ਜਲੰਧਰ ’ਚ ਦਵਾਈਆਂ ਦੀ ਦੁਕਾਨ ’ਤੇ ਪੁਲਿਸ ਛਾਪਾ/ ਪ੍ਰੀਗਾਬਾਲਿਨ ਨਾਮ ਦੇ ਨਸ਼ੀਲੇ ਕੈਪਸੂਲ ਬਰਾਮਦ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਆਰੰਭੀ

0
1

 

ਜਲੰਧਰ ਦੇ ਡਰੱਗ ਵਿਭਾਗ ਵੱਲੋਂ ਅੱਜ ਸਥਾਨਕ ਪੁਲਿਸ ਦੀ ਮਦਦ ਨਾਲ ਨੂਰਪੁਰ ਕਾਲੋਨੀ ਸਥਿਤ ਐਸਪੀ ਮੈਡੀਕੋਜ਼ ’ਤੇ ਛਾਪਾ ਮਾਰਿਆ ਗਿਆ। ਇਸ ਛਾਪੇਮਾਰੀ ਦੌਰਾਨ ਟੀਮ ਨੇ ਦੁਕਾਨ ਅੰਦਰੋਂ ਪ੍ਰੀਗਾਬਾਲਿਨ ਨਾਮ ਦੇ ਕੈਪਸੂਲ ਬਰਾਮਦ ਕੀਤੇ ਹਨ। ਇਨ੍ਹਾਂ ਕੈਪਸੂਲਾਂ ਦੀ ਵਰਤੋਂ ਨਸ਼ੇ ਵਜੋਂ ਕੀਤੀ ਜਾਂਦੀ ਹੈ। ਇਸ ਆਪਰੇਸ਼ਨ ਦੌਰਾਨ ਪ੍ਰੀਗਾਬਾਲਿਨ ਕੈਪਸੂਲਾਂ ਤੋਂ ਇਲਾਵਾ ਹੋਰ ਦਵਾਈਆਂ ਵੀ ਬਰਾਮਦ ਕੀਤੀਆਂ ਹਨ। ਪੁਲਿਸ ਨੇ ਡਰੱਗ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਮਾਮਲਾ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਰੱਗ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਦੇ ਸਹਿਯੋਗ ਨਾਲ ਸੁੰਦਰ ਨਗਰ ਦੇ ਨੂਰਪੁਰ ਕਲੋਨੀ ਵਿੱਚ ਐਸਪੀ ਮੈਡੀਕੋਜ਼ ਦੀ ਦੁਕਾਨ ‘ਤੇ ਛਾਪਾ ਮਾਰਿਆ ਗਿਆ। ਉਨ੍ਹਾਂ ਕਿਹਾ ਕਿ ਇਸ ਸਾਂਝੇ ਆਪ੍ਰੇਸ਼ਨ ਦੌਰਾਨ, ਦੁਕਾਨ ਤੋਂ ਵੱਡੀ ਮਾਤਰਾ ਵਿੱਚ ਪ੍ਰੀਗਾਬਾਲਿਨ ਕੈਪਸੂਲ ਤੋਂ ਇਲਾਵਾ  ਕਈ ਹੋਰ ਦਵਾਈਆਂ ਬਰਾਮਦ ਹੋਈਆਂ ਹਨ। ਇਨ੍ਹਾਂ ਦਵੀਆਂ ਦਾ ਸਬੰਧਤ ਦੁਕਾਨਦਾਰ ਕੋਈ ਰਿਕਾਰਡ ਪੇਸ਼ ਨਹੀਂ ਕਰ ਸਕਿਆ, ਜਿਸ ਦੇ ਚਲਦਿਆਂ ਦਵਾਈਆਂ ਜ਼ਬਤ ਕਰ ਕੇ ਪੁਲਿਸ ਨੂੰ ਸੌਂਪ ਦਿੱਤੀਆਂ ਗਈਆਂ ਹਨ।
ਡਰੱਗ ਵਿਭਾਗ ਹੋਰ ਬਰਾਮਦ ਕੀਤੀਆਂ ਗਈਆਂ ਦਵਾਈਆਂ ਦੀ ਜਾਂਚ ਕਰ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰੀਗਾਬਾਲਿਨ ਕੈਪਸੂਲ ਨਸ਼ੇ ਲਈ ਵਰਤੇ ਜਾਂਦੇ ਹਨ। ਪੁਲਿਸ ਅਧਿਕਾਰੀ ਨੇ ਅੱਗੇ ਕਿਹਾ ਕਿ ਪੁਲਿਸ ਸਟੇਸ਼ਨ 8 ਦੀ ਇੱਕ ਟੀਮ ਨੇ ਡਰੱਗ ਵਿਭਾਗ ਦੀ ਟੀਮ ਦੇ ਨਾਲ ਮਿਲ ਕੇ ਐਸਪੀ ਮੈਡੀਕੋਜ਼ ਦੀ ਦੁਕਾਨ ‘ਤੇ ਛਾਪਾ ਮਾਰਿਆ। ਵੱਡੀ ਮਾਤਰਾ ਵਿੱਚ ਪਾਬੰਦੀਸ਼ੁਦਾ ਦਵਾਈਆਂ ਜ਼ਬਤ ਕੀਤੀਆਂ ਗਈਆਂ। ਦੁਕਾਨਦਾਰ ਜ਼ਬਤ ਕੀਤੀਆਂ ਗਈਆਂ ਦਵਾਈਆਂ ਦੇ ਬਿੱਲ ਪੇਸ਼ ਕਰਨ ਵਿੱਚ ਅਸਮਰੱਥ ਸੀ। ਇਸ ਤੋਂ ਬਾਅਦ, ਦੋਵਾਂ ਵਿਭਾਗਾਂ ਵੱਲੋਂ ਢੁਕਵੀਂ ਕਾਰਵਾਈ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here