ਪੰਜਾਬ ਧਾਰੀਵਾਲ ’ਚ ਈ-ਰਿਕਸ਼ਾ ਚਾਲਕ ਦੀ ਮੌਤ/ ਨਹਿਰ ਕਿਨਾਰੇ ਪਈ ਮਿਲੀ ਲਾਸ਼/ ਪਰਿਵਾਰ ਦੇ ਰੋ ਰੋ ਕੇ ਬੁਰਾ ਹਾਲ, ਪੁਲਿਸ ਕਰ ਰਹੀ ਜਾਂਚ By admin - September 11, 2026 0 1 Facebook Twitter Pinterest WhatsApp ਗੁਰਦਾਸਪੁਰ ਦੇ ਕਸਬਾ ਧਾਰੀਵਾਲ ਤੋਂ ਗੁਜਰ ਰਹੀ ਅਪਰਬਾਰੀ ਦੁਆਬ ਨਹਿਰ ਕਿਨਾਰਿਓਂ ਇੱਕ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਬੰਟੀ ਵਾਸੀ ਪਿੰਡ ਦੀਨਪੁਰ ਵਜੋਂ ਹੋਈ ਹੈ ਜੋ ਰਿਕਸ਼ਾ ਚਲਾਉਣ ਦਾ ਕੰਮ ਕਰਦਾ ਸੀ। ਪਰਿਵਾਰ ਮੁਤਾਬਕ ਉਹ ਸਵੇਰੇ ਮੰਡੀ ਵਿਚ ਸਬਜ਼ੀ ਢੋਣ ਦੇ ਕੰਮ ਤੇ ਗਿਆ ਸੀ। ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਨੌਜਵਾਨ ਬੇਹੋਸ਼ੀ ਦੀ ਹਾਲਤ ਵਿੱਚ ਨਹਿਰ ਕਿਨਾਰੇ ਪਿਆ ਸੀ ਤੇ ਉਸਦੇ ਨੱਕ ਅਤੇ ਕੰਨ ਵਿੱਚੋਂ ਖੂਨ ਨਿਕਲ ਰਿਹਾ ਸੀ । ਸਥਾਨਕ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਅਤੇ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਇਸ ਦੀ ਪਹਿਚਾਣ ਕਰਨ ਦੀ ਕੋਸ਼ਿਸ਼ ਕੀਤੀ ਅਤੇ ਪਹਿਚਾਣ ਹੋਣ ਤੋਂ ਬਾਅਦ ਇਸ ਪਰਿਵਾਰ ਨੂੰ ਸੂਚਨਾ ਦਿੱਤੀ ਗਈ। ਪੁਲਿਸ ਵੱਲੋਂ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਆਖਿਰ ਕਿੰਨਾਂ ਹਾਲਾਤਾਂ ਵਿੱਚ ਨੌਜਵਾਨ ਦੀ ਮੌਤ ਹੋਈ ਹੈ। ਪਰਿਵਾਰ ਮੁਤਾਬਕ ਉਹ ਆਪਣੇ ਈ ਰਿਕਸ਼ਾ ਤੇ ਸਵੇਰੇ ਸਬਜ਼ੀ ਮੰਡੀ ਵਿੱਚੋਂ ਸਬਜ਼ੀ ਢੋਣ ਦਾ ਕੰਮ ਵੀ ਕਰਦਾ ਸੀ ਅਤੇ ਘਟਨਾ ਵਾਲੇ ਦਿਨ ਵੀ ਸਵੇਰ ਵੇਲੇ ਮੰਡੀ ਵਿਚ ਗਿਆ ਸੀ। ਮ੍ਰਿਤਕ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਤਿੰਨ ਛੋਟੇ ਬੱਚੇ ਛੱਡ ਗਿਆ ਹੈ। ਸੂਚਨਾ ਮਿਲਣ ਤੇ ਮ੍ਰਿਤਕ ਬੰਟੀ ਦਾ ਪਰਿਵਾਰ ਮੌਕੇ ਤੇ ਪਹੁੰਚ ਗਿਆ ਅਤੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਪੁਲਿਸ ਨੇ ਆਪਣੀ ਜਾਂਚ ਸ਼ਰੂ ਕਰ ਦਿੱਤੀ ਹੈ।