ਪੰਜਾਬ ਫਤਹਿਗੜ੍ਹ ਸਾਹਿਬ ’ਚ ਆਪ ਆਦਮੀ ਪਾਰਟੀ ਨੂੰ ਹੁਲਾਰਾ/ ਪਿੰਡ ਨਲੀਨਾ ਦੀ ਪੰਚਾਇਤ ਆਮ ਆਦਮੀ ਪਾਰਟੀ ’ਚ ਸ਼ਾਮਲ/ ਵਿਧਾਇਕ ਲਖਬੀਰ ਸਿੰਘ ਰਾਏ ਨੇ ਕੀਤਾ ਸਵਾਗਤ By admin - September 7, 2026 0 1 Facebook Twitter Pinterest WhatsApp ਫਤਹਿਗੜ੍ਹ ਸਾਹਿਬ ਦੇ ਪਿੰਡ ਨਲੀਨਾ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਪਿੰਡ ਦੇ ਮੌਜੂਦਾ ਸਰਪੰਚ ਗੁਰਜਿੰਦਰ ਸਿੰਘ ਗੁਰੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿੰਦਿਆਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਕਾ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਨਵੇਂ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ ਗਿਆ। ਵਿਧਾਇਕ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਆਗੂ ਅਤੇ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਰਪੰਚ ਗੁਰਜਿੰਦਰ ਸਿੰਘ ਗੁਰੀ ਨਲੀਨਾ ਅਤੇ ਪੰਚਾਇਤ ਮੈਂਬਰਾਂ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਸਰਪੰਚ ਗੁਰਜਿੰਦਰ ਸਿੰਘ ਗੁਰੀ ਨਲੀਨਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਅਤੇ ਖੁਸ਼ ਹੋ ਕੇ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।