ਕੈਨੇਡਾ-ਅਮਰੀਕਾ ਨਿਊਜ਼ਪੰਜਾਬ ਕੈਨੇਡਾ ’ਚ ਪੰਜਾਬੀ ਮੁਟਿਆਰ ਦੀ ਮੌਤ/ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ/ਮ੍ਰਿਤਕ ਦੇਹ ਵਾਪਸ ਲਿਆਉਣ ’ਚ ਮਦਦ ਦੀ ਅਪੀਲ By admin - September 11, 2026 0 3 Facebook Twitter Pinterest WhatsApp ਰੋਜੀ ਰੋਟੀ ਦੀ ਭਾਲ ਵਿਚ ਵਿਦੇਸ਼ੀ ਧਰਤੀ ਤੇ ਗਏ ਪੰਜਾਬੀਆਂ ਨਾਲ ਅਣਹੋਣੀਆਂ ਵਾਪਰਨ ਦਾ ਸਿਲਸਿਲਾ ਥੰਮ੍ਹ ਨਹੀਂ ਰਿਹਾ। ਅਜਿਹਾ ਹੀ ਮਾਮਲਾ ਬਰਨਾਲਾ ਦੇ ਪਿੰਡ ਹਮੀਦੀ ਤੋਂ ਸਾਹਮਣੇ ਆਇਆ ਹੈ, ਜਿੱਥੇ ਦੀ 22 ਸਾਲਾ ਮਨਪ੍ਰੀਤ ਕੌਰ ਦੀ ਕੈਨੇਡਾ ਦੀ ਧਰਤੀ ਤੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮੌਤ ਦੀ ਖਬਰ ਪਿੰਡ ਪਹੁੰਚਣ ਬਾਅਦ ਪਰਿਵਾਰ ਦੇ ਪਿੰਡ ਵਿਚ ਸੋਗ ਦੀ ਲਹਿਰ ਹੈ। ਪਰਿਵਾਰ ਦੇ ਦੱਸਣ ਮੁਤਾਬਕ ਮਨਪ੍ਰੀਤ ਕੌਰ ਚੰਗੇ ਭਵਿੱਖ ਦੀ ਆਸ ਨਾਲ 18 ਦਿਨ ਪਹਿਲਾਂ ਹੀ ਟੋਰਾਂਟੋ ਗਈ ਸੀ, ਜਿੱਥੇ ਉਸ ਦੀ ਅਚਾਨਕ ਸਿਹਤ ਵਿਗੜ ਗਈ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਡਾਕਟਰਾਂ ਮੁਤਾਬਕ ਉਸ ਦੀ ਮੌਤ ਦਿਲ ਦੀ ਧੜਕਣ ਬੰਦ ਹੋਣ ਕਾਰਨ ਹੋਈ ਹੈ। ਮ੍ਰਿਤਕਾ ਦੇ ਪਿਤਾ ਕੇਵਲ ਸਿੰਘ ਮੁਤਾਬਕ ਰਾਤ ਕਰੀਬ 3 ਵਜੇ ਉਨ੍ਹਾਂ ਨੂੰ ਕੈਨੇਡਾ ਤੋਂ ਇੱਕ ਡਾਕਟਰ ਦਾ ਫੋਨ ਆਇਆ, ਜਿਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਸਾਡੀ ਧੀ ਦੇ ਨਾਲ ਰਹਿ ਰਹੀ ਲੜਕੀ ਨੇ ਜਾਣਕਾਰੀ ਦਿੱਤੀ ਕਿ ਬੀਤੇ ਦਿਨ ਉਸ ਨੂੰ ਉਲਟੀਆਂ ਆਈਆਂ ਸਨ ਅਤੇ ਉਸ ਨੂੰ ਸਾਹ ਲੈਣ ‘ਚ ਕਾਫੀ ਤਕਲੀਫ ਹੋ ਰਹੀ ਸੀ। ਪਿਤਾ ਮੁਤਾਬਕ ਮਨਪ੍ਰੀਤ ਕੌਰ ਦੇ ਦੋਸਤਾਂ ਨੇ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਪਰ ਕੁਝ ਸਮੇਂ ਬਾਅਦ ਉੱਥੇ ਉਸ ਦਾ ਸਾਹ ਰੁਕ ਗਿਆ ਅਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਨਪ੍ਰੀਤ ਕੌਰ ਦੇ ਪਰਿਵਾਰ ਨੇ ਭਾਰਤ ਸਰਕਾਰ ਨੂੰ ਅਪੀਲ ਹੈ ਕਿ ਉਨ੍ਹਾਂ ਦੀ ਧੀ ਦੀ ਮ੍ਰਿਤਕ ਦੇਹ ਨੂੰ ਭਾਰਤ ਲੈ ਕੇ ਆਉਣ ਵਿੱਚ ਮਦਦ ਕੀਤੀ ਜਾਵੇ। ਦੱਸਣਯੋਗ ਹੈ ਕਿ ਕੈਨੇਡਾ ਵਿਚ ਪੰਜਾਬੀ ਕੁੜੀ ਦੀ ਮੌਤ ਦੀ ਇਹ ਪਹਿਲੀ ਖਬਰ ਨਹੀਂ ਹੈ। ਇਸ ਤੋਂ ਪਹਿਲਾਂ ਵੀ ਅਜਿਹੀਆਂ ਕਈ ਖਬਰਾਂ ਆ ਚੁੱਕੀਆਂ ਹਨ। ਕੁੱਝ ਸਮਾਂ ਪਹਿਲਾਂ ਹੁਸ਼ਿਆਰਪੁਰ ਦੇ ਪਿੰਡ ਡੂਗਰੀ ਅਵਾਨਾ ਤੋਂ 6 ਮਹੀਨੇ ਪਹਿਲਾਂ ਸਟੱਡੀ ਵੀਜ਼ਾ ਉੱਤੇ ਕੈਨੇਡਾ ਦੇ ਸ਼ਹਿਰ ਸਰੀ ਗਈ ਅਮਨਦੀਪ ਕੌਰ ਦੀ ਵਿਆਹੁਤਾ ਦੀ ਵੀ ਭੇਤਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਸੀ। ਉਸ ਦੀ ਲਾਸ਼ ਘਰ ਦੇ ਕਮਰੇ ਵਿਚੋਂ ਲਟਕਦੀ ਹਾਲਤ ਵਿਚ ਮਿਲੀ ਸੀ। ਇਸੇ ਤਰ੍ਹਾਂ ਪੰਜਾਬੀ ਨੌਜਵਾਨਾਂ ਦੀ ਦਿਲ ਦੇ ਦੌਰੇ ਕਾਰਨ ਮੌਤਾਂ ਦੀਆਂ ਖਬਰਾਂ ਵੀ ਕਾਫੀ ਸਮੇਂ ਤੋਂ ਆ ਰਹੀਆਂ ਨੇ, ਜਿਸ ਕਾਰਨ ਪੰਜਾਬੀਆਂ ਅੰਦਰ ਚਿੰਤਾ ਪਾਈ ਜਾ ਰਹੀ ਹੈ।