ਪੰਜਾਬ ਗੁਰਦਾਸਪੁਰ ਪੁਲਿਸ ਹੱਥ ਲੱਗੀ ਵੱਡੀ ਸਫਲਤਾ/ ਦੋ ਕਿੱਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਗ੍ਰਿਫਤਾਰ/ ਫਿਰੋਜ਼ਪੁਰ ਤੋਂ ਖੇਪ ਲੈਣ ਆਏ ਮੁਲਜ਼ਮ ਵੀ ਸ਼ਾਮਲ By admin - September 6, 2026 0 1 Facebook Twitter Pinterest WhatsApp ਗੁਰਦਾਸਪੁਰ ਪੁਲਿਸ ਨੂੰ ਯੁੱਧ ਨਸ਼ਾ ਵਿਰੁੱਧ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਦੋ ਕਿਲੋ ਦੇ ਕਰੀਬ ਹੈਰੋਇਨ ਸਮੇਤ ਤਿੰਨ ਨੌਜਵਾਨਾਂ ਨੂੰ ਗ੍ਰਫਤਾਰ ਕੀਤਾ ਹੈ। ਮੁਲਜ਼ਮਾਂ ਵਿਚ ਫਿਰੋਜਪੁਰ ਤੋਂ ਨਸ਼ੇ ਦੀ ਖੇਪ ਲੈਣ ਆਏ ਦੋ ਨੌਜਵਾਨ ਵੀ ਸ਼ਾਮਲ ਹਨ। ਦੋਵਾਂ ਦੀ ਪਛਾਣ ਹਰਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਮੁਢਲੀ ਪੁਛਗਿੱਛ ਦੌਰਾਨ ਬਰਾਮਦ ਹੈਰੋਇਨ ਪਾਕਿਸਤਾਨੀ ਸਮੱਗਲਰਾਂ ਤੋਂ ਡਰੋਨ ਰਾਹੀਂ ਮੰਗਵਾਈ ਗਈ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਰਜਿੰਦਰ ਮਨਹਾਸ ਨੇ ਦੱਸਿਆ ਕਿ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਵਿਸ਼ੇਸ ਮੁਹਿੰਮ ਦੌਰਾਨ ਸਪੈਸ਼ਲ ਬ੍ਰਾਂਚ, ਗੁਰਦਾਸਪੁਰ ਅਤੇ ਮੁੱਖ ਅਫਸਰ ਥਾਣਾ ਦੋਰਾਂਗਲਾ ਸਮੇਤ ਪੁਲਿਸ ਪਾਰਟੀ ਨੂੰ ਦੌਰਾਨੇ ਨਾਕਾ ਬੰਦੀ 1 ਸ਼ੱਕੀ ਨੌਜਵਾਨ ਮਨਪ੍ਰੀਤ ਸਿੰਘ ਵਾਸੀ ਇਸਲਾਮਪੁਰ ਨੂੰ ਪੁਲਿਸ ਪਾਰਟੀ ਦੀ ਸਹਾਇਤਾ ਨਾਲ ਕਾਬੂ ਕੀਤਾ ਗਿਆ। ਜਿਸ ਦੀ ਉਪ ਕਪਤਾਨ ਪੁਲਿਸ, ਦੀਨਾਨਗਰ ਦੀ ਹਾਜ਼ਰੀ ਵਿੱਚ ਤਲਾਸ਼ੀ ਦੌਰਾਨ ਉਸ ਪਾਸੋਂ 2 ਪੈਕਟ ਹੈਰੋਇੰਨ ਜਿੰਨ੍ਹਾ ਦਾ ਵਜ਼ਨ 1 ਕਿਲੋ 103 ਗ੍ਰਾਮ ਹੈਰੋਇੰਨ ਬਰਾਮਦ ਹੋਈ। ਮੁੱਢਲੀ ਪੁਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਵੱਲੋਂ ਇਹ ਹੈਰੋਇੰਨ ਦੀ ਖੇਪ ਡਰੋਨ ਰਾਹੀਂ ਪਾਕਿਸਤਾਨ ਸਮੱਗਲਰਾ ਤੋਂ ਮੰਗਵਾਈ ਹੈ। ਗ੍ਰਿਫਤਾਰ ਦੋਸ਼ੀ ਦਾ ਰਿਮਾਂਡ ਹਾਸਿਲ ਕਰਕੇ ਹੋਰ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ ਅਤੇ ਇਸ ਦੇ ਬੈਕਵਰਡ ਅਤੇ ਫਾਰਵਰਡ ਲਿੰਕਜ਼ ਨੂੰ ਵੈਰੀਫਾਈ ਕੀਤਾ ਜਾਵੇਗਾ। ਇਸੇ ਤਰ੍ਹਾਂ ਦੀਨਾ ਨਗਰ ਪੁਲਿਸ ਨੇ ਨਾਕਾਬੰਦੀ ਦੌਰਾਨ ਸਕੂਟਰੀ ਤੇ ਆ ਰਹੇ 2 ਸ਼ੱਕੀ ਨੌਜਵਾਨਾਂ ਨੂੰ ਕਾਬੂ ਕੀਤਾ ਉਪ ਕਪਤਾਨ ਪੁਲਿਸ, ਦੀਨਾਨਗਰ ਦੀ ਹਾਜ਼ਰੀ ਵਿੱਚ ਤਲਾਸ਼ੀ ਦੌਰਾਨ ਉਹਨਾਂ ਪਾਸੋਂ 548 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਹ ਦੋਵੇਂ ਨੌਜਵਾਨ ਹਰਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਫਿਰੋਜ਼ਪੁਰ ਦੇ ਰਹਿਣ ਵਾਲੇ ਹਨ ਅਤੇ ਇਧਰ ਹੈਰੋਇਨ ਜੀ ਕੰਸਾਈਨਮੈਂਟ ਲੈਣ ਲਈ ਆਏ ਸਨ । ਡੀਐਸਪੀ ਰਜਿੰਦਰ ਮਨਹਾਸ ਨੇ ਦੱਸਿਆ ਕਿ ਖਾਣਾ ਤੀਬਰ ਪੁਲਿਸ ਵੱਲੋਂ ਵੀ 295 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।