ਲਹਿਰਾਗਾਗਾ ’ਚ ਆਮ ਆਦਮੀ ਪਾਰਟੀ ਨੂੰ ਹੁੰਗਾਰਾ/ ਸਾਬਕਾ ਸਰਪੰਚ ਸੈਂਕੜੇ ਪਰਿਵਾਰਾਂ ਸਮੇਤ AAP ’ਚ ਸ਼ਾਮਲ/ ਮੰਤਰੀ ਬਰਿੰਦਰ ਗੋਇਲ ਨੇ ਸਿਰੋਪੇ ਪਾ ਕੇ ਕੀਤਾ ਸਵਾਗਤ

0
1

ਲਹਿਰਾਗਾਗਾ ਵਿੱਚ ਆਮ ਆਦਮੀ ਪਾਰਟੀ ਦਾ ਕਾਫਲਾ ਲਗਾਤਾਰ ਵਧਦਾ ਨਜ਼ਰ ਆ ਰਿਹਾ ਹੈ। ਵਾਰਡ ਨੰਬਰ 12 ਦੇ ਰਹਿਣ ਵਾਲੇ ਸਾਬਕਾ ਸਰਪੰਚ ਰਜਿੰਦਰ ਸਿੰਘ ਸੈਂਕੜੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਸਿਰੋਪੇ ਪਾ ਕੇ ਸਵਾਗਤ ਕੀਤਾ। ਇਸ ਮੌਕੇ ਮੰਤਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਦੂਜੀਆਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।
ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕਾਫਲਾ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਮੁਤਾਬਕ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਕਾਰਨ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਸਾਬਕਾ ਸਰਪੰਚ ਰਜਿੰਦਰ ਸਿੰਘ ਅਤੇ ਉਨ੍ਹਾਂ ਨਾਲ ਆਏ ਸਾਰੇ ਪਰਿਵਾਰਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਲੋਕਾਂ ਨੇ ਵੀ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨਾਲ ਮਿਲ ਕੇ ਕੰਮ ਕਰਨ ਦੀ ਗੱਲ ਕਹੀ। ਉੱਥੇ ਹੀ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਲੋਕ ਵੀ ਆਮ ਆਦਮੀ ਪਾਰਟੀ ਨਾਲ ਜੁੜਨਗੇ।

LEAVE A REPLY

Please enter your comment!
Please enter your name here