ਪੰਜਾਬ ਹੁਸ਼ਿਆਰਪੁਰ ਦੇ ਹਾਜੀਪੁਰ ’ਚ ਬਜ਼ੁਰਗ ਦਾ ਕਤਲ/ ਭਤੀਜੇ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ/ ਘਰੇਲੂ ਝਗੜੇ ਦੇ ਚਲਦਿਆਂ ਕਤਲ ਦਾ ਸ਼ੱਕ By admin - September 7, 2026 0 1 Facebook Twitter Pinterest WhatsApp ਹੁਸ਼ਿਆਰਪੁਰ ਦੇ ਹਾਜੀਪੁਰ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਵਾਪਰੀ ਹੈ। ਇੱਥੇ ਇੱਕ ਭਤੀਜੇ ਨੇ ਆਪਣੇ ਚਾਚੇ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਸੇਵਾਮੁਕਤ ਮਾਸਟਰ ਮਹਿੰਦਰ ਸਿੰਘ ਵਜੋਂ ਹੋਈ, ਜੋ ਕਿ ਸ਼ਹਿਰ ਦੇ ਮੌਜੂਦਾ ਨੰਬਰਦਾਰ ਸਨ। ਮੌਕੇ ‘ਤੇ ਪਹੁੰਚੀ ਪੁਲਿਸ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਮੁਕੇਰੀਆ ਮੁਰਦਾਘਰ ਭੇਜ ਦਿੱਤਾ ਹੈ। ਪੁਲਿਸ ਨੇ ਮੁਲਜ਼ਮ ਭਤੀਜੇ ਸਰਵਜੀਤ ਸਿੰਘ ਖਿਲਾਫ ਕੇਸ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਦੇਰ ਸ਼ਾਮ ਦੀ ਦੱਸੀ ਜਾ ਰਹੀ ਹੈ ਜਦੋਂ ਘਰੇਲੂ ਝਗੜੇ ਦੇ ਚਲਦਿਆਂ ਸਰਵਜੀਤ ਸਿੰਘ ਨਾਮ ਦੇ ਇੱਕ ਨੌਜਵਾਨ ਨੇ ਆਪਣੇ ਚਾਚੇ ਮਹਿੰਦਰ ਸਿੰਘ, ਜੋ ਕਿ ਸਿੱਖਿਆ ਵਿਭਾਗ ਦੇ ਸੇਵਾਮੁਕਤ ਕਰਮਚਾਰੀ ਅਤੇ ਸ਼ਹਿਰ ਦੇ ਮੌਜੂਦਾ ਨੰਬਰਦਾਰ ਸਨ, ਦਾ ਕਤਲ ਕਰ ਦਿੱਤਾ। ਮਹਿੰਦਰ ਸਿੰਘ ਨੂੰ ਸਰਕਾਰੀ ਹਸਪਤਾਲ ਹਾਜੀਪੁਰ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਮੁਕੇਰੀਆ ਸ਼ਿਵਲ ਹਸਪਤਾਲ ਭੇਜ ਦਿੱਤਾ। ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਖਬਰਾਂ ਮੁਤਾਬਕ ਮੁਲਜਮ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਖੁਦ ਥਾਣੇ ਚਲੇ ਗਿਆ, ਜਿੱਥੇ ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਹੈ।