ਪੰਜਾਬ ਸ੍ਰੀ ਦਰਬਾਰ ਸਾਹਿਬ ਦੀ ਫੁੱਲਾਂ ਨਾਲ ਹੋ ਰਹੀ ਵਿਸ਼ੇਸ਼ ਸਜਾਵਟ/ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਦੀ ਤਿਆਰੀ/ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੀ ਫੁੱਲਾਂ ਦੀ ਸਜਾਵਟ By admin - September 9, 2026 0 2 Facebook Twitter Pinterest WhatsApp ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਤੇ ਧੂਮਧਾਮ ਨਾਲ ਮਨਾਉਣ ਦੀਆਂ ਤਿਆਰੀਆਂ ਲਗਾਤਾਰ ਜਾਰੀ ਹੈ। ਗੱਲ ਜੇਕਰ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਕੀਤੀ ਜਾਵੇ ਤਾਂ ਇੱਥੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਜਾ ਰਹੀ ਹੈ। ਇਸ ਸੇਵਾ ਵਿਚ 100 ਦੇ ਕਰੀਬ ਕਾਰੀਗਰ ਤੇ 200 ਦੇ ਕਰੀਬ ਸੇਵਾਦਾਰ ਲਗਾਤਾਰ ਸੇਵਾ ਕਰ ਰਹੇ ਹਨ। ਇਸ ਸਜਾਵਟ ਵਿਚ ਪੰਜਾਬ ਦੇ ਵੱਖ ਵੱਖ ਹਿੱਸਿਆਂ ਤੋਂ 60 ਕਿਸਮਾਂ ਦੇ ਫੁੱਲਾਂ ਮੰਗਵਾਏ ਗਏ ਹਨ। ਫੁੱਲਾਂ ਦੀ ਖੂਬਸੂਰਤ ਸਜਾਵਟ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ।