ਮਾਨਸਾ ਪਹੁੰਚੇ ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ/ ਨਸ਼ਿਆਂ ਨੂੰ ਲੈ ਕੇ ਵਲੰਟੀਅਰਾਂ ਨਾਲ ਕੀਤੀ ਮੀਟਿੰਗ/ ਨਸ਼ਿਆਂ ਦੇ ਖਾਤਮੇ ਲਈ ਕੀਤੀ ਵਿਚਾਰ-ਚਰਚਾ

0
1

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅੱਜ ਮਾਨਸਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਨਸਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਜਿਲ੍ਹਾ ਪ੍ਰਸ਼ਾਸਨ ਅਤੇ ਬਲਾਕ ਪੱਧਰ ਤੇ ਲਗਾਏ ਗਏ ਵਲੰਟੀਅਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਮਾਨਸਾ ਜ਼ਿਲ੍ਹੇ ਦੇ ਤਿੰਨੋਂ ਵਿਧਾਇਕ ਵੀ ਮੌਜੂਦ ਰਹੇ। ਮੀਟਿੰਗ ਦੌਰਾਨ ਕੈਬਨਟ ਮੰਤਰੀ ਨੇ ਦੱਸਿਆ ਕਿ ਹਸਪਤਾਲਾਂ ਦੇ ਵਿੱਚ ਮਿਲਣ ਵਾਲੀ ਜੀਬ ਵਾਲੀ ਗੋਲੀ ਨੂੰ ਲੈ ਕੇ ਵੀ ਚਰਚਾ ਕੀਤੀ ਗਈ ਹੈ ਕਿਉਂਕਿ ਕੁਝ ਲੋਕ ਕਾਰਡ ਤੇ ਗੋਲੀਆਂ ਲੈ ਕੇ ਅੱਗੇ ਵੇਚ ਦਿੰਦੇ ਹਨ।
ਉਹਨਾਂ ਦੱਸਿਆ ਕਿ ਮਾਨਸਾ ਜਿਲੇ ਦੇ ਵਿੱਚ ਡਰੱਗ ਇੰਸਪੈਕਟਰ ਨਾ ਹੋਣ ਨੂੰ ਲੈ ਕੇ ਵੀ ਚਰਚਾ ਕੀਤੀ ਗਈ ਹੈ ਜਿਸ ਸਬੰਧੀ ਜਲਦ ਹੀ ਇਸ ਘਾਟ ਨੂੰ ਪੂਰਾ ਕਰ ਦਿੱਤਾ ਜਾਵੇਗਾ। ਉਹਨਾਂ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਨਸ਼ਿਆਂ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਦੀ ਕੋਹੜ ਰੂਪੀ ਬਿਮਾਰੀ ਨੂੰ ਖਤਮ ਕਰਨ ਦੇ ਲਈ ਸਾਨੂੰ ਹਰ ਕਿਸੇ ਨੂੰ ਮਿਲ ਕੇ ਇਸ ਲੜਾਈ ਦੇ ਵਿੱਚ ਸ਼ਾਮਿਲ ਹੋਣਾ ਪਵੇਗਾ ਤਾਂ ਕਿ ਨਸ਼ਿਆਂ ਦੀ ਬਿਮਾਰੀ ਨੂੰ ਜੜ ਤੋਂ ਖਤਮ ਕੀਤਾ ਜਾ ਸਕੇ।
ਮੋਹਨਜੀਤ ਅਤੇ ਪਰਵਿੰਦਰ ਝੋਟੇ ਵੱਲੋਂ ਨਸ਼ੇ ਦੇ ਖਿਲਾਫ ਬੋਲੇ ਜਾਣ ਨੂੰ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਜੇਕਰ ਕੋਈ ਵੀ ਸਹੀ ਤਰੀਕੇ ਦੇ ਨਾਲ ਜਾਣਕਾਰੀ ਦਿੰਦਾ ਹੈ ਤਾਂ ਉਸ ਦੀ ਹੌਂਸਲਾ ਅਫਜਾਈ ਵੀ ਕੀਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਨਸ਼ਿਆਂ ਦੇ ਖਿਲਾਫ ਹੋਰ ਵੀ ਤੇਜ਼ੀ ਦੇ ਨਾਲ ਕੰਮ ਕੀਤਾ ਜਾ ਰਿਹਾ ਹੈ ਤੇ ਇਸ ਨੂੰ ਲੈ ਕੇ ਸਖਤਾਈ ਵੀ ਕੀਤੀ ਜਾ ਰਹੀ ਹੈ ਜਲਦ ਹੀ ਆਉਣ ਵਾਲੇ ਦਿਨਾਂ ਦੇ ਵਿੱਚ ਨਸ਼ਾ ਤਸਕਰਾਂ ਤੇ ਕਾਰਵਾਈ ਵੀ ਕੀਤੀ ਜਾਵੇਗੀ।

LEAVE A REPLY

Please enter your comment!
Please enter your name here