ਪੰਜਾਬ ਤਰਨ ਤਾਰਨ ਪੁਲਿਸ ਵੱਲੋਂ ਫਿਰੌਤੀ ਮੁਲਜ਼ਮਾਂ ਦਾ ਐਨਕਾਊਟਰ/ ਮੁਕਾਬਲੇ ਬਾਅਦ ਜ਼ਖਮੀ ਹਾਲਤ ’ਚ ਦੋ ਗ੍ਰਿਫਤਾਰ/ 2 ਪਿਸਤੌਲ ਬਰਾਮਦ, ਗੋਲੀਬਾਰੀ ਘਟਨਾਵਾਂ ’ਚ ਸੀ ਸ਼ਾਮਲ By admin - September 11, 2026 0 1 Facebook Twitter Pinterest WhatsApp ਤਰਨ ਤਾਰਨ ਪੁਲਿਸ ਨੇ ਫਿਰੌਤੀ ਤੇ ਫਾਇਰਿੰਗ ਮਾਮਲਿਆਂ ਵਿਚ ਸ਼ਾਮਲ ਦੋ ਮੁਲਜ਼ਮਾਂ ਨੂੰ ਮੁਕਾਬਲ ਤੋਂ ਬਾਅਦ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਜੋਬਨ ਸਿੰਘ, ਵਾਸੀ ਅਸਲ ਉੱਤਰ ਅਤੇ ਅਰਜੁਨ ਸਿੰਘ, ਵਾਸੀ ਵਾਲਟੋਹਾ ਵਜੋਂ ਹੋਈ ਹੈ। ਇਹ ਦੋਵੇਂ ਵੱਖ ਵੱਖ ਇਲਾਕਿਆਂ ਅੰਦਰ ਚਾਰ ਦੇ ਕਰੀਬ ਫਾਇਰਿੰਗ ਮਾਮਲਿਆਂ ਵਿਚ ਲੋੜੀਂਦੇ ਸਨ। ਪੁਲਿਸ ਨੇ ਇਨ੍ਹਾਂ ਕੋਲੋਂ 2 ਪਿਸਟਲ ਵੀ ਬਰਾਮਦ ਕੀਤੇ ਹਨ। ਪੁਲਿਸ ਨੇ ਦੋਵਾਂ ਨੂੰ ਮੁਕਾਬਲੇ ਬਾਅਦ ਜ਼ਖਮੀ ਹਾਲਤ ਵਿਚ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਕਾਰਵਾਈ ਸੀਆਈਏ ਸਟਾਫ਼ ਤਰਨ ਤਾਰਨ ਅਤੇ ਥਾਣਾ ਵਾਲਟੋਹਾ ਦੀਆਂ ਪੁਲਿਸ ਟੀਮਾਂ ਵੱਲੋਂ ਵਾਲਟੋਹਾ ਇਲਾਕੇ ਵਿੱਚ ਕੀਤੀ ਗਈ ਹੈ, ਜਿਸ ਦੌਰਾਨ ਦੋਵੇਂ ਮੁਲਜ਼ਮ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਜ਼ਖ਼ਮੀ ਹੋ ਗਏ। ਕਾਰਵਾਈ ਦੌਰਾਨ ਦੋਵਾਂ ਮੁਲਜ਼ਮਾਂ ਵੱਲੋਂ ਪੁਲਿਸ ਪਾਰਟੀ ’ਤੇ ਕਥਿਤ ਤੌਰ ’ਤੇ ਫਾਇਰਿੰਗ ਕੀਤੀ ਗਈ, ਜਿਸ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਵੱਲੋਂ ਸਵੈ-ਰੱਖਿਆ ਵਿੱਚ ਜਵਾਬੀ ਕਾਰਵਾਈ ਕੀਤੀ ਗਈ। ਇਸ ਦੌਰਾਨ ਦੋਵਾਂ ਮੁਲਜ਼ਮ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਤੁਰੰਤ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਵੱਲੋਂ ਮੁਲਜ਼ਮਾਂ ਕੋਲੋਂ 2 ਪਿਸਤੌਲ .30 ਬੋਰ ਬਰਾਮਦ ਕੀਤੇ ਗਏ ਹਨ। ਬਰਾਮਦ ਕੀਤੇ ਹਥਿਆਰਾਂ ਨੂੰ ਕਾਨੂੰਨੀ ਪ੍ਰਕਿਰਿਆ ਅਨੁਸਾਰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਇਨ੍ਹਾਂ ਦੀ ਜਾਂਚ ਅਗਲੇਰੀ ਤਫ਼ਤੀਸ਼ ਦਾ ਹਿੱਸਾ ਹੈ। ਮੁੱਢਲੀ ਜਾਂਚ ਅਨੁਸਾਰ, ਦੋਵੇਂ ਮੁਲਜ਼ਮ ਵਿਦੇਸ਼ ਬੈਠੇ ਇੱਕ ਆਦਤਨ ਅਪਰਾਧੀ ਦੇ ਗੈਂਗ ਨਾਲ ਸਬੰਧਤ ਸਨ ਅਤੇ ਕਥਿਤ ਤੌਰ ’ਤੇ ਫਿਰੌਤੀ ਦੀ ਮੰਗ ਨੂੰ ਲੈ ਕੇ ਕੀਤੀਆਂ ਚਾਰ ਫਾਇਰਿੰਗ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਸਨ। ਇਨ੍ਹਾਂ ਵਿੱਚੋਂ ਦੋ ਫਾਇਰਿੰਗ ਦੀਆਂ ਵਾਰਦਾਤਾਂ ਵਾਲਟੋਹਾ, ਇੱਕ ਅਮਰਕੋਟ ਅਤੇ ਇੱਕ ਮਹਿਦੀਪੁਰ ਵਿਖੇ ਹੋਈਆਂ ਸਨ। ਮਾਮਲੇ ਵਿੱਚ ਮੁਲਜ਼ਮਾਂ ਦੀ ਪੂਰੀ ਭੂਮਿਕਾ, ਉਨ੍ਹਾਂ ਦੇ ਸਾਥੀਆਂ, ਅਪਰਾਧਿਕ ਪਿਛੋਕੜ ਅਤੇ ਵਿਆਪਕ ਅਪਰਾਧਿਕ ਨੈੱਟਵਰਕ ਨਾਲ ਸੰਭਾਵਿਤ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ.) ਅਤੇ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਤਰਨ ਤਾਰਨ ਪੁਲਿਸ ਵੱਲੋਂ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ, ਫਿਰੌਤੀਖੋਰਾਂ, ਗੈਰ-ਕਾਨੂੰਨੀ ਹਥਿਆਰ ਰੱਖਣ ਵਾਲਿਆਂ ਅਤੇ ਹੋਰ ਅਪਰਾਧਿਕ ਤੱਤਾਂ ਖ਼ਿਲਾਫ਼ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਜ਼ਿਲ੍ਹੇ ਦੇ ਲੋਕਾਂ ਦੀ ਸੁਰੱਖਿਆ ਅਤੇ ਸ਼ਾਂਤੀ ਨੂੰ ਯਕੀਨੀ ਬਣਾਇਆ ਜਾਵੇਗਾ।