ਚੰਡੀਗੜ੍ਹ ’ਚ ਵਿਧਾਇਕ ਗਿਆਸਪੁਰਾ ਦੀ ਪ੍ਰੈੱਸ ਕਾਨਫਰੰਸ/ ਬੇਅਦਬੀ ਮਾਮਲੇ ਨੂੰ ਲੈ ਕੇ ਅਕਾਲੀ-ਭਾਜਪਾ ਵੱਲ ਨਿਸ਼ਾਨੇ/ ਬੇਅਦਬੀ ਮਾਮਲੇ ’ਚ ਸ਼ਮੂਲੀਅਤ ਦੇ ਲਾਏ ਇਲਜ਼ਾਮ

0
2

ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਅਕਾਲੀ ਦਲ ਤੇ ਭਾਜਪਾ ਨੂੰ ਘੇਰਿਆ ਹੈ। ਚੰਡੀਗੜ੍ਹ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਦਨ ਕਰਦਿਆਂ ਗਿਆਸਪੁਰਾ ਨੇ ਕਿਹਾ ਕਿ 2015 ਵਿਚ ਬੇਅਦਬੀ ਸੁਖਬੀਰ ਬਾਦਲ ਦੇ ਗ੍ਰਹਿ ਮੰਤਰੀ ਹੁੰਦਿਆਂ ਦੋਵਾਂ ਪਾਰਟੀ ਦੀ ਗੰਦੀ ਰਾਜਨੀਤੀ ਕਾਰਨ ਹੋਈ ਸੀ।
ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਬੇਅਦਬੀ ਤੇ ਗੋਲੀਕਾਂਡ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ, ਇਸ ਲਈ ਸਿਟ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਕੇ ਬੇਅਦਬੀ ਦੇ ਦੋਸ਼ੀਆਂ ਨੂੰ ਅੰਜ਼ਾਮ ਤਕ ਪਹੁੰਚਾਇਆ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਵੀ ਆਪਣਾ ਗੁਨਾਹ ਕਬੂਲ ਚੁੱਕਾ ਹੈ, ਇਸ ਲਈ ਸਿੱਖ ਕੌਮ ਬੇਅਦਬੀ ਕੇ ਗੋਲੀ ਕਾਂਡ ਮਾਮਲੇ ਵਿਚ ਸੁਖਬੀਰ ਬਾਦਲ ਨੂੰ ਸਜ਼ਾ ਮਿਲਣ ਦੀ ਉਡੀਕ ਕਰ ਰਹੀ ਹੈ।

LEAVE A REPLY

Please enter your comment!
Please enter your name here