ਬਟਾਲਾ ’ਚ ਸ਼ਰਾਰਤੀਆਂ ਨੇ ਫਾੜੇ ਹੋਰਡਿੰਗ/ ਵਿਆਹ ਪੁਰਬ ਮੌਕੇ ਲਾਏ ਗਏ ਸੀ ਹੋਰਡਿੰਗ/ ਬੇਅਦਬੀ ਦਾ ਪਰਚਾ ਦਰਜ ਕਰਨ ਦੀ ਕੀਤੀ ਮੰਗ

0
1

ਬਟਾਲਾ ਸ਼ਹਿਰ ਅੰਦਰ ਵਿਆਹ ਪੁਰਬ ਮੌਕੇ ਲਗਾਏ ਗਏ ਸਵਾਗਤੀ ਹੋਰਡਿੰਗ ਪਾੜਣ ਦਾ ਮੁੱਦਾ ਗਰਮਾ ਗਿਆ ਹੈ। ਸਿਆਸੀ ਧਿਰਾਂ ਨੇ ਹੋਰਡਿੰਗ ਪਾੜਣ ਵਾਲੇ ਸ਼ਰਾਰਤੀਆਂ ਖਿਲਾਫ ਬੇਅਦਬੀ ਦਾ ਪਰਚਾ ਦਰਜ ਕਰਨ ਦੀ ਮੰਗ ਕੀਤੀ ਹੈ। ਜਾਣਕਾਰੀ ਅਨੁਸਾਰ ਇਥੇ ਸੰਗਤ ਲਈ ਸੈਂਕੜੇ ਹੋਰਡਿੰਗਜ਼ ਲਗਾਏ ਗਏ ਸਨ, ਜਿਨ੍ਹਾਂ ਨੂੰ ਬੀਤੀ ਦੇਰ ਰਾਤ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪਾੜ ਦਿੱਤਾ ਗਿਆ ਹੈ। ਇਨ੍ਹਾਂ ਹੋਰਡਿੰਗਾਂ ਉਤੇ ਗੁਰੂ ਨਾਨਕ ਸਾਹਿਬ ਤੇ ਮਾਤਾ ਸੁਲੱਖਣੀ ਜੀ ਦਾ ਨਾਮ ਦਰਜ ਸੀ, ਜਿਸ ਦੇ ਚਲਦਿਆਂ ਸੰਗਤ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
 ਸਿਆਸੀ ਪਾਰਟੀਆਂ ਨੇ ਬੇਅਦਬੀ ਦਾ ਪਰਚਾ ਦਰਜ ਕਰਨ ਦੀ ਮੰਗ ਕੀਤੀ ਹੈ। ਦੱਸਣਯੋਗ ਹੈ ਕਿ 18 ਸਤੰਬਰ ਨੂੰ ਬਟਾਲਾ ਵਿਖੇ ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਪਵਿੱਤਰ ਵਿਆਹ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਦਿਹਾੜੇ ਦੇ ਸਬੰਧ ਵਿੱਚ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਅਤੇ ਸ਼ਹਿਰ ਵਾਸੀਆਂ ਨੂੰ ਵਧਾਈ ਦੇਣ ਲਈ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਸ਼ਹਿਰ ਭਰ ਵਿੱਚ ਸਵਾਗਤੀ ਹੋਰਡਿੰਗ ਲਗਾਏ ਗਏ ਸਨ, ਜਿਨ੍ਹਾਂ ਨੂੰ ਸ਼ਰਾਰਤੀਆਂ ਨੇ ਪਾੜ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਸਾਰੀਆਂ ਸਿਆਸੀ ਪਾਰਟੀਆਂ ਨੇ ਇਕਜੁੱਟਤਾ ਦਿਖਾਉਂਦੇ ਹੋਏ ਇਸ ਘਿਨੌਣੀ ਹਰਕਤ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਵੱਖ-ਵੱਖ ਰਾਜਨੀਤਿਕ ਆਗੂਆਂ ਨੇ ਇੱਕ ਸੁਰ ਵਿੱਚ ਪੁਲਿਸ ਪ੍ਰਸ਼ਾਸਨ ਤੋਂ ਸ਼ਰਾਰਤੀਆਂ ਨੂੰ ਟਰੇਸ ਕਰ ਕੇ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here