ਪੰਜਾਬ ਜਲੰਧਰ ’ਚ ਸਰਕਾਰ ’ਤੇ ਵਰ੍ਹੇ ਸਾਬਕਾ ਵਿਧਾਇਕ ਅੰਗੁਰਾਲ/ ਬੱਚੀ ਦਾ ਰੇਪ ਤੇ ਕਤਲ ਮਾਮਲੇ ’ਚ ਮੰਗਿਆ ਇਨਸਾਫ/ 5 ਦਿਨਾਂ ਬਾਦ ਮੰਤਰੀ ਦਾ ਘਰ ਘੇਰਣ ਦੀ ਦਿੱਤੀ ਚਿਤਾਵਨੀ By admin - September 8, 2026 0 1 Facebook Twitter Pinterest WhatsApp ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਜਲੰਧਰ ਪ੍ਰੈੱਸ ਕਲੱਬ ਵਿਖੇ ਪ੍ਰੈੱਸ ਕਾਨਫਰੰਸ ਕਰ ਕੇ ਪੀੜਤ ਪਰਿਵਾਰ ਲਈ ਇਨਸਾਫ ਮੰਗਿਆ ਹੈ। ਬੱਚੀ ਦੀ ਮਾਂ ਸਮੇਤ ਮੀਡੀਆ ਨੂੰ ਮੁਖਾਤਿਬ ਹੁੰਦਿਆਂ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਬੱਚੀ ਨਾਲ ਦਰਿੰਦਗੀ ਹੋਣ ਦੀ ਘਟਨਾ ਨੂੰ ਇਕ ਸਾਲ ਪੂਰਾ ਹੋਣ ਵਾਲਾ ਹੈ ਪਰ ਸਰਕਾਰ ਨੇ ਅਜੇ ਤਕ ਦੋਸ਼ੀ ਨੂੰ ਮਿਸਾਲੀ ਸਜ਼ਾ ਤੇ ਪਰਿਵਾਰ ਦੇ ਮੈਂਬਰ ਨੂੰ ਨੌਕਰੀ ਦਾ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ 5 ਦਿਨਾਂ ਅੰਦਰ ਪਰਿਵਾਰ ਨਾਲ ਕੀਤੇ ਵਾਅਦੇ ਪੂਰੇ ਨਾ ਕੀਤੇ ਤਾਂ ਉਹ ਮੰਤਰੀ ਮਹਿੰਦਰ ਭਗਤ ਦੇ ਘਰ ਅੱਗੇ ਧਰਨਾ ਦੇਣ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵਾਪਰੀ ਇਸ ਘਟਨਾ ਤੋਂ ਬਾਅਦ, ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਰਿਵਾਰ ਨੂੰ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ, ਪਰ ਪਰਿਵਾਰ ਦਾ ਦੋਸ਼ ਹੈ ਕਿ ਇਹ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ ਹੈ। ਸ਼ੀਤਲ ਅੰਗੁਰਾਲ ਨੇ ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੂੰ ਪੰਜ ਦਿਨਾਂ ਦਾ ਅਲਟੀਮੇਟਮ ਦਿੰਦੇ ਹੋਏ ਕਿਹਾ ਕਿ ਜੇਕਰ ਇਸ ਸਮੇਂ ਦੇ ਅੰਦਰ ਪ੍ਰਬਲੀਨ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਨਹੀਂ ਦਿੱਤੀ ਜਾਂਦੀ, ਤਾਂ ਉਹ ਮੰਤਰੀ ਦੇ ਘਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਪਰਿਵਾਰ ਲੰਬੇ ਸਮੇਂ ਤੋਂ ਇਨਸਾਫ਼ ਅਤੇ ਸਰਕਾਰ ਵੱਲੋਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਮੰਗ ਕਰ ਰਿਹਾ ਹੈ, ਪਰ ਉਨ੍ਹਾਂ ਦੀਆਂ ਮੰਗਾਂ ਦਾ ਅਜੇ ਤੱਕ ਸਹੀ ਢੰਗ ਨਾਲ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਹ ਪੀੜਤ ਪਰਿਵਾਰ ਨਾਲ ਬੇਇਨਸਾਫ਼ੀ ਨਹੀਂ ਹੋਣ ਦੇਣਗੇ ਅਤੇ ਇਨਸਾਫ ਮਿਲਣ ਤਕ ਪਰਿਵਾਰ ਨਾਲ ਖੜ੍ਹੇ ਰਹਿਣਗੇ।