ਪੰਜਾਬ ਮਾਨਸਾ ਵਿਖੇ ਪੰਜ ਕਿਲੋਮੀਟਰ ਲੰਮੀ ਮੈਰਾਥਾਨ ਦਾ ਆਯੋਜਨ/ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਾਨ/ ਨੌਜਵਾਨਾਂ ਤੇ ਸਿਆਸੀ ਆਗੂਆਂ ਨੇ ਕੀਤੀ ਸ਼ਮੂਲੀਅਤ By admin - September 9, 2026 0 1 Facebook Twitter Pinterest WhatsApp ਸ੍ਰੀ ਗੁਰੂ ਰਵਿਦਾਸ ਜੀ ਦੇ 650 ਵੇਂ ਪ੍ਰਕਾਸ਼ ਪੁਰਬ ਦਿਵਸ ਨੂੰ ਲੈ ਕੇ ਮਾਨਸਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜ ਕਿਲੋਮੀਟਰ ਮੈਰਾਥਨ ਦਾ ਆਯੋਜਨ ਕੀਤਾ ਗਿਆ ਜਿਸ ਦੇ ਵਿੱਚ ਨੌਜਵਾਨਾਂ ਜ਼ਿਲਾ ਪ੍ਰਸ਼ਾਸਨ ਅਤੇ ਰਾਜਨੀਤਿਕ ਆਗੂਆਂ ਵੱਲੋਂ ਹਿੱਸਾ ਲਿਆ ਗਿਆ। ਪੰਜਾਬ ਸਰਕਾਰ ਵੱਲੋਂ ਗੁਰੂਆਂ ਦੇ ਸਤਿਕਾਰ ਦੇ ਵਿੱਚ ਕਰਵਾਏ ਜਾ ਰਹੇ ਪੰਜਾਬ ਪੱਧਰੀ ਪ੍ਰੋਗਰਾਮਾਂ ਦੇ ਤਹਿਤ ਸ੍ਰੀ ਗੁਰੂ ਰਵਿਦਾਸ ਜੀ ਦੇ 650 ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਭਰ ਦੇ ਵਿੱਚ ਡਰੋਨ ਸ਼ੋ ਕਰਵਾਏ ਜਾ ਰਹੇ ਨੇ ਜਿਸ ਦੇ ਤਹਿਤ ਅੱਜ ਮਾਨਸਾ ਦੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜ ਕਿਲੋਮੀਟਰ ਮੈਰਾਥਨ ਦਾ ਆਯੋਜਨ ਕੀਤਾ ਗਿਆ। ਮਾਨਸਾ ਜ਼ਿਲ੍ਹ ਕੰਪਲੈਕਸ ਤੋਂ ਸ਼ੁਰੂ ਹੋ ਕੇ ਮੈਰਾਥਨ ਮਾਨਸਾ ਦੇ ਨਹਿਰੂ ਮੈਮੋਰੀਅਲ ਸਰਕਾਰੀ ਖੇਡ ਸਟੇਡੀਅਮ ਵਿਖੇ ਪਹੁੰਚੀ। ਮਾਨਸਾ ਦੇ ਏਡੀਸੀ ਜਰਨਲ ਪੂਨਮ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650 ਵੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਭਰ ਦੇ ਵਿੱਚ ਸਮਾਗਮ ਕਰਵਾਏ ਜਾ ਰਹੇ ਨੇ। ਇਸ ਤੋਂ ਪਹਿਲਾਂ ਮਾਨਸਾ ਦੇ ਸਰਦੂਲਗੜ੍ਹ ਬੁਢਲਾਡਾ ਅਤੇ ਮਾਨਸਾ ਵਿਖੇ ਡਰੋਨ ਸ਼ੋਅ ਕਰਵਾਇਆ ਗਿਆ ਅਤੇ ਸ਼੍ਰੀ ਗੁਰੂ ਰਵਿਦਾਸ ਜੀ ਨਾਲ ਸੰਬੰਧਿਤ ਫਿਲਮ ਵੀ ਦਿਖਾਈ ਗਈ ਹੈ ਤੇ ਅੱਜ ਆਪਸੀ ਭਾਈਚਾਰੇ ਦਾ ਸੰਦੇਸ਼ ਦੇਣ ਦੇ ਲਈ ਪੰਜ ਕਿਲੋਮੀਟਰ ਮੈਰਾਥਨ ਦਾ ਆਯੋਜਨ ਕੀਤਾ ਗਿਆ ਹੈ ਜਿਸ ਦੇ ਵਿੱਚ ਨੌਜਵਾਨਾਂ ਨੇ ਵੱਡੇ ਪੱਧਰ ਤੇ ਹਿੱਸਾ ਲਿਆ। ਉਹਨਾਂ ਕਿਹਾ ਕਿ ਮੈਰਾਥਨ ਰਾਹੀਂ ਨੌਜਵਾਨਾਂ ਨੂੰ ਇੱਕ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਵੀ ਦਿੱਤਾ ਜਾ ਰਿਹਾ ਤਾਂ ਕਿ ਨੌਜਵਾਨ ਨਸ਼ਿਆਂ ਤੋਂ ਦੂਰ ਹੋ ਕੇ ਖੇਡਾਂ ਦੇ ਨਾਲ ਜੁੜ ਸਕਣ। ਇਸ ਦੌਰਾਨ ਉਹਨਾਂ ਦੱਸਿਆ ਕਿ ਪੰਜਾਬ ਭਰ ਦੇ ਵਿੱਚ ਪਿੰਡਾਂ ਚੋਂ ਸਰਕਾਰ ਵੱਲੋਂ ਖੇਡ ਸਟੇਡੀਅਮ ਉਸਾਰੇ ਗਏ ਨੇ ਜਿੱਥੇ ਨੌਜਵਾਨ ਸ਼ਾਮ ਦੇ ਸਮੇਂ ਪ੍ਰੈਕਟਿਸ ਕਰਦੇ ਨਜ਼ਰ ਆਉਂਦੇ ਨੇ ਉਹਨਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਦਾ ਆਯੋਜਨ ਹੋ ਚੁੱਕਿਆ ਹੈ ਅਤੇ ਮਾਨਸਾ ਵਿਖੇ ਵੀ ਸ਼ੁਰੂ ਹੋ ਰਹੀਆਂ ਨੇ ਜਿਸ ਦੇ ਵਿੱਚ 14 ਸਾਲ ਤੋਂ 70 ਸਾਲ ਤੱਕ ਦੇ ਕੋਈ ਵੀ ਵਿਅਕਤੀ ਹਿੱਸਾ ਲੈ ਸਕਦਾ ਹੈ ਅਤੇ ਸਰਕਾਰ ਵੱਲੋਂ ਇਸ ਉਪਰਾਲੇ ਤਹਿਤ ਖੇਡਾਂ ਨਾਲ ਜੋੜਨ ਦਾ ਨਿਵੇਕਲਾ ਕਦਮ ਚੁੱਕਿਆ ਗਿਆ ਹੈ।