ਪੰਜਾਬ ਭਾਜਪਾ ਆਗੂ ਤਰੁੱਣ ਚੁੱਘ ਨੇ ਘੇਰੀ ਪੰਜਾਬ ਸਰਕਾਰ/ ਨੌਜਵਾਨ ਨਾਲ ਕੁੱਟਮਾਰ ਮਾਮਲੇ ’ਚ ਮੰਗੀ ਕਾਰਵਾਈ/ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਭੇਜੀ ਸ਼ਿਕਾਇਤ By admin - September 7, 2026 0 1 Facebook Twitter Pinterest WhatsApp ਸੀਨੀਅਰ ਭਾਜਪਾ ਆਗੂ ਤਰੁਣ ਚੁੱਘ ਨੇ ਨੌਜਵਾਨ ਨਾਲ ਪੁਲਿਸ ਧੱਕੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਤਰੁੱਣ ਚੁੰਘ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਤਾਨਾਸ਼ਾਹੀ ਰਵੱਈਏ ਖਿਲਾਫ ਰਾਸ਼ਟਰੀ ਮਨੁੱਖੀ ਅਧਿਕਾਰ ਕੋਲ ਸ਼ਿਕਾਇਤ ਕੀਤੀ ਗਈ ਸੀ, ਜਿਸ ਦਾ ਨੋਟਿਸ ਲੈਂਦਿਆਂ ਕਮਿਸ਼ਨ ਨੇ ਸਰਕਾਰ ਨੂੰ ਤੁਰੰਤ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਕਮਿਸ਼ਨ ਨੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਮਾਮਲੇ ਦੀ ਨਿਰਪੱਖ ਜਾਂਚ ਕਰ ਕੇ 2 ਹਫ਼ਤਿਆਂ ਦੇ ਅੰਦਰ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਪੀੜਤ ਦੀ ਮੈਡੀਕਲ ਜਾਂਚ, ਸੱਟਾਂ ਅਤੇ ਇਲਾਜ ਦਾ ਰਿਕਾਰਡ, ਸਬੰਧਤ ਸੀਸੀਟੀਵੀ ਫੁਟੇਜ ਅਤੇ ਹੋਰ ਮਹੱਤਵਪੂਰਨ ਸਬੂਤਾਂ ਨੂੰ ਸੁਰੱਖਿਅਤ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ, ਹਿਰਾਸਤ ਨਾਲ ਸੰਬੰਧਿਤ ਸਾਰੇ ਰਿਕਾਰਡ ਅਤੇ ਪੀੜਤ ਦੇ ਪਰਿਵਾਰ ਨਾਲ ਕਥਿਤ ਦੁਰਵਿਵਹਾਰ ਦੇ ਦੋਸ਼ਾਂ ਦੀ ਵੀ ਜਾਂਚ ਕਰਨ ਲਈ ਕਿਹਾ ਗਿਆ ਹੈ। ਇਹ ਮਾਮਲਾ ਸਿਰਫ਼ ਕਿਸੇ ਅਧਿਕਾਰੀ ਦੇ ਤਬਾਦਲੇ ਤੱਕ ਸੀਮਤ ਨਹੀਂ ਰਹਿ ਸਕਦਾ। ਮਨੁੱਖੀ ਅਧਿਕਾਰਾਂ ਦੇ ਉਲੰਘਣ ਲਈ ਜ਼ਿੰਮੇਵਾਰ ਲੋਕਾਂ ਦੀ ਨਿਰਪੱਖ ਜਾਂਚ, ਜਵਾਬਦੇਹੀ ਅਤੇ ਪੀੜਤ ਨੂੰ ਇਨਸਾਫ਼ ਮਿਲਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੀ ਦੇਖ-ਰੇਖ ਹੇਠ ਇਸ ਮਾਮਲੇ ‘ਤੇ ਨਿਰਪੱਖ ਕਾਰਵਾਈ ਹੋਵੇਗੀ।