ਪੰਜਾਬ ਸਿੱਖ ਬੱਚੇ ਦੀ ਰੈਕਿੰਗ ਤੋਂ ਸ਼੍ਰੋਮਣੀ ਕਮੇਟੀ ਨਾਰਾਜ/ ਗੁਰਚਰਨ ਸਿੰਘ ਗਰੇਵਾਲ ਨੇ ਕੀਤੀ ਸਖਤ ਨਿੰਦਾ/ ਜ਼ਿੰਮੇਵਾਰ ਲੋਕਾਂ ਖਿਲਾਫ ਮੰਗੀ ਸਖਤ ਕਾਰਵਾਈ By admin - September 8, 2026 0 1 Facebook Twitter Pinterest WhatsApp ਹਿਮਾਚਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ ਗਰਮਾ ਗਿਆ ਹੈ। ਐਸਜੀਪੀਸੀ ਨੇ ਘਟਨਾ ਦਾ ਸਖਤ ਨੋਟਿਸ ਲੈਂਦਿਆਂ ਜ਼ਿੰਮੇਵਾਰ ਲੋਕਾਂ ਖਿਲਾਫ ਕਾਰਵਾਈ ਮੰਗੀ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਐਸਜੀਪੀਸੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖ ਬੱਚਿਆਂ ਨਾਲ ਕਿਸੇ ਵੀ ਤਰ੍ਹਾਂ ਦੇ ਭੇਦਭਾਵ ਜਾਂ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਵਿਦਿਅਕ ਅਦਾਰਿਆਂ ਵਿੱਚ ਹਰ ਵਿਦਿਆਰਥੀ ਦੀ ਸੁਰੱਖਿਆ ਯਕੀਨੀ ਬਣਾਉਣਾ ਪ੍ਰਬੰਧਕਾਂ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੀ ਦੁਹਰਾਈ ਨਾ ਹੋਵੇ। ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖ ਬੱਚਿਆਂ ਦੀ ਸੁਰੱਖਿਆ ਅਤੇ ਸਨਮਾਨ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਹੋਣਾ ਚਾਹੀਦਾ।