ਪੰਜਾਬ ਬਟਾਲਾ ਵਿਖੇ ਵਿਆਹ ਪੁਰਬ ਸਮਾਗਮਾਂ ਦੀਆਂ ਰੌਣਕਾਂ/ ਸ਼੍ਰੋਮਣੀ ਕਮੇਟੀ ਵੱਲੋਂ ਸਾਰੇ ਪ੍ਰਬੰਧ ਮੁਕੰਮਲ/ ਸੰਗਤਾਂ ਨੂੰ ਵੱਧ-ਚੜ੍ਹ ਕੇ ਪੁੱਜਣ ਦੀ ਅਪੀਲ By admin - September 6, 2026 0 1 Facebook Twitter Pinterest WhatsApp ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਗੁਰੂ ਨਾਨਕ ਸਾਹਿਬ ਦੇ 539ਵੇਂ ਵਿਆਹ ਪੁਰਬ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਐਸਜੀਪੀਸੀ ਨੇ ਸਿੱਖ ਸੰਗਤ ਨੂੰ ਇਨ੍ਹਾਂ ਸਮਾਗਮਾਂ ਵਿਚ ਵੱਧ ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਨੇ ਸੰਗਤ ਦੀ ਸਹੂਲਤ ਨੂੰ ਵੇਖਦਿਆਂ ਨਗਰ ਕੀਰਤਨ ਦਾ ਸਮਾਂ ਦੋ ਦਿਨਾਂ ਦਾ ਕਰ ਦਿੱਤਾ ਹੈ। ਹੁਣ ਨਗਰ ਕੀਰਤਨ ਇਕ ਦੀ ਥਾਂ ਦੋ ਦਿਨਾਂ ਵਿਚ ਸੁਤਲਾਨਪੁਰ ਲੋਧੀ ਤੋਂ ਬਟਾਲਾ ਪਹੁੰਚੇਗਾ। ਦੱਸ ਦਈਏ ਕਿ ਪਿਛਲੇ ਲੰਮੇ ਸਮੇਂ ਤੋਂ ਸੁਲਤਾਨਪੁਰ ਲੋਧੀ ਗੁਰਦੁਆਰਾ ਬੇਰ ਸਾਹਿਬ ਤੋਂ ਬਟਾਲਾ ਤੱਕ ਦਾ ਨਗਰ ਕੀਰਤਨ ਇੱਕ ਹੀ ਦਿਨ ਵਿੱਚ ਪਹੁੰਚਦਾ ਸੀ। ਇਹ ਨਗਰ ਕੀਰਤਨ ਦੇਰ ਰਾਤ ਜਾਂ ਸੁਬਹ ਤੜਕੇ ਬਟਾਲਾ ਪਹੁੰਚਣ ਕਾਰਨ ਸੰਗਤ ਅਤੇ ਪ੍ਰਬੰਧਕਾਂ ਨੂੰ ਕਾਫ਼ੀ ਥਕਾਵਟ ਤੇ ਪਰੇਸ਼ਾਨੀ ਹੁੰਦੀ ਸੀ। ਜਿਸ ਨੂੰ ਦੇਖਦਿਆਂ ਐਸਜੀਪੀਸੀ ਨੇ ਸਮੇਂ ਵਿਚ ਬਦਲਾਅ ਕੀਤਾ ਹੈ। ਨਵੇਂ ਫੈਸਲੇ ਮੁਤਾਬਕ ਸੰਗਤਾਂ ਅਤੇ ਗੁਰਦੁਆਰਾ ਬੇਰ ਸਾਹਿਬ ਦੀ ਪ੍ਰਬੰਧਕ ਕਮੇਟੀ ਨਾਲ ਸਲਾਹ-ਮਸ਼ਵਰਾ ਕਰ ਕੇ ਇਸ ਵਾਰ ਪਹਿਲੀ ਵਾਰ ਇਹ ਨਗਰ ਕੀਰਤਨ ਦੋ ਦਿਨਾਂ ਵਿੱਚ ਸੁਲਤਾਨਪੁਰ ਲੋਧੀ ਤੋਂ ਬਟਾਲਾ ਪਹੁੰਚੇਗਾ। 18 ਸਤੰਬਰ ਨੂੰ ਵਿਆਹ ਪੁਰਬ ਦੇ ਸਬੰਧ ਵਿੱਚ ਮੁੱਖ ਨਗਰ ਕੀਰਤਨ ਗੁਰਦੁਆਰਾ ਡੇਰਾ ਸਾਹਿਬ ਤੋਂ ਆਰੰਭ ਹੋਵੇਗਾ। ਕਮੇਟੀ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸੰਗਤਾਂ ਨੂੰ ਇਸ ਮਹਾਨ ਦਿਹਾੜੇ ‘ਤੇ ਵੱਧ-ਚੜ੍ਹ ਕੇ ਹਾਜ਼ਰੀ ਭਰਨ ਅਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ ਗਈ ਹੈ।