ਪੰਜਾਬ ਸੰਗਰੂਰ ’ਚ ਸਰਕਾਰ ’ਤੇ ਵਰ੍ਹੇ ਭਾਜਪਾ ਆਗੂ ਸਰੀਨ/ ਗੁਲਜਾਰ ਸਿੰਘ ਮਾਮਲੇ ਨੂੰ ਲੈ ਕੇ ਸਾਧੇ ਤਿੱਖੇ ਨਿਸ਼ਾਨੇ/ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਕੀਤੀ ਮੰਗ By admin - September 9, 2026 0 1 Facebook Twitter Pinterest WhatsApp ਦਿੜ੍ਹਬਾ ਦੇ ਪਿੰਡ ਤੂਰ ਬਣਜਾਰਾ ਵਾਸੀ ਗੁਲਜਾਰ ਸਿੰਘ ਦੀ ਮੌਤ ਮਾਮਲੇ ਉਤੇ ਸਿਆਸਤ ਲਗਾਤਾਰ ਗਰਮਾਈ ਹੋਈ ਹੈ। ਇਸੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਜਨਰਲ ਸਕੱਤਰ ਅਨਿਲ ਸਰੀਨ ਅੱਜ ਸੰਗਰੂਰ ਪਹੁੰਚੇ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਗੁਲਜਾਰ ਸਿੰਘ ਦੀ ਮੌਤ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਕਈ ਸਵਾਲ ਚੁੱਕੇ। ਅਨਿਲ ਸਰੀਨ ਨੇ ਦਾਅਵਾ ਕੀਤਾ ਕਿ ਗੁਲਜਾਰ ਸਿੰਘ ਨੂੰ ਨਸ਼ਿਆਂ ਖਿਲਾਫ ਆਵਾਜ ਚੁੱਕਣ ਬਦਲੇ ਪ੍ਰੇਸ਼ਾਨ ਕੀਤਾ ਗਿਆ, ਜਿਸ ਦੇ ਚਲਦਿਆਂ ਇਹ ਘਟਨਾ ਵਾਪਰੀ ਹੈ। ਉਨ੍ਹਾਂ ਸਰਕਾਰ ਤੋਂ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਭਾਜਪਾ ਆਗੂ ਨੇ ਦੋਸ਼ ਲਗਾਇਆ ਕਿ ਸਰਕਾਰ ਤੋਂ ਸਵਾਲ ਪੁੱਛਣ ਕਾਰਨ ਗੁਲਜਾਰ ਸਿੰਘ ਨੂੰ ਕਥਿਤ ਤੌਰ ’ਤੇ ਪਰੇਸ਼ਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਰਕਾਰ ਦੀ ਭੂਮਿਕਾ ਨੂੰ ਲੈ ਕੇ ਸਵਾਲ ਖੜ੍ਹੇ ਹੁੰਦੇ ਹਨ ਅਤੇ ਪੂਰੇ ਮਾਮਲੇ ਦੀ ਸੱਚਾਈ ਸਾਹਮਣੇ ਆਉਣੀ ਚਾਹੀਦੀ ਹੈ। ਇਸ ਦੇ ਨਾਲ ਹੀ BJP ਆਗੂ ਅਨਿਲ ਸਰੀਨ ਨੇ ਕਿਹਾ ਕਿ ਭਾਵੇਂ ਪਰਿਵਾਰ ਵੱਲੋਂ ਇਸ ਮਾਮਲੇ ਵਿੱਚ ਸਮਝੌਤਾ ਕਰ ਲਿਆ ਗਿਆ ਹੈ, ਪਰ ਇਸ ਦੇ ਬਾਵਜੂਦ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਾਂਚ ਨਿਰਪੱਖ ਤਰੀਕੇ ਨਾਲ ਹੋਵੇ, ਤਾਂ ਜੋ ਕਿਸੇ ਵੀ ਵਿਅਕਤੀ ’ਤੇ ਕਿਸੇ ਤਰ੍ਹਾਂ ਦਾ ਦਬਾਅ ਨਾ ਪਵੇ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ’ਤੇ ਵੀ ਸਰਕਾਰ ਨੂੰ ਘੇਰਦਿਆਂ ਨਸ਼ੇ ਦੀ ਵਿਕਰੀ ’ਤੇ ਰੋਕ ਲਗਾਉਣ ਦੀ ਮੰਗ ਕੀਤੀ। ਫਿਲਹਾਲ ਗੁਲਜਾਰ ਸਿੰਘ ਦੀ ਮੌਤ ਤੋਂ ਬਾਅਦ ਪਰਿਵਾਰ ਨੂੰ ਸਰਕਾਰੀ ਨੌਕਰੀ ਦੇਣ ਦਾ ਫੈਸਲਾ ਸਰਕਾਰ ਵੱਲੋਂ ਕੀਤਾ ਗਿਆ ਹੈ। ਦੂਜੇ ਪਾਸੇ BJP ਵੱਲੋਂ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਦੇਖਣਾ ਹੋਵੇਗਾ ਕਿ ਸਰਕਾਰ ਵੱਲੋਂ BJP ਵੱਲੋਂ ਲਗਾਏ ਗਏ ਇਨ੍ਹਾਂ ਦੋਸ਼ਾਂ ’ਤੇ ਕੀ ਪ੍ਰਤੀਕਿਰਿਆ ਦਿੱਤੀ ਜਾਂਦੀ ਹੈ।