆਸੀ ਹੋਂਦ ਦਾ ਪ੍ਰਗਟਾਵਾ ਕੀਤਾ ਸੀ। ਉਨ੍ਹਾਂ ਦਾ ਸੱਤਾਧਾਰੀ ਧਿਰ ਨਾਲ ਜੁੜਣ ਤੋਂ ਬਾਅਦ ਉਨ੍ਹਾਂ ਦੀਆਂ ਸਿਆਸੀ ਸਰਗਰਮੀਆਂ ਵਿਚ ਹੋਰ ਤੇਜ਼ੀ ਆਉਣ ਦੀ ਉਮੀਦ ਹੈ।

LEAVE A REPLY

Please enter your comment!
Please enter your name here