ਪੰਜਾਬ ਸੰਗਰੂਰ ਦੇ ਪਿੰਡ ਤੂਰ ਬਨਜਾਰਾ ਪਹੁੰਚੇ ਸਾਂਸਦ ਚੰਨੀ/ ਪੀੜਤ ਪਰਿਵਾਰ ਨੂੰ ਮਿਲ ਕੇ ਸਾਂਝਾ ਕੀਤਾ ਦੁੱਖ/ ਇਨਸਾਫ ’ਚ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ By admin - September 11, 2026 0 1 Facebook Twitter Pinterest WhatsApp ਸਾਬਕਾ ਮੁੱਖ ਮੰਤਰੀ ਤੇ ਕਾਂਗਰਸੀ ਸਾਂਸਦ ਚਰਨਜੀਤ ਸਿੰਘ ਚੰਨੀ ਅੱਜ ਸੰਗਰੂਰ ਅਧੀਨ ਆਉਂਦੇ ਦਿੜ੍ਹਬਾ ਦੇ ਪਿੰਡ ਤੂਰ ਬਨਜਾਰਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰ ਕੇ ਦੁੱਖ ਸਾਂਝਾ ਕੀਤਾ ਹੈ। ਆਪਣੇ ਸੰਬੋਧਨ ਵਿਚ ਚੰਨੀ ਨੇ ਕਿਹਾ ਕਿ ਨਸ਼ਿਆਂ ਖਿਲਾਫ ਆਵਾਜ਼ ਬੁਲੰਦ ਕਰਨ ਬਦਲੇ ਗੁਲਜ਼ਾਰ ਸਿੰਘ ਨੂੰ ਆਪਣੀ ਜਾਨ ਗੁਆਉਣੀ ਪਈ ਹੈ। ਉਨ੍ਹਾਂ ਨੇ ਪਰਿਵਾਰ ਨੂੰ ਇਨਸਾਫ ਲੈਣ ਵਿਚ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿਵਾਇਆ। ਇਸ ਮਿਲਣੀ ਦੌਰਾਨ ਪਰਿਵਾਰਕ ਮੈਂਬਰਾਂ ਦਾ ਇਲਜ਼ਾਮ ਲਾਇਆ ਕਿ ਗੁਲਜ਼ਾਰ ਸਿੰਘ ਨੂੰ ਨਸ਼ਾ ਤਸਕਰਾਂ ਵੱਲੋਂ ਲਗਾਤਾਰ ਡਰਾਇਆ ਅਤੇ ਧਮਕਾਇਆ ਜਾ ਰਿਹਾ ਸੀ, ਜਿਸ ਤੋਂ ਤੰਗ ਆ ਕੇ ਉਸਨੂੰ ਆਪਣੀ ਜਾਨ ਦੇਣੀ ਪਈ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ‘ਤੇ ਵੀ ਗੰਭੀਰ ਦੋਸ਼ ਲਗਾਏ ਹਨ ਕਿ ਉਨ੍ਹਾਂ ਦੀ ਸਹਿਮਤੀ ਅਤੇ ਰੀਤੀ-ਰਿਵਾਜਾਂ ਤੋਂ ਬਿਨਾਂ ਹੀ ਮ੍ਰਿਤਕ ਦਾ ਧੱਕੇ ਨਾਲ ਸਸਕਾਰ ਕਰ ਦਿੱਤਾ ਗਿਆ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਵਿੱਚ ਨਸ਼ੇ ਨੂੰ ਲੈ ਕੇ ਮਾਹੌਲ ਹੋਇਆ ਹੈ ਉਹ ਤਰਸਯੋਗ ਹੈ। ਪੰਜਾਬ ਸਰਕਾਰ ਲਗਾਤਾਰ ਆਮ ਜਨਤਾ ਦੇ ਦਬਾਅ ਪਾ ਰਹੀ ਹੈ। ਇਹੀ ਕਾਰਨ ਹੈ ਕਿ ਗੁਲਜਾਰ ਸਿੰਘ ਨੇ ਨਸ਼ੇ ਦੇ ਮੁੱਦੇ ਤੇ ਸਵਾਲ ਚੁੱਕਿਆ ਪਰ ਉਸ ਨੂੰ ਮੌਤ ਦੇ ਘਾਟ ਉਤਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਹੁਣ ਪਰਿਵਾਰ ਇਨਸਾਫ ਦੀ ਮੰਗ ਕਰ ਰਿਹਾ ਹੈ। ਉਹਨਾਂ ਕਿਹਾ ਕਿ ਅਸੀਂ ਪਰਿਵਾਰ ਦੇ ਨਾਲ ਹਾਂ ਅਤੇ ਇਨਸਾਫ ਲੈਣ ਵਿਚ ਪਰਿਵਾਰ ਨੂੰ ਜੋ ਵੀ ਮਦਦ ਚਾਹੀਦੀ ਹੋਵੇਗੀ, ਉਹ ਕਰਨ ਲਈ ਤਿਆਰ ਹਨ ਤੇ ਇਨਸਾਫ ਦਿਵਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ।