ਜਲੰਧਰ ਸਿਵਲ ਹਸਪਤਾਲ ਪਹੁੰਚੇ ਮੰਤਰੀ ਮਹਿੰਦਰ ਭਗਤ/ ਇਲਾਜ਼ ਕਰਵਾ ਰਹੇ ਟੀਬੀ ਮਰੀਜ਼ਾਂ ਦਾ ਜਾਣਿਆ ਹਾਲ/ ਮੁਫਤ ਸੇਵਾਵਾਂ ਦਾ ਲਾਭ ਉਠਾਉਣ ਦੀ ਅਪੀਲ

0
1

 

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸੇ ਤਹਿਤ ਕੈਬਨਿਟ ਮੰਤਰੀ ਮਹਿੰਦਰ ਭਗਤ ਅੱਜ ਜਲੰਧਰ ਸਿਵਲ ਹਸਪਤਾਲ ਪਹੁੰਚੇ ਜਿੱਥੇ ਉਨ੍ਹਾਂ ਨੇ ਹਸਪਤਾਲ ਦਾ ਦੌਰਾ ਕਰ ਕੇ ਇੱਥੇ ਇਲਾਜ ਕਰਵਾ ਰਹੇ ਟੀਵੀ ਮਰੀਜ਼ਾ ਦਾ ਹਾਲ ਜਾਣਿਆ। ਇਸ ਮੌਕੇ ਉਨ੍ਹਾਂ ਨੇ ਹਸਪਤਾਲ ਅੰਦਰ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਵੀ ਲਿਆ।  ਉਨ੍ਹਾਂ ਕਿਹਾ ਕਿ ਹਸਪਤਾਲ ਵਿਚ 100 ਦੇ ਕਰੀਬ ਟੀਬੀ ਮਰੀਜ਼ ਇਲਾਜ ਅਧੀਨ ਹਨ, ਜਿਨ੍ਹਾਂ ਨੂੰ ਹਰ ਪ੍ਰਕਾਰ ਦੀ ਸਹੂਲਤ ਮੁਫਤ ਮੁਹੱਈਆ ਕਰਵਾਈ ਜਾ ਰਹੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਦਵਾਈਆਂ ਦੇ ਨਾਲ-ਨਾਲ, ਟੀਬੀ ਦੇ ਮਰੀਜ਼ਾਂ ਲਈ ਪੌਸ਼ਟਿਕ ਖੁਰਾਕ ਵੀ ਜ਼ਰੂਰੀ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, 100 ਮਰੀਜ਼ਾਂ ਨੂੰ ਇੱਕ ਮਹੀਨੇ ਲਈ ਮੁਫ਼ਤ ਉੱਚ-ਪ੍ਰੋਟੀਨ ਵਾਲੀ ਪੌਸ਼ਟਿਕ ਖੁਰਾਕ ਪ੍ਰਦਾਨ ਕੀਤੀ ਗਈ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਮਰੀਜ਼ਾਂ ਨੂੰ ਮੁਫ਼ਤ ਇਲਾਜ ਪ੍ਰਦਾਨ ਕਰ ਰਹੀ ਹੈ ਅਤੇ ਉਨ੍ਹਾਂ ਦੇ ਪੋਸ਼ਣ ਵੱਲ ਵੀ ਵਿਸ਼ੇਸ਼ ਧਿਆਨ ਦੇ ਰਹੀ ਹੈ। ਪੌਸ਼ਟਿਕ ਅਤੇ ਉੱਚ-ਪ੍ਰੋਟੀਨ ਵਾਲੀ ਖੁਰਾਕ ਖਾਣ ਨਾਲ ਮਰੀਜ਼ਾਂ ਨੂੰ ਬਿਮਾਰੀ ਤੋਂ ਠੀਕ ਹੋਣ ਅਤੇ ਜਲਦੀ ਠੀਕ ਹੋਣ ਵਿੱਚ ਮਦਦ ਮਿਲਦੀ ਹੈ। ਇਸ ਮੌਕੇ ਸਿਵਲ ਸਰਜਨ ਡਾ. ਗਰਗ, ਡਾ. ਪਰਮਵੀਰ, ਅਤੇ ਸਿਹਤ ਵਿਭਾਗ ਦੇ ਹੋਰ ਡਾਕਟਰ ਅਤੇ ਅਧਿਕਾਰੀ ਮੌਜੂਦ ਸਨ। ਮਹਿੰਦਰ ਭਗਤ ਨੇ ਜਨਤਾ ਨੂੰ ਸਰਕਾਰ ਦੁਆਰਾ ਦਿੱਤੀਆਂ ਜਾਂਦੀਆਂ ਮੁਫਤ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here