ਖੰਨਾ ਦੇ ਪਿੰਡ ਮੋਹਨਪੁਰ ’ਚ ਲੜਕੀ ਵੱਲੋਂ ਖੁਦਕੁਸ਼ੀ/ ਘਰ ਅੰਦਰ ਫਾਹਾ ਲੈ ਕੇ ਸਮਾਪਤ ਕੀਤੀ ਜੀਵਨ ਲੀਲਾ/ ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਜਾਂਚ ਕੀਤੀ ਸ਼ੁਰੂ

0
1

ਖੰਨਾ ਦੇ ਪਿੰਡ ਮੋਹਨਪੁਰ ਵਿਖੇ ਇਕ 11 ਸਾਲਾ ਲੜਕੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦਾ ਪਛਾਣ ਰੇਣੂ ਵਜੋਂ ਹੋਈ ਹੈ ਜੋ 6ਵੀਂ ਜਮਾਤ ਦੀ ਵਿਦਿਆਰਥਣ ਸੀ ਤੇ ਫੁਟਬਾਲ ਖਿਡਾਰਨ ਸੀ। ਪਰਿਵਾਰ ਮੁਤਾਬਕ ਲੜਕੀ ਦੀ ਲਾਸ਼ ਘਰ ਅੰਦਰ ਲਟਕਦੀ ਹਾਲਤ ਵਿਚ ਮਿਲੀ ਹੈ, ਜਿਸ ਤੋਂ ਬਾਦ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਪਰਵਾਸੀ ਪਰਿਵਾਰ ਨਾਲ ਸਬੰਧਤ ਮ੍ਰਿਤਕਾ ਆਪਣੇ ਮਾਪਿਆਂ ਸਮੇਤ ਇੱਥੇ ਕਿਰਾਏ ਦੇ ਮਕਾਨ ਵਿਚ ਰਹਿੰਦੀ ਸੀ।  ਮਕਾਨ ਮਾਲਕ ਨੇ ਲੜਕੀ ਦੀ ਲਾਸ਼ ਲਟਕਦੇ ਵੇਖ ਮਾਪਿਆਂ ਨੂੰ ਸੂਚਿਤ ਕੀਤਾ। ਮਾਪਿਆਂ ਵੱਲੋਂ ਲੜਕੀ ਦੇ ਸੰਸਕਾਰ ਦੀ ਤਿਆਰੀ ਕੀਤੀ ਜਾ ਰਹੀ ਸੀ ਕਿ ਇਤਲਾਹ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ਵਿਚ ਲੈ ਕੇ ਸਿਵਲ ਹਸਪਤਾਲ ਵਿਚ ਪੋਸਟ ਮਾਰਟਮ ਲਈ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here