ਪੰਜਾਬ ਮਲੋਟ ’ਚ ਭਾਜਪਾ ਆਗੂਆਂ ਦਾ ਪ੍ਰਦਰਸ਼ਨ/ ਕਾਲੀਆਂ ਪੱਟੀਆਂ ਬੰਨ ਕੇ ਕੀਤੀ ਨਾਅਰੇਬਾਜ਼ੀ/ ਵਾਪਰੀਆਂ ਘਟਨਾਵਾਂ ਦੇ ਹਵਾਲੇ ਨਾਲ ਚੁੱਕੇ ਸਵਾਲ By admin - September 10, 2026 0 1 Facebook Twitter Pinterest WhatsApp ਮਲੋਟ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਕਾਲੀਆਂ ਪੱਟੀਆਂ ਬੰਨ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਧੋਬਨ ਕਰਦਿਆਂ ਭਾਜਪਾ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਸਵਾਲ ਪੁੱਛਣ ਵਾਲਿਆਂ ਨਾਲ ਜਿਸ ਤਰ੍ਹਾਂ ਦਾ ਵਿਵਹਾਰ ਹੋ ਰਿਹਾ ਹੈ, ਇਸ ਨੇ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਇਨ੍ਹਾਂ ਘਟਨਾਵਾਂ ਨੂੰ ਲੈ ਕੇ ਅੱਜ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਮਲੋਟ ਦੇ ਵਿੱਚ ਕਾਲੀਆਂ ਝੰਡੀਆਂ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਆਗੂਆਂ ਦਾ ਕਹਿਣਾ ਸੀ ਕਿ ਪੰਜਾਬ ਦੇ ਵਿੱਚ ਕਾਨੂੰਨੀ ਵਿਵਸਥਾ ਦਿਨ ਵਿਗੜਦੀ ਜਾ ਰਹੀ ਹੈ ਪਰ ਜੇਕਰ ਕੋਈ ਸਰਕਾਰ ਨੂੰ ਸਵਾਲ ਪੁੱਛਦਾ ਹੈ ਤਾਂ ਉਸ ਉੱਤੇ ਪੁਲਿਸ ਅਤਿਆਚਾਰ ਕੀਤਾ ਜਾ ਰਿਹਾ ਹੈ।