ਪੰਜਾਬ ਤਰਨ ਤਾਰਨ ’ਚ ਦੋ ਗੱਡੀਆਂ ਦੀ ਟੱਕਰ ’ਚ 3 ਮੌਤਾਂ/ ਥਾਣਾ ਵੈਰੋਵਾਲ ਅਧੀਨ ਆਉਂਦੇ ਇਲਾਕੇ ਦੀ ਘਟਨਾ/ 3 ਜਣਿਆਂ ਦੀ ਹੋਈ ਮੌਤ, 6 ਗੰਭੀਰ ਜ਼ਖਮੀ By admin - September 9, 2026 0 1 Facebook Twitter Pinterest WhatsApp ਥਾਣਾ ਵੈਰੋਵਾਲ ਅਧੀਨ ਆਉਂਦੇ ਇਲਾਕੇ ਵਿਚ ਬੀਤੀ ਰਾਤ ਦੋ ਗੱਡੀਆਂ ਦੀ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਵਿਚ 3 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 6 ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਥਾਣਾ ਵੈਰੋਵਾਲ ਦੀ ਪੁਲਿਸ ਨੇ ਹਾਦਸਾ ਗ੍ਰਸਤ ਵਾਹਨਾਂ ਨੂੰ ਕਬਜੇ ਵਿਚ ਲੈ ਕੇ ਅਗਲੀ ਕਰਾਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਸਵਿੱਫਟ ਕਾਰ ਵਿਚ 4 ਵਿਅਕਤੀ ਸਵਾਰ ਸਨ, ਜਿਨ੍ਹਾਂ ਵਿੱਚੋਂ ਅਜੇਪਾਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਖਡੂਰ ਸਾਹਿਬ ਅਤੇ ਸੁਖਜੀਤ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਕਾਜੀਕੋਟ ਦੀ ਮੌਤ ਹੋ ਗਈ। ਦੂਜੀ ਐਕਸਯੂਵੀ ਗੱਡੀ ਵਿਚ 5 ਵਿਅਕਤੀ ਸਵਾਰ ਸਨ, ਜਿਨ੍ਹਾਂ ਵਿਚੋਂ ਸੰਦੀਪ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਮੁੱਛਲ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਬਾਕੀ ਜ਼ਖਮੀਆਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।