ਦਿੜ੍ਹਬਾ ਦੇ ਛਾਜਲੀ ਪਿੰਡ ਨੂੰ ਪੰਜਾਬ ਸਰਕਾਰ ਦਾ ਤੋਹਫਾ/ 2 ਕਰੋੜ ਨਾਲ ਬਣੇਗੀ ਨਵੀਂ ਬਲਾਕ ਸੰਮਤੀ ਬਿਲਡਿੰਗ/ ਖਜਾਨਾ ਮੰਤਰੀ ਹਰਪਾਲ ਚੀਮਾ ਨੇ ਰੱਖਿਆ ਨੀਂਹ ਪੱਥਰ

0
1

ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵੇਂ ਬਣੇ ਬਲਾਕ ਛਾਜਲੀ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨੇ ਸਮੂਹ ਸਰਪੰਚਾਂ, ਪੰਚਾਇਤ ਸਮਿਤੀ ਮੈਂਬਰਾਂ ਅਤੇ ਚੇਅਰਮੈਨ ਨੂੰ ਵਧਾਈ ਦਿੱਤੀ ਅਤੇ ਇਲਾਕੇ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕੀਤਾ।  ਉਨ੍ਹਾਂ ਦੱਸਿਆ ਕਿ ਛਾਜਲੀ ਬਲਾਕ ਦੀ ਨਵੀਂ ਇਮਾਰਤ ਦੀ ਉਸਾਰੀ ਲਈ 2 ਕਰੋੜ ਰੁਪਏ ਦੀ ਰਾਸ਼ੀ ਖ਼ਰਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡ ਛਾਜਲੀ ਹੁਣ ਤੇਜ਼ੀ ਨਾਲ ਸ਼ਹਿਰ ਦਾ ਰੂਪ ਧਾਰਨ ਕਰਦਾ ਜਾ ਰਿਹਾ ਹੈ ਅਤੇ ਇੱਥੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਚੀਮਾ ਨੇ ਵਿਰੋਧੀ ਧਿਰ ਕਾਂਗਰਸ ਅਤੇ ਕੇਂਦਰ ਸਰਕਾਰ ਉੱਤੇ ਵੀ ਤਿੱਖੇ ਸਿਆਸੀ ਹਮਲੇ ਕੀਤੇ। ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਰੋਧ ਸੰਬੰਧੀ ਦਿੱਤੇ ਬਿਆਨਾਂ ’ਤੇ ਪਲਟਵਾਰ ਕਰਦਿਆਂ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਜਾਣਦੇ ਹਨ ਕਿ ਕਾਂਗਰਸ ਖ਼ੁਦ ਧੜੇਬੰਦੀ ਦਾ ਸ਼ਿਕਾਰ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਆਪਣੇ ਪੰਜ ਸਾਲਾਂ ਦੇ ਰਾਜ ਦੌਰਾਨ ਮੁੱਖ ਮੰਤਰੀ ਅਤੇ ਇੰਚਾਰਜ ਬਦਲਦੀ ਰਹੀ ਹੈ ਅਤੇ ਜ਼ਮੀਨੀ ਪੱਧਰ ’ਤੇ ਇਹ ਪਾਰਟੀ ਬਿਲਕੁਲ ਖ਼ਤਮ ਹੋ ਚੁੱਕੀ ਹੈ।

LEAVE A REPLY

Please enter your comment!
Please enter your name here