ਪੰਜਾਬ ਹੁਸ਼ਿਆਰਪੁਰ ’ਚ ਸੜਕ ਹਾਦਸੇ ਦੌਰਾਨ ਇਕ ਮੌਤ/ ਨਲੋਈਆਂ ਚੌਂਕ ‘ਚ ਵਾਪਰਿਆ ਦਰਦਨਾਕ ਹਾਦਸਾ/ ਓਵਰਲੋਡ ਟਰੱਕ ਦੇ ਲਪੇਟ ’ਚ ਆਇਆ ਰਾਜ ਮਿਸਤਰੀ By admin - September 9, 2026 0 1 Facebook Twitter Pinterest WhatsApp ਹੁਸ਼ਿਆਰਪੁਰ ਦੇ ਨਲੋਈਆਂ ਚੌਂਕ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਤੇਜ਼ ਰਫ਼ਤਾਰ ਓਵਰਲੋਡਿਡ ਟਰੱਕ ਦੀ ਲਪੇਟ ‘ਚ ਆਉਣ ਨਾਲ ਇੱਕ ਰਾਜ ਮਿਸਤਰੀ ਦੀ ਦਰਦਨਾਕ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਮ੍ਰਿਤਕ ਦੀ ਪਛਾਣ ਰਵੀ ਕੁਮਾਰ ਵਜੋਂ ਹੋਈ ਹੈ, ਜੋ ਘਰੋਂ ਦੁੱਧ ਲੈਣ ਗਿਆ ਸੀ ਕਿ ਰਸਤੇ ਵਿਚ ਟਰੱਕ ਨੇ ਦਰੜ ਦਿੱਤਾ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੇ ਫਰਾਰ ਹੋ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਰਵੀ ਕੁਮਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।